Canada Road Accident News: ਵਿਦੇਸ਼ ਵਿੱਚ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਆਏ ਦਿਨ ਸਾਹਮਣੇ ਆ ਰਹੀਆਂ ਹਨ। ਅੱਜ ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ  7 ਮਹੀਨੇ ਪਹਿਲਾਂ ਕੈਨੇਡਾ ਗਏ ਇੱਕ 28 ਸਾਲਾ ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਇੱਕ ਕਾਰ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ ਸੀ।


COMMERCIAL BREAK
SCROLL TO CONTINUE READING

ਮ੍ਰਿਤਕ ਨੌਜਵਾਨ ਦੀ ਪਛਾਣ ਅਮਨਪ੍ਰੀਤ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਸਤਨਾਮ ਨਗਰ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਇਸ ਦਰਦਨਾਕ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ।


ਇਹ ਵੀ ਪੜ੍ਹੋ: Khap Mahapanchayat Protest: ਦਿੱਲੀ 'ਚ 'ਦੰਗਲ', ਪਹਿਲਵਾਨਾਂ ਦੇ ਹੱਕ 'ਚ ਆਏ ਕਿਸਾਨ, ਵੱਡੀ ਗਿਣਤੀ 'ਚ ਮਹਿਲਾਵਾਂ ਵੀ ਸ਼ਾਮਿਲ

ਜਾਣਕਾਰੀ ਅਨੁਸਾਰ 15 ਅਪ੍ਰੈਲ ਦੀ ਸਵੇਰ ਕੈਨੇਡਾ ਦੇ ਓਨਟਾਰੀਓ ਸੂਬੇ ਦੇ ਪੈਰੀ ਸਾਊਂਡ ਨੇੜੇ ਅਮਨਪ੍ਰੀਤ ਸਿੰਘ ਦੀ ਕਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਤੋਂ ਬਾਅਦ ਉਸ ਨੂੰ ਇਲਾਜ ਲਈ ਸੰਨੀਬਰੁੱਕ ਹਸਪਤਾਲ (ਟੋਰਾਂਟੋ) ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਅਮਨਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਸਿੱਖ ਰੀਤੀ ਰਿਵਾਜਾਂ ਅਨੁਸਾਰ ਬਰੈਂਪਟਨ ਵਿਖੇ ਕੀਤਾ ਗਿਆ।