Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਅੱਜ ਖਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਸ ਉਪਰੰਤ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਵੱਖ -ਵੱਖ ਮੁੱਦਿਆਂ 'ਤੇ ਗੱਲਬਾਤ ਕੀਤੀ ਗਈ। ਉਹਨਾਂ ਨੇ ਕਿਹਾ ਕਿ ਅੱਜ ਅੰਮ੍ਰਿਤਧਾਰੀ ਨੌਜਵਾਨਾਂ ਨੂੰ ਸ਼ੱਕ ਦੀ ਨਿਗਾਹ ਨਾਲ ਦੇਖਿਆ ਜਾ ਰਿਹਾ ਹੈ। ਚੰਦੂਮਾਜਰਾ ਨੇ ਕਿਹਾ ਪੰਜਾਬ ਵਿਚ ਕੇਂਦਰੀ ਸੁਰੱਖਿਆ ਬਲਾਂ ਨੂੰ ਲਗਾਉਣਾ, ਕਿਸਾਨਾਂ ਨੂੰ ਬਣਦਾ ਮੁਆਵਜਾ ਨਾ ਦੇਣਾ, ਕੇਂਦਰ ਤੋਂ ਐਫ ਡੀ ਆਈ ਦਾ ਪੂਰਾ ਪੈਸਾ ਨਾ ਲੈਣਾ, ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਦਰੁਸਤ ਨਾ ਰੱਖ ਪਾਉਣਾ ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਸੁਹਿਰਦ ਨਹੀਂ, ਜਿਸ ਤਰ੍ਹਾਂ ਜਲੰਧਰ ਜ਼ਿਮਨੀ ਚੋਣਾਂ ਦੇ ਸਮੇਂ ਚੰਨੀ ਨੂੰ ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ ਤਲਬ ਕੀਤਾ ਜਾ ਰਿਹਾ ਹੈ ਉਸ ਤੋਂ ਸਾਬਤ ਹੁੰਦਾ ਹੈ ਕਿ ਇਹ ਕਾਰਵਾਈ ਕੇਵਲ ਤੇ ਕੇਵਲ ਰਾਜਨੀਤੀ ਤੋਂ ਪ੍ਰੇਰਿਤ ਹੈ।


COMMERCIAL BREAK
SCROLL TO CONTINUE READING

ਚੰਦੂਮਾਜਰਾ ਨੇ ਕਿਹਾ ਪੰਜਾਬ 'ਚ ਕੇਂਦਰੀ ਸੁਰੱਖਿਆ ਬਲਾਂ ਨੂੰ ਲਗਾਉਣਾ, ਕਿਸਾਨਾਂ ਨੂੰ ਬਣਦਾ ਮੁਆਵਜਾ ਨਾ ਦੇਣਾ, ਕੇਂਦਰ ਤੋਂ  ਐਫ ਡੀ ਆਈ ਦਾ ਪੂਰਾ ਪੈਸਾ ਨਾ ਲੈਣਾ, ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਦਰੁਸਤ ਨਾ ਰੱਖ ਪਾਉਣਾ ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਸੁਹਿਰਦ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਜਿਹੜਾ ਫੈਸਲਾ ਦਾ ਮੁੱਲ 21.25 ਪੈਸੇ MSP ਘਟਾਇਆ ਗਿਆ ਹੈ, ਉਸ ਦਾ ਬਾਕੀ ਦੀਆਂ ਰਾਜ ਸਰਕਾਰਾਂ ਵੱਲੋਂ ਵਿਰੋਧ ਕੀਤਾ ਗਿਆ ਪਰੰਤੂ ਮੁੱਖ ਮੰਤਰੀ ਪੰਜਾਬ ਵੱਲੋਂ ਇਸਦਾ ਵਿਰੋਧ ਨਹੀਂ ਕੀਤਾ ਗਿਆ। 


ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਕਿਹਾ ਗਿਆ ਸੀ ਕਿ ਵਿਸਾਖੀ ਤੱਕ ਸਾਰਿਆਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਲੇਕਿਨ ਕੁਝ ਲੋਕਾਂ ਨੂੰ ਮੁਆਵਜ਼ਾ ਦੇ ਕੇ ਸਰਕਾਰ ਕੇਵਲ ਮੀਡੀਆ ਵਿਚ ਵਾਹਵਾ ਖੱਟਣ ਦੀ ਕੋਸ਼ਿਸ਼ ਕਰ ਰਹੀ ਹੈ। ਚੰਦੂਮਾਜਰਾ ਨੇ ਕਿਹਾ ਕਿ ਅੰਤਰਰਾਸ਼ਟਰੀ ਬਾਰਡਰ ਖੋਲ ਦਿੱਤੇ ਜਾਣ ਤਾਂ ਜੋ ਪੰਜਾਬ ਅਤੇ ਹਰਿਆਣਾ ਦਾ ਆਨਾਜ ਦੁਨੀਆਂ ਦੇ ਉਨ੍ਹਾਂ ਦੇਸ਼ਾਂ ਦੇ ਵਿਚ ਪੁੱਜ ਸਕੇ ਜਿੱਥੇ ਅਨਾਜ ਦੀ ਕਮੀ ਹੈ ਜਿਸ ਨਾਲ ਸੂਬਾ ਸਰਕਾਰਾਂ ਨੂੰ ਵਿੱਤੀ ਲਾਭ ਹੋਵੇਗਾ।


ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਬਹੁਤ ਸਾਰੇ ਮੀਡੀਆ ਅਦਾਰਿਆਂ ਦੇ ਚੈਨਲ ਬੰਦ ਕੀਤੇ ਜਾਣ ਸੰਬੰਧੀ ਬੋਲਦਿਆਂ ਕਿਹਾ ਕਿ ਸਰਕਾਰ ਵੱਲੋਂ ਮੀਡੀਆ ਅਦਾਰਿਆਂ ਦੀ ਆਜ਼ਾਦੀ ਉੱਤੇ ਹਮਲਾ ਕੀਤਾ ਜਾ ਰਿਹਾ ਹੈ ਅਤੇ ਅਜਿਹੇ ਹਾਲਾਤ ਬਣਾਏ ਜਾ ਰਹੇ ਹਨ ਜੋ ਕਿ ਐਮਰਜੈਂਸੀ ਦੇ ਸਮੇਂ ਵੀ ਨਹੀਂ ਸਨ।
  
ਇਹ ਵੀ ਪੜ੍ਹੋ:
Ludhiana News: ਟ੍ਰੈਫਿਕ ਕਰਮਚਾਰੀ ਨੇ ਰੋਕਿਆ ਤਾਂ ਕਾਰ ਚਾਲਕ ਨੇ ਬੋਨਟ ’ਤੇ ਚੜ੍ਹਾ ਕੇ ਘੜੀਸਿਆ, ਵੇਖੋ ਵਾਇਰਲ ਵੀਡੀਓ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਤੇ ਵਿਜੀਲੈਂਸ ਵੱਲੋਂ ਕੀਤੀ ਕਾਰਵਾਈ ਬਾਰੇ ਬੋਲਦਿਆਂ ਚੰਦੂਮਾਜਰਾ ਨੇ ਕਿਹਾ ਕਿ ਕਨੂੰਨ ਦੇ ਲਈ ਸਾਰੇ ਬਰਾਬਰ ਹਨ ਜੇਕਰ ਕਿਸੇ ਨੇ ਕੁਝ ਗਲਤ ਕੀਤਾ ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ, ਪਰੰਤੂ ਜਿਸ ਤਰ੍ਹਾਂ ਜਲੰਧਰ ਜ਼ਿਮਨੀ ਚੋਣਾਂ ਦੇ ਸਮੇਂ ਚੰਨੀ ਨੂੰ ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ ਤਲਬ ਕੀਤਾ ਜਾ ਰਿਹਾ ਹੈ ਉਸ ਤੋਂ ਸਾਬਤ ਹੁੰਦਾ ਹੈ ਕਿ ਇਹ ਕਾਰਵਾਈ ਕੇਵਲ ਤੇ ਕੇਵਲ ਰਾਜਨੀਤੀ ਤੋਂ ਪ੍ਰੇਰਿਤ ਹੈ। ਓਹਨਾਂ ਕਿਹਾ ਕਿ ਰਾਜਨੀਤਕ ਕਿੱਡ ਨੂੰ ਕੱਢਣ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਨਾ ਗਲਤ ਗੱਲ ਹੈ।


ਜਲੰਧਰ ਜ਼ਿਮਨੀ ਚੋਣਾਂ ਸੰਬੰਧੀ ਬੋਲਦਿਆਂ ਚੰਦੂਮਾਜਰਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗਾ। ਚੰਦੂਮਾਜਰਾ ਨੇ ਕਿਹਾ ਕਿ ਮੌਜੂਦਾ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਇਹਨਾਂ ਚੋਣਾਂ ਵਿੱਚ ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵਿਚਕਾਰ ਹੋਵੇਗਾ ।