ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਮਹਿਤਾ ਰੋਡ 'ਤੇ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ਾਂ ਨੇ ਪੈਟਰੋਲ ਪੰਪ ਦੇ ਮੁਲਾਜ਼ਮ ਨੂੰ ਗੋਲੀ ਮਾਰ ਕੇ ਉਸ ਕੋਲੋਂ 25 ਹਜ਼ਾਰ ਰੁਪਏ ਲੁੱਟ ਲਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨਕਾਬਪੋਸ਼ ਫ਼ਰਾਰ ਹੋ ਗਏ। ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ
Trending Photos
Punjab News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਮਹਿਤਾ ਰੋਡ 'ਤੇ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ਾਂ ਨੇ ਪੈਟਰੋਲ ਪੰਪ ਦੇ ਮੁਲਾਜ਼ਮ ਨੂੰ ਗੋਲੀ ਮਾਰ ਕੇ ਉਸ ਕੋਲੋਂ 25 ਹਜ਼ਾਰ ਰੁਪਏ ਲੁੱਟ ਲਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨਕਾਬਪੋਸ਼ ਫ਼ਰਾਰ ਹੋ ਗਏ। ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਂਚ ਅਧਿਕਾਰੀ ਏਐਸਆਈ ਹਰਜੀਤ ਸਿੰਘ ਨੇ ਦੱਸਿਆ ਕਿ ਪੈਟਰੋਲ ਪੰਪ ਤੋਂ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਹਾਸਲ ਕਰ ਲਈ ਹੈ। ਗੁਰਸ਼ੇਰ ਸਿੰਘ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਉਹ ਪੈਟਰੋਲ ਪੰਪ 'ਤੇ ਵਾਹਨਾਂ 'ਚ ਪੈਟਰੋਲ ਭਰ ਰਿਹਾ ਸੀ। ਇਸ ਦੌਰਾਨ ਤਿੰਨ ਨਕਾਬਪੋਸ਼ ਬਾਈਕ 'ਤੇ ਸਵਾਰ ਹੋ ਕੇ ਉਥੇ ਪਹੁੰਚੇ। ਲੁਟੇਰਿਆਂ ਨੇ ਪੈਸੇ ਉਸ ਨੂੰ ਸੌਂਪਣ ਲਈ ਕਿਹਾ।
ਇਹ ਵੀ ਪੜ੍ਹੋ: Bathinda News: ਪਿੰਡ ਮਲਕਣਾ 'ਚ ਮਕਾਨ ਦੀ ਛੱਤ ਡਿੱਗਣ ਕਾਰਨ ਮਜ਼ਦੂਰ ਦੀ ਮੌਤ
ਜਦੋਂ ਉਸ ਨੇ ਵਿਰੋਧ ਕੀਤਾ ਤਾਂ ਇਕ ਨਕਾਬਪੋਸ਼ ਵਿਅਕਤੀ ਨੇ ਪਿਸਤੌਲ ਕੱਢ ਕੇ ਉਸ ਵੱਲ ਇਸ਼ਾਰਾ ਕੀਤਾ। ਜਦੋਂ ਉਹ ਡਰ ਕੇ ਪਿੱਛੇ ਹਟਿਆ ਤਾਂ ਇੱਕ ਲੁਟੇਰੇ ਨੇ ਉਸ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ। ਦੂਜੇ ਲੁਟੇਰੇ ਨੇ ਉਸ ਦੀ ਜੇਬ ਵਿੱਚੋਂ 25 ਹਜ਼ਾਰ ਰੁਪਏ ਕੱਢ ਲਏ। ਇਸ ਪੂਰੀ ਘਟਨਾ ਦੌਰਾਨ ਲੁਟੇਰਿਆਂ ਦਾ ਤੀਜਾ ਸਾਥੀ ਲਗਾਤਾਰ ਆਪਣੀ ਬਾਈਕ ਸਟਾਰਟ ਕਰਦਾ ਹੋਇਆ ਉੱਥੇ ਖੜ੍ਹਾ ਰਿਹਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਫਰਾਰ ਹੋ ਗਏ।
ਇਹ ਘਟਨਾ ਅੰਮ੍ਰਿਤਸਰ ਅਧੀਨ ਪੈਂਦੇ ਮਹਿਤਾ ਚੌਕ ਦੀ ਹੈ। ਘਟਨਾ ਸੋਮਵਾਰ ਦੇਰ ਸ਼ਾਮ ਨੂੰ ਵਾਪਰੀ। ਪੈਟਰੋਲ ਪੰਪ 'ਤੇ ਸਾਰੇ ਕਰਮਚਾਰੀ ਰੋਜ਼ਾਨਾ ਵਾਂਗ ਆਪਣੇ ਕੰਮ 'ਚ ਰੁੱਝੇ ਹੋਏ ਸਨ। ਇਸੇ ਦੌਰਾਨ ਮੋਟਰਸਾਈਕਲ ’ਤੇ ਤਿੰਨ ਨੌਜਵਾਨ ਆ ਗਏ। ਤਿੰਨਾਂ ਦੇ ਮੂੰਹ ਢਕੇ ਹੋਏ ਸਨ। ਇਕ ਲੁਟੇਰਾ ਬਾਈਕ 'ਤੇ ਹੀ ਰਹਿ ਗਿਆ, ਜਦਕਿ ਦੋ ਲੁਟੇਰਿਆਂ ਨੇ ਬਾਈਕ ਤੋਂ ਉਤਰਦੇ ਹੀ ਪਿਸਤੌਲ ਕੱਢ ਲਈ।
ਲੁਟੇਰਿਆਂ ਨੇ ਉਸੇ ਸਮੇਂ ਉਸ ਦੀ ਲੱਤ 'ਤੇ ਵਾਰ ਕੀਤਾ। ਇਸ ਤੋਂ ਬਾਅਦ ਦੋਵੇਂ ਲੁਟੇਰੇ ਉਸ ਦੇ ਨੇੜੇ ਗਏ ਅਤੇ ਉਸ ਦੀ ਜੇਬ ਵਿਚ ਰੱਖੇ 25 ਹਜ਼ਾਰ ਰੁਪਏ ਕੱਢ ਲਏ ਅਤੇ ਫਰਾਰ ਹੋ ਗਏ।
(ਪਰਮਬੀਰ ਔਲਖ ਦੀ ਰਿਪੋਰਟ)
ਇਹ ਵੀ ਪੜ੍ਹੋ: ਪੰਜਾਬ ਦੀਆਂ ਸੜਕਾਂ 'ਤੇ ਅੱਜ ਨਹੀਂ ਦੋੜਣਗੀਆ ਪਨਬਸ ਅਤੇ ਰੋਡਵੇਜ਼ ਦੀਆਂ ਬੱਸਾਂ! ਜਾਣੋ ਪੂਰਾ ਮਾਮਲਾ