Punjab News: ਪੰਜਾਬ ਦੀ ਨੌਜਵਾਨ ਪੀੜੀ ਪੜਨ, ਰੋਜ਼ਗਾਰ ਅਤੇ ਚੰਗੇ ਭਵਿੱਖ ਲਈ ਵਿਦੇਸ਼ਾਂ 'ਚ ਜਾਂਦੀ ਹੈ ਤਾਂ ਜੋ ਮਿਹਨਤ-ਮਜ਼ਦੂਰੀ ਕਰਕੇ ਆਪਣੇ ਭਵਿੱਖ ਨੂੰ ਉਜਵਲ ਬਣਾ ਸਕਣ ਪਰ ਜ਼ਿੰਦਗੀ ਵਿੱਚ ਸਿਰਫ਼ ਉਹੀ ਹੁੰਦਾ ਹੈ ਜੋ ਪਰਮਾਤਮਾ ਨੂੰ ਮਨਜ਼ੂਰ ਹੁੰਦਾ ਹੈ।  ਅੱਜ ਦੇ ਸਮੇਂ ਵਿਚ ਨੌਜਵਾਨਾਂ ਦੀਆਂ ਮੌਤ ਦੀਆਂ ਖ਼ਬਰਾਂ ਨੇ ਹਰ ਕਿਸੇ ਨੂੰ ਹਿਲਾ ਦਿੱਤਾ। ਵਿਦੇਸ਼ਾਂ ਵਿੱਚ ਹੋਣ ਵਾਲੀਆਂ ਹਾਰਟ ਅਟੈਕ ਨਾਲ ਮੌਤਾਂ ਦਾ ਸਿਲਸਿਲਾ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। 


COMMERCIAL BREAK
SCROLL TO CONTINUE READING

ਵਿਦੇਸ਼ ਤੋਂ ਅਜਿਹੀ ਹੀ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਪਣੇ ਚੰਗੇ ਭਵਿੱਖ ਲਈ ਇਟਲੀ ਗਏ ਨੌਜਵਾਨ ਦੀ ਦਿਲ ਦਾ ਦੋਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਸੁਖਵੰਤ ਸਿੰਘ ਸੋਨੂੰ ਪੁੱਤਰ ਬਿੱਕਰ ਸਿੰਘ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਚੂਸਲੇਵੜ੍ਹ ਦਾ ਰਹਿਣ ਵਾਲਾ ਸੀ।


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਬੇਮੌਸਮੀ ਮੀਂਹ ਨੇ ਕਿਸਾਨਾਂ ਦੇ ਸੁਕਾਏ ਸਾਹ, ਪੱਕੀਆਂ ਫਸਲਾਂ ਦਾ ਹੋ ਰਿਹਾ ਭਾਰੀ ਨੁਕਸਾਨ

ਪਰਿਵਾਰ ਵੱਲੋਂ ਦੱਸਿਆ ਗਿਆ ਕਿ ਮ੍ਰਿਤਕ ਨੌਜਵਾਨ ਕੁਝ ਸਮਾਂ ਪਹਿਲਾਂ ਹੀ ਡੌਂਕੀ ਰਾਹੀਂ ਵਿਦੇਸ਼ ਗਿਆ ਸੀ। ਕੁਝ ਦਿਨ ਉਸਨੇ ਲੋਕਾਂ ਦੇ ਘਰ ਕੰਮ ਕਰਦਾ ਸੀ। ਪਰ ਬੀਤੇ ਦਿਨੀਂ ਅਚਾਨਕ ਦਿਲ ਦੀ ਧੜਕਣ ਰੁਕ ਜਾਣ ਕਰਕੇ ਮੌਤ ਹੋ ਗਈ । ਨੌਜਵਾਨ ਦੀ ਮੌਤ ਕਾਰਨ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮੌਤ ਕਾਰਨ ਪਰਿਵਾਰ ਕਾਫੀ ਸਦਮੇ ਵਿੱਚ ਹੈ। 


ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਉਸ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਲਈ ਭਾਰਤ ਸਰਕਾਰ , ਪੰਜਾਬ ਸਰਕਾਰ ਅਤੇ ਵੱਖ ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੂੰ ਮਦਦ ਦੀ ਗੁਹਾਰ ਲਗਾ ਰਹੇ ਹਨ ਤਾਂ ਕਿ ਉਸਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆ ਕੇ ਰਸਮਾਂ ਨਾਲ ਸੰਸਕਾਰ ਕੀਤਾ ਜਾ ਸਕੇ।