ਨਸ਼ੇ ਦਾ ਕਹਿਰ ਜਾਰੀ, ਮੋਗਾ ਵੇਖੋ ਇਕ ਹੋਰ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
ਮ੍ਰਿਤਕ ਦੀ ਪਤਨੀ ਵੱਲੋਂ ਪੁਲਿਸ ਨੂੰ ਦਿੱਤੇ ਗਏ ਬਿਆਨ `ਚ ਕਿਹਾ ਗਿਆ ਕਿ ਉਸ ਦਾ ਪਤੀ ਦੋਸ਼ੀਆਂ ਨਾਲ ਬਹਿ ਕੇ ਨਸ਼ੇ ਕਰਦਾ ਸੀ।
Punjab news, Man's death due to drug overdose in Moga: ਪੰਜਾਬ ਵਿੱਚ ਨਸ਼ੇ ਦਾ ਕਹਿਰ ਜਾਰੀ ਹੈ ਅਤੇ ਨਸ਼ੇ ਕਰਕੇ ਕਈ ਲੋਕਾਂ ਦੀਆਂ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਮੋਗਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਕਿ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਰਕੇ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਇਸ ਮਾਮਲੇ ਵਿੱਚ 6 ਲੋਕਾਂ ਦੇ ਖਿਲ਼ਾਫ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੀ ਪਛਾਣ 26 ਸਾਲ ਦੇ ਸੁਖਚੈਨ ਸਿੰਘ ਵਜੋਂ ਹੋਈ ਹੈ ਜੋ ਕਿ ਨਸ਼ੇ ਕਰਨ ਦਾ ਆਦੀ ਸੀ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਤਨੀ ਵੱਲੋਂ ਪੁਲਿਸ ਨੂੰ ਦਿੱਤੇ ਗਏ ਬਿਆਨ 'ਚ ਕਿਹਾ ਗਿਆ ਕਿ ਉਸ ਦਾ ਪਤੀ ਦੋਸ਼ੀਆਂ ਨਾਲ ਬਹਿ ਕੇ ਨਸ਼ੇ ਕਰਦਾ ਸੀ ਅਤੇ ਨਸ਼ੇ ਦੀ ਓਵਰਡੋਜ ਕਰਕੇ ਸੁਖਚੈਨ ਸਿੰਘ ਦੀ ਮੌਤ ਹੋ ਗਈ।
ਇਸ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਸੁਖਚੈਨ ਦੀ ਲਾਸ਼ ਬੈਕ ਸਾਈਡ ਨਿਗਾਹਾ ਰੋਡ, ਮੋਗਾ ਵਿਖੇ ਖਾਲੀ ਪਲਾਟ ਵਿਚੋਂ ਮਿਲੀ ਹੈ ਅਤੇ ਉਸਦੀ ਲਾਸ਼ ਦੇ ਨਜਦੀਕ ਇੱਕ ਸਰਿੰਜ ਵੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ: ਰਾਹਤ ਦੀ ਖ਼ਬਰ: 19 ਜਨਵਰੀ ਤੋਂ ਉੱਤਰ-ਪੱਛਮੀ ਭਾਰਤ ’ਚ ਘੱਟ ਜਾਵੇਗੀ ਠੰਡ
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਿਆਂ ਖ਼ਿਲਾਫ਼ ਮੁਹਿੰਮ ਦੌਰਾਨ, ਪੰਜਾਬ ਪੁਲਿਸ ਵੱਲੋਂ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਦੇ ਤਹਿਤ 194 FIR ਦਰਜ ਕਰਦਿਆਂ 258 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
- ਮੋਗਾ ਤੋਂ ਨਵਦੀਪ ਮਹੇਸਰੀ ਦੀ ਰਿਪੋਰਟ
ਇਹ ਵੀ ਪੜ੍ਹੋ: ਚਾਈਨਾ ਡੋਰ ਦੀ ਲਪੇਟ 'ਚ ਆਇਆ 58 ਸਾਲਾ ਵਿਅਕਤੀ; ਗਰਦਨ 'ਤੇ ਲੱਗੇ 16 ਟਾਂਕੇ
(For more news from Punjab apart from man's death due to drug overdose in Moga, stay tuned to Zee PHH for more updates)