Punjab News/ਰੋਹਿਤ ਬਾਂਸਲ: 26 ਜੂਨ ਨੂੰ ਪੰਜਾਬ ਵਿਧਾਨ ਸਭਾ ਦੇ ਅੰਦਰ ਕੀਟਨਾਸ਼ਕਾਂ ਦੀ ਵਰਤੋਂ ਨੂੰ ਘੱਟ ਕਰਨ ਲਈ ਮੀਟਿੰਗ ਕੀਤੀ ਗਈ, ਇਸ ਮੀਟਿੰਗ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਸਿਹਤ ਮੰਤਰੀ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ਼ਿਰਕਤ ਕੀਤੀ। 


COMMERCIAL BREAK
SCROLL TO CONTINUE READING

ਇਸ ਮੀਟਿੰਗ ਦਾ ਇੱਕ ਪ੍ਰੈਸ ਨੋਟ ਜਾਰੀ ਕੀਤਾ ਗਿਆ ਸੀ ਪਰ ਕੁਝ ਸਮੇਂ ਬਾਅਦ ਮੀਡੀਆ ਨੂੰ ਦੱਸਿਆ ਗਿਆ ਕਿ ਇਸ ਪ੍ਰੈਸ ਨੋਟ ਨੂੰ ਅਪਡੇਟ ਕਰਕੇ ਭੇਜਿਆ ਜਾਵੇਗਾ ਅਤੇ ਇਸ ਤੋਂ ਬਾਅਦ ਕੋਈ ਨਵਾਂ ਪ੍ਰੈਸ ਨੋਟ ਜਾਰੀ ਨਹੀਂ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਨਿੱਜੀ ਸਕੱਤਰ ਸੁਰੇਂਦਰ ਸਿੰਘ ਮੋਤੀ ਨੇ ਵਿਭਾਗ ਨੂੰ ਪੱਤਰ ਲਿਖ ਕੇ ਇਸ ਪੂਰੇ ਮਾਮਲੇ ਦੀ ਜਾਂਚ ਕਰਵਾ ਕੇ ਵਿਸਥਾਰਤ ਰਿਪੋਰਟ ਦੇਣ ਲਈ ਕਿਹਾ ਹੈ।


ਇਹ ਵੀ ਪੜ੍ਹੋ: Fazilka News: ਫਾਜ਼ਿਲਕਾ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਗੋਲੀਬਾਰੀ, ਪਾਕਿਸਤਾਨੀ ਘੁਸਪੈਠੀਆ ਢੇਰ
 


ਇਹ ਸੀ ਮੀਟਿੰਗ ਦਾ ਇੱਕ ਪ੍ਰੈਸ ਨੋਟ 
ਦਰਅਸਲ ਬੀਤੇ ਦਿਨੀ ਪੰਜਾਬ ‘ਚ ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆ ਗਿਆ ਹੈ, ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਨੁੱਖੀ ਜੀਵਨ ਨੂੰ ਬਚਾਉਣ ਅਤੇ ਚੰਗੀ ਸਿਹਤ ਦੇ ਹਵਾਲੇ ਵਿੱਚ ਇਹ ਅਤੀ ਜ਼ਰੂਰੀ ਮੁੱਦਾ ਬਣ ਗਿਆ ਹੈ, ਜਿਸ ਨੂੰ ਸੁਚੱਜਾ ਢੰਗ ਤਰੀਕਾ ਅਪਣਾ ਕੇ ਹੱਲ ਕੀਤਾ ਜਾਣਾ ਲਾਜ਼ਮੀ ਹੋ ਗਿਆ ਹੈ।


ਇੱਕ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ‘’ਬਹੁਤ ਖਤਰਨਾਕ ਕੀਟਨਾਸ਼ਕਾਂ ਦੀ ਵਰਤੋਂ: ਮੁੱਦੇ ਅਤੇ ਚਿੰਤਾਵਾਂ’’ ਵਿਸ਼ੇ ‘ਤੇ ਆਯੋਜਿਤ ਵਰਕਸ਼ਾਪ ‘ਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਸੰਧਵਾਂ ਨੇ ਕਿਹਾ ਕਿ ਪੰਜਾਬ ਨੇ ਆਜ਼ਾਦੀ ਸੰਘਰਸ਼ ਅਤੇ ਅਨਾਜ ਦੇ ਉੱਤਪਾਦਨ ਉੱਤੇ ਵੱਧ ਝਾੜ ਪੈਂਦਾ ਕਰਨ ‘ਚ ਦੇਸ਼ ਦੀ ਅਗਵਾਈ ਕੀਤੀ ਹੈ ਅਤੇ ਹੁਣ ਪੰਜਾਬ ਜ਼ਹਿਰਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਘਟਾ ਕੇ ਕੁਆਲਿਟੀ ਅਨਾਜ ਅਤੇ ਫਸਲਾਂ ਪੈਦਾ ਕਰਨ ‘ਚ ਵੀ ਮੋਹਰੀ ਸਾਬਿਤ ਹੋਵੇਗਾ। ਜੈਵਿਕ ਖੇਤੀ ਅਤੇ ਵਿਰਾਸਤੀ ਖੇਤੀ ਤਕਨੀਕਾਂ ਦੀ ਵਰਤੋਂ ਕਰਨ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਕੀਟਨਾਸ਼ਕ ਦਵਾਈਆਂ ਤੇ ਕੈਮੀਕਲਾਂ ਨਾਲ ਮਨੁੱਖੀ ਸਿਹਤ ਅਤੇ ਵਾਤਾਵਰਨ ਹੌਲੀ-ਹੌਲੀ ਖਤਰਨਾਕ ਦਿਸ਼ਾ ਵੱਲ ਜਾ ਰਿਹਾ ਹੈ ਅਤੇ ਇਸ ਬਾਰੇ ਕਿਸਾਨਾਂ, ਲੋਕਾਂ ਅਤੇ ਸਮਾਜ ਨੂੰ ਜਾਗਰੂਕ ਕੀਤੇ ਜਾਣ ਦੀ ਬੇਹੱਦ ਜ਼ਰੂਰਤ ਹੈ।


ਸੰਧਵਾਂ ਨੇ ਕਿਹਾ ਕਿ ਕੀਟਨਾਸ਼ਕਾਂ ਦਵਾਈਆਂ ਦੀ ਖਪਤ ਪੰਜਾਬ ਵਿੱਚ ਘਟਾਉਣੀ ਜਾਂ ਬੰਦ ਕਰਨੀ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ। ਕੀਟਨਾਸ਼ਕ ਦਵਾਈਆਂ ਹਵਾ, ਧਰਤੀ, ਬੂਟਿਆਂ ਅਤੇ ਪਾਣੀ ਜ਼ਰੀਏ ਮਨੁੱਖ ਸਿਹਤ ਤੱਕ ਪਹੁੰਚ ਰਹੀਆਂ ਹਨ ਅਤੇ ਆਪਣਾ ਬੁਰਾ ਪ੍ਰਭਾਵ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨਦੀਨ ਨਾਸ਼ਕ ਵੀ ਸਿਰਫ ਨਦੀਨਾਂ ‘ਤੇ ਅਸਰ ਨਹੀਂ ਕਰਦੇ ਸਗੋਂ ਮਨੁੱਖਾਂ ‘ਤੇ ਵੀ ਮਾੜਾ ਪ੍ਰਭਾਵ ਪਾ ਰਹੇ ਹਨ। ਇਨ੍ਹਾਂ ਮਾਰੂ ਪ੍ਰਭਾਵਾਂ ਦਾ ਸੁਨੇਹਾ ਹੇਠਲੇ ਪੱਧਰ ਤੱਕ ਕਿਸਾਨਾਂ ਅਤੇ ਲੋਕਾਂ ਤੱਕ ਪਹੁੰਚਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ‘ਚ ਬੈਨ ਕੀਤੀਆਂ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨੂੰ ਹੋਰ ਸਖਤੀ ਨਾਲ ਨਜਿੱਠਿਆ ਜਾਣਾ ਜ਼ਰੂਰੀ ਬਣ ਗਿਆ ਹੈ।


ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕੀਟਨਾਸ਼ਕਾਂ ਦੀ ਵਰਤੋਂ ਨਾਲ ਭਾਵੇਂ ਉਤਪਾਦਨ ਵਧਦਾ ਹੈ ਪਰ ਇਹ ਵਰਤਾਰਾ ਹੌਲੀ-ਹੌਲੀ ਮਨੁੱਖ ਦੀ ਹੋਂਦ ਲਈ ਖਤਰਾ ਵੀ ਬਣਦਾ ਜਾ ਰਿਹਾ ਹੈ।ਬੈਨ ਕੀਤੇ ਗਏ ਕੀਟਨਾਸ਼ਕਾਂ ਦੀ ਵਰਤੋਂ ਵਿਰੁੱਧ ਸਖਤੀ ਕਰਨ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਹੋਰ ਵੱਧ ਮੁਨਾਫਾ ਲੈਣ ਦੀ ਖਾਤਿਰ ਕੀਟਨਾਸ਼ਕਾ ਦੀ ਵਰਤੋਂ ਬੇਹੱਦ ਖਤਰਨਾਕ ਰੁਝਾਨ ਹੈ, ਜਿਸਤੋਂ ਸਰਕਾਰ, ਸਵੈ ਮੇਵੀ ਸੰਸਥਾਵਾਂ, ਕਿਸਾਨਾਂ ਅਤੇ ਸਮਾਜ ਦੀ ਮਦਦ ਦੇ ਨਾਲ ਨਿਜਾਤ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕੀਟਨਾਸ਼ਕਾਂ ਦੀ ਵਰਤੋਂ ਘਟਾਉਣ ਜਾਂ ਬੰਦ ਕਰਨ ਸਬੰਧੀ ਹੇਠਲੇ ਪੱਧਰ ਤੱਕ ਸੰਦੇਸ਼ ਪਹੁੰਚਾਏ ਜਾਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਿਊਣ ਲਈ ਚੰਗਾ ਵਾਤਾਵਰਨ ਮਿਲ ਸਕੇ।


ਡਾ. ਬਲਬੀਰ ਸਿੰਘ, ਸਿਹਤ ਮੰਤਰੀ ਪੰਜਾਬ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਮਨੁੱਖੀ ਸਿਹਤ ਲਈ ਕੀਟਨਾਸ਼ਕਾਂ ਦੀ ਵਰਤੋਂ ਬਹੁਤ ਖਤਰਨਾਕ ਹੱਦ ਤੱਕ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਦਯੋਗਾਂ ਤੋਂ ਆ ਰਹੇ ਪਾਣੀ ਕਾਰਨ ਧਰਤੀ ਹੇਠਾਂ ਯੂਰੇਨੀਅਮ ਅਤੇ ਖਤਰਨਾਕ ਕੈਮੀਕਲਾਂ ਦਾ ਪੱਧਰ ਵਧ ਰਿਹਾ ਹੈ, ਜਿਸ ਨਾਲ ਕੈਂਸਰ ਜਿਹੀਆਂ ਜਾਨਲੇਵਾ ਬਿਮਾਰੀਆਂ ਵਧ ਰਹੀਆਂ ਹਨ। ਉਨ੍ਹਾਂ ਕੈਮੀਕਲਾਂ ਦੀ ਵਰਤੋਂ ਘਟਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਸਬੰਧੀ ਕਿਸਾਨਾਂ ਅਤੇ ਲੋਕਾਂ ਨੂੰ ਜਾਗਰੂਕ ਕਰਨਾ ਅਤੀ ਜ਼ਰੂਰੀ ਹੋ ਗਿਆ ਹੈ।


ਇਸ ਮੌਕੇ ਸੰਬੋਧਨ ਕਰਦਿਆ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਦਵਾਈਆਂ ਅਤੇ ਕਟਨਾਸ਼ਕਾਂ ਦੀ ਵਰਤੋ ਘਟਾਉਣ ਲਈ ਸੂਬਾ ਸਰਕਾਰ ਪਹਿਲਾਂ ਹੀ ਕਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਦਵਾਈ ਵਿਕਰੇਤਾ ਅਤੇ ਕੰਪਨੀਆਂ ਵੱਧ ਮੁਨਾਫਾ ਕਮਾਉਣ ਲਈ ਯਤਨ ਕਰ ਰਹੀਆਂ ਹਨ ਜਦਕਿ ਉਪਭੋਗਤਾ ਨੂੰ ਸਹੀ ਭੋਜਨ ਲਈ ਸ਼ੁੱਧ ਅਨਾਜ ਤੇ ਸਬਜੀਆਂ ਆਦਿ ਲੋੜੀਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 10 ਕੀਟਨਾਸ਼ਕ ਦਵਾਈਆਂ ਨੂੰ ਬੈਨ ਕੀਤਾ ਹੈ, ਜੋ ਕਿ ਬਾਸਮਤੀ ਦੀ ਫਸਲ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬੈਨ ਕੀਤੀਆਂ ਦਵਾਈਆਂ ਦੀ ਵਰਤੋਂ ਦੀ ਕਿਸੇ ਨੂੰ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਘਟਾਉਣ ਲਈ ਲੋੜੀਂਦੇ ਖੋਜ ਕਾਰਜਾਂ ਹਿੱਤ ਫੰਡਾਂ ਦੀ ਕੋਈ ਘਾਟ ਨਹੀਂ ਹੈ।