Punjabi Youth Death In Canada: ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਗਈ।


COMMERCIAL BREAK
SCROLL TO CONTINUE READING

ਦਰਅਸਲ ਇਹ ਮਾਮਲਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦਾ ਹੈ ਜਿੱਥੇ 24 ਦਿਨ ਪਹਿਲਾਂ (ਸਰੀ)  ਕੈਨੇਡਾ ਵਿੱਚ ਗਏ ਨੌਜਵਾਨ 32 ਸਾਲਾ ਪ੍ਰਿੰਸ ਅਰੋੜਾ ਪੁੱਤਰ ਸਤੀਸ਼ ਅਰੋੜਾ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗਲੀ ਦੋਧੀਆਂ ਵਾਲੀ ਜੀਰਾ ਦੇ ਸਤੀਸ਼ ਕੁਮਾਰ ਅਰੋੜਾ ਦਾ ਬੇਟਾ ਪ੍ਰਿੰਸ ਅਰੋੜਾ ਬੀਤੀ ਤਿੰਨ ਅਗਸਤ ਨੂੰ ਹੀ ਕੈਨੇਡਾ ਗਿਆ ਕਿ ਬੀਤੇ ਕੱਲ ਐਤਵਾਰ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। 


ਇਹ ਵੀ ਪੜ੍ਹੋ: Punjabi Youth Death In Canada: 4 ਸਾਲਾਂ ਤੋਂ ਵਿਦੇਸ਼ੀ ਧਰਤੀ 'ਤੇ ਰਹਿ ਰਹੇ ਪੰਜਾਬੀ ਨੌਜਵਾਨ ਦੀ ਹੋਈ ਮੌਤ

ਜਾਣਕਾਰੀ ਮੁਤਾਬਿਕ ਕਿ ਉਸ ਦੀ ਪਤਨੀ ਦੋ ਸਾਲ ਪਹਿਲਾਂ ਸਟੱਡੀ ਵੀਜੇ ਉੱਤੇ ਕੈਨੇਡਾ ਗਈ ਸੀ ਅਤੇ ਪਿਛਲੀ ਤਿੰਨ ਅਗਸਤ ਨੂੰ ਉਸ ਨੇ ਆਪਣੇ ਪਤੀ ਨੂੰ ਵੀ ਕੈਨੇਡਾ ਦੇ ਕਾਗਜ ਭੇਜ ਦਿੱਤੇ ਸਨ। ਬੀਤੇ ਸ਼ਨੀਵਾਰ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਫੋਨ ਉੱਤੇ ਗੱਲਬਾਤ ਵੀ ਕੀਤੀ ਸੀ। ਪਿਤਾ ਦਾ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।


ਇਹ ਵੀ ਪੜ੍ਹੋ:  Punjab News: ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ ਸੌਂਪੇ 34,784 ਘਰ 


ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਨੌਜਵਾਨਾਂ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਦੱਸ ਦਈਏ ਕਿ ਹੁਸ਼ਿਆਰਪੁਰ ਤਲਵਾੜਾ ਬਲਾਕ ਦੇ ਪਿੰਡ ਕੋਠੀ 'ਚ ਪਿਛਲੇ 4 ਸਾਲਾਂ ਤੋਂ ਕੈਨੇਡਾ ਰਹਿ ਰਹੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ। ਪਰਿਵਾਰ ਨੂੰ ਕੈਨੇਡਾ ਤੋਂ ਫੋਨ ਆਇਆ ਕਿ ਤੇਜ਼ ਬੁਖਾਰ ਕਾਰਨ ਬੇਟੇ ਦੀ ਮੌਤ ਹੋ ਗਈ ਹੈ।


ਮ੍ਰਿਤਕ ਨੌਜਵਾਨ ਦੀ ਪਛਾਣ ਸਚਿਨ ਭਾਟੀਆ ਉਮਰ 26 ਸਾਲ ਸੀ। ਨੌਜਵਾਨ ਦੇ ਪਿਤਾ ਬਿਸ਼ਨ ਦਾਸ ਨੇ ਦੱਸਿਆ ਕਿ ਪੁੱਤਰ ਸਚਿਨ ਦੀਆਂ ਦੋ ਭੈਣਾਂ, ਇਕ ਛੋਟਾ ਭਰਾ ਅਤੇ ਇਕ ਸਾਡਾ ਵਾਪਸ ਪਰਤਿਆ ਪੁੱਤਰ ਹੈ।