Punjab News: ਪੂਰੇ ਪੰਜਾਬ 'ਚ ਸੈਰ ਸਪਾਟਾ ਮੇਲੇ ਕਰਾਏਗੀ ਪੰਜਾਬ ਸਰਕਾਰ
Advertisement
Article Detail0/zeephh/zeephh1727026

Punjab News: ਪੂਰੇ ਪੰਜਾਬ 'ਚ ਸੈਰ ਸਪਾਟਾ ਮੇਲੇ ਕਰਾਏਗੀ ਪੰਜਾਬ ਸਰਕਾਰ

Punjab News:  ਸੀਐਮ ਮਾਨ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਇਕ ਪੋਸਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ। 

Punjab News: ਪੂਰੇ ਪੰਜਾਬ 'ਚ ਸੈਰ ਸਪਾਟਾ ਮੇਲੇ ਕਰਾਏਗੀ ਪੰਜਾਬ ਸਰਕਾਰ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant mann) ਨੇ ਅੱਜ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਇੱਕ ਹੋਰ ਤੋਹਫ਼ਾ ਦਿੱਤਾ ਹੈ। ਇਹ ਮੀਟਿੰਗ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਸੈਰ ਸਪਾਟੇ ਨੂੰ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਰੱਖੀ ਗਈ ਸੀ। 

ਸੀਐਮ ਮਾਨ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਇਕ ਪੋਸਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਅੱਜ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਵਿਸਥਾਰਪੂਰਵਕ ਚਰਚਾ ਕੀਤੀ ਗਈ। 

ਇਹ ਵੀ ਪੜ੍ਹੋ:  Sidhu Moose wala News: ਸੇਲ ਵਧਾਉਣ ਦੇ ਲਈ ਗੁਟਕਾ ਕੰਪਨੀ ਨੇ ਪਾਊਚ 'ਤੇ ਲਗਾਈ ਸਿੱਧੂ ਮੂਸੇਵਾਲਾ ਦੀ ਫੋਟੋ

ਉਨ੍ਹਾਂ ਲਿਖਿਆ ਕਿ ਜਲਦੀ ਹੀ ਪੰਜਾਬ ਵਿਚ ਵੱਖ-ਵੱਖ ਤਰੀਕਿਆਂ ਨਾਲ ਅਤੇ ਵੱਖ-ਵੱਖ ਥਾਵਾਂ 'ਤੇ ਮੇਲੇ ਲਗਾਏ ਜਾਣਗੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੇ ਸੱਭਿਆਚਾਰ, ਵਿਰਸੇ ਅਤੇ ਖਾਣ-ਪੀਣ ਦੀ ਝਲਕ ਮਿਲ ਸਕੇ ਅਤੇ ਇਹ ਮੇਲੇ ਸਾਰਾ ਸਾਲ ਵੱਖ-ਵੱਖ ਸ਼ਹਿਰਾਂ ਵਿਚ ਚੱਲਦੇ ਰਹਿਣਗੇ। ਅਸਲ ਵਿੱਚ ਲੋਕਾਂ ਨੂੰ ਰੰਗਲਾ ਪੰਜਾਬ ਦਿਖਾਓ।  

Trending news