Mohali Gurudwara News: ਪੰਜਾਬ ਵਿੱਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਕੁਰਾਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਗੁਰਦੁਆਰਾ ਵਿੱਚ ਚੋਰੀ ਹੋਣ ਦੀ ਖ਼ਬਰ ਮਿਲੀ ਹੈ। ਗੁਰਦੁਆਰਾ ਵਿੱਚ ਚੋਰੀ ਕਰਨ ਦੀਆਂ ਤਸਵੀਰਾਂ ਵੀ ਸਾਹਮਣੇ ਆਈ ਹੈ। ਹਾਲਾਂਕਿ ਇਸ ਸਬੰਧਿਤ ਪੁਲਿਸ ਅਧਿਕਾਰੀ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ। ਇਸ ਦੌਰਾਨ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਚੋਰੀ ਦੀਆਂ ਘਟਨਾਵਾਂ ਲਗਾਤਾਰ ਵਧਣ ਨਾਲ ਪਿੰਡ (theft incidents increased in Kurali)ਵਿੱਚ ਲੋਕ ਡਰ ਗਏ ਹਨ ਅਤੇ ਪਰੇਸ਼ਾਨ ਹੋ ਰਹੇ ਹਨ। 


COMMERCIAL BREAK
SCROLL TO CONTINUE READING

ਇਹ ਮਾਮਲਾ ਕੁਰਾਲੀ ਦੇ ਪਿੰਡ ਨੰਗਲ ਸਿੰਘਾਂ ਵਿਖੇ ਗੁਰਦੁਆਰੇ (Mohali Gurudwara) ਦਾ ਹੈ ਜਿੱਥੇ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਸੀ ਸੀ ਟੀ ਵੀ ਫੁਟੇਜ਼ ਵੀ ਸਾਹਮਣੇ ਆਈ ਹੈ। ਪੰਜਾਬ ਵਿੱਚ ਚੋਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਇਜਾਫ਼ਾ ਜਾਰੀ ਹੈ ਅਤੇ ਇਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਦੌਰਾਨ ਸੀ ਸੀ ਟੀ ਵੀ ਫੁਟੇਜ਼ ਵਿੱਚ ਦੇਖ ਸਕਦੇ ਹੋ ਕਿ ਕਿੰਝ ਵਿਅਕਤੀ ਨੇ ਗੁਰਦੁਆਰਾ ਸਾਹਿਬ ਦਾ ਤਾਲਾ ਤੋੜਿਆ ਅਤੇ ਫਿਰ ਅੰਦਰ ਦਾਖਲ ਹੋ ਗਿਆ। 


ਇਹ ਵੀ ਪੜ੍ਹੋ: Happy Birthday Simi Chahal: ਆਪਣੀ ਕਿਊਟਨੈਸ ਨਾਲ ਲੋਕਾਂ ਦਾ ਦਿਲ ਜਿੱਤਣ ਵਾਲੀ ਸਿੰਮੀ ਚਾਹਲ ਦਾ ਅੱਜ ਵੱਡਾ ਦਿਨ 


Mohali Gurudwara CCTV : 



ਇਸ ਤੋਂ ਇਲਾਵਾ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਇਹ ਘਟਨਾ ਰਾਤ ਨੂੰ 12 ਵਜੇ ਦੇ ਕਰੀਬ ਵਾਪਰੀ ਹੈ ਅਤੇ ਇਸ ਦੌਰਾਨ ਚੋਰ 5000 ਹਜ਼ਾਰ ਦੇ ਕਰੀਬ ਨਕਦੀ ਲੈ ਕੇ ਫਰਾਰ ਹੋ ਗਿਆ ਹੈ। ਉਹਨਾਂ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਚੋਰੀ ਦੀ ਘਟਨਾ ਵਾਪਰ ਚੁੱਕੀ ਹੈ। ਉਸ ਵੇਲੇ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ।


ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਸਵੇਰੇ ਗੁਰਦੁਆਰਾ ਸਾਹਿਬ ਦਾ ਪਾਠੀ ਗੁਰਦੁਆਰੇ ਅੰਦਰ ਗਏ ਤਾਂ ਦੇਖਿਆ ਕਿ ਗੋਲਕ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਸਾਰੀ ਨਕਦੀ ਗਾਇਬ ਸੀ। ਇਸ ਤੋਂ ਤਰੁੰਤ ਬਾਅਦ ਗੁਰਦੁਆਰਾ ਸਾਹਿਬ ਦੇ ਪਾਠੀ ਨੇ ਪੁਲਿਸ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਅਤੇ ਹੁਣ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।