Punjab News: NIA ਨੇ ਗੈਂਗਸਟਰਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖੀ ਚਿੱਠੀ!
Punjab News: ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ NIA ਨੇ ਉੱਤਰੀ ਭਾਰਤ ਦੀਆਂ ਜੇਲ੍ਹਾਂ `ਚ ਬੰਦ 10-12 ਗੈਂਗਸਟਰਾਂ ਨੂੰ ਅੰਡੇਮਾਨ ਨਿਕੋਬਾਰ ਜੇਲ੍ਹ `ਚ ਸ਼ਿਫਟ ਕਰਨ ਲਈ ਪੱਤਰ ਲਿਖਿਆ ਹੈ।
Punjab News: ਆਏ ਦਿਨ ਗੈਂਗਸਟਰਾਂ ਨੂੰ ਲੈ ਕੇ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਹੁਣ ਅੱਤਵਾਦੀਆਂ ਅਤੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਇਸ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ NIA ਨੇ ਉੱਤਰੀ ਭਾਰਤ ਦੀਆਂ ਜੇਲ੍ਹਾਂ 'ਚ ਬੰਦ 10-12 ਗੈਂਗਸਟਰਾਂ ਨੂੰ ਅੰਡੇਮਾਨ ਨਿਕੋਬਾਰ ਜੇਲ੍ਹ 'ਚ ਸ਼ਿਫਟ ਕਰਨ ਲਈ ਪੱਤਰ ਲਿਖਿਆ ਹੈ। ਜੇਕਰ ਦੇਖਿਆ ਜਾਵੇ ਤਾਂ ਅੰਡੇਮਾਨ ਨਿਕੋਬਾਰ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਹੈ।
ਅਜਿਹੇ 'ਚ ਇਨ੍ਹਾਂ ਗੈਂਗਸਟਰਾਂ ਨੂੰ ਉੱਥੇ ਸ਼ਿਫਟ ਕਰਨ ਲਈ ਦੂਜੇ ਸੂਬਿਆਂ ਤੋਂ ਮਨਜ਼ੂਰੀ ਨਹੀਂ ਲੈਣੀ ਪਵੇਗੀ। ਗੈਂਗਸਟਰਾਂ ਨੂੰ ਆਸਾਮ 'ਚ ਸ਼ਿਫਟ ਕਰਨ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਨ੍ਹਾਂ 'ਚੋਂ ਕਈ ਗੈਂਗਸਟਰ ਦਿੱਲੀ, ਪੰਜਾਬ ਅਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਬੰਦ ਹਨ।
ਇਹ ਵੀ ਪੜ੍ਹੋ: Punjab News: ਚੰਡੀਗੜ੍ਹ ਦੇ ਮੁੱਦੇ 'ਤੇ CM ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਤੰਜ਼, ਕਹੀ ਇਹ ਵੱਡੀ ਗੱਲ
ਬੀਤੇ ਦਿਨੀ ਵੀ NIA ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਅੱਤਵਾਦੀ-ਗੈਂਗਸਟਰ ਸਿੰਡੀਕੇਟ ਦੇ ਖਿਲਾਫ ਮੁਹਿੰਮ ਚਲਾਉਣ ਜਾ ਰਹੀ ਹੈ। ਐਨਆਈਏ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਪੰਚਕੂਲਾ, ਹਰਿਆਣਾ ਵਿੱਚ ਇੱਕ ਮੀਟਿੰਗ ਹੋਈ ਸੀ ਜਿਸ ਵਿੱਚ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਡੀ.ਜੀ.ਪੀਜ਼ ਸਮੇਤ ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਵਿੱਚ ਉੱਤਰੀ ਭਾਰਤ ਵਿੱਚ ਵੱਧ ਰਹੇ ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਲੜਨ ਲਈ ਵਿਉਂਤਬੰਦੀ ਕੀਤੀ ਗਈ ਸੀ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਦੇਸ਼ ਦੇ ਮੋਸਟ ਵਾਂਟੇਡ 28 ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਸੀ। ਐਨਆਈਏ ਨੇ ਇਨ੍ਹਾਂ ਗੈਂਗਸਟਰਾਂ ਦੇ ਅਪਰਾਧ ਰਿਕਾਰਡ ਸਮੇਤ ਪੂਰੀ ਸੂਚੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੌਂਪ ਦਿੱਤੀ ਸੀ। ਇਹ ਉਹ ਗੈਂਗਸਟਰ ਹਨ ਜੋ ਭਾਰਤ ਤੋਂ ਭੱਜ ਕੇ ਵਿਦੇਸ਼ਾਂ ਵਿੱਚ ਲੁੱਕੇ ਹੋਏ ਹਨ ਅਤੇ ਉਥੋਂ ਹੀ ਦੇਸ਼ ਵਿੱਚ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ।
ਇਹ ਵੀ ਪੜ੍ਹੋ:Twitter New Rule: ਐਲੋਨ ਮਸਕ ਨੇ ਕੀਤਾ ਵੱਡਾ ਐਲਾਨ- 'ਇੱਕ ਦਿਨ 'ਚ ਹੁਣ ਸਿਰਫ਼ ਪੜ੍ਹ ਸਕਦੇ ਹੋ 600 ਟਵੀਟ'!