Punjab News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਸ਼ਨ ਰੋਜ਼ਗਾਰ ਦੇ ਤਹਿਤ ਅੱਜ 450 ਨਵ-ਨਿਯੁਕਤ ਹੈਡ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਮਿਲਣਗੇ। ਵਾਟਰ ਸਪਲਾਈ ਤੇ ਸੈਨੀਟੇਸ਼ਨ, ਖੇਤੀਬਾੜੀ ਤੇ ਖੇਡ ਵਿਭਾਗ ਦੇ ਨਵਨਿਯੁਕਤ ਉਮੀਦਵਾਰਾਂ ਨੂੰ ਵੀ ਨਿਯੁਕਤੀ ਪੱਤਰ ਮਿਲਣਗੇ। ਇਹ ਪ੍ਰੋਗਰਾਮ ਸਵੇਰੇ 10 ਵਜੇ ਚੰਡੀਗੜ੍ਹ ਦੇ ਮਿਊੁਂਸਪਲ ਭਵਨ ਵਿਖੇ ਹੋਵੇਗਾ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਅੱਜ ਨਗਰ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਮਿਸ਼ਨ ਰੋਜਗਾਰ ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਸੀ.ਐੱਮ. ਮਾਨ ਚੰਡੀਗੜ੍ਹ ਵਿਖੇ  450 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ।


ਇਹ ਵੀ ਪੜ੍ਹੋ: Chandigarh Weather: ਚੰਡੀਗੜ੍ਹ 'ਚ ਠੰਡ ਤੋਂ ਅਜੇ ਵੀ ਰਾਹਤ ਨਹੀਂ! ਤੋੜਿਆ 7 ਸਾਲ ਦਾ ਰਿਕਾਰਡ, ਦੋ ਦਿਨ ਰੈੱਡ ਅਲਰਟ


ਇਸ ਦੌਰਾਨ ਜਿੱਥੇ 450 ਹੈੱਡ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ, ਉੱਥੇ ਹੀ ਜਲ ਸਪਲਾਈ ਅਤੇ ਸੈਨੀਟੇਸ਼ਨ, ਖੇਤੀਬਾੜੀ ਅਤੇ ਖੇਡ ਵਿਭਾਗ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵੀ ਨਿਯੁਕਤੀ ਪੱਤਰ ਸੌਂਪੇ ਜਾਣਗੇ। ਸਮਾਗਮ  ਸਵੇਰੇ 10 ਵਜੇ ਨਗਰ ਭਵਨ ਚੰਡੀਗੜ੍ਹ ਵਿਖੇ ਹੋਵੇਗਾ।


 ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਜਾ ਰਹੀ ਹੈ, ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਕਈ ਨੌਜਵਾਨਾਂ ਨੂੰ ਨੌਕਰੀ ਦੇ ਤਹਿਤ ਤੋਹਫਾ ਦੇ ਚੁੱਕੀ ਹੈ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪ ਚੁੱਕੀ ਹੈ। 


ਇਹ ਵੀ ਪੜ੍ਹੋ: Weather Update Today: ਕੜਾਕੇ ਦੀ ਠੰਡ! ਤਾਪਮਾਨ 4 ਡਿਗਰੀ ਪਹੁੰਚਿਆ, ਕਈ ਉਡਾਣਾਂ ਪ੍ਰਭਾਵਿਤ, ਕਈ ਟਰੇਨਾਂ ਲੇਟ