ਪੰਜਾਬ `ਚ ਅੱਤਵਾਦੀ ਹਮਲੇ ਦਾ ਖ਼ਤਰਾ, ਖੁਫੀਆ ਜਾਣਕਾਰੀ ਪਿੱਛੋਂ ਹਾਈ ਅਲਰਟ `ਤੇ ਪੁਲਿਸ
ਪੁਲਿਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਪੁਖ਼ਤਾ ਕਰ ਦਿੱਤੀ ਗਈ ਹੈ ਅਤੇ ਨਾਲ ਹੀ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ।
Punjab terrorist attack news: ਪਿਛਲੇ ਕੁਝ ਸਮੇਂ ਤੋਂ ਦੇਸ਼ ਵਿਰੋਧੀ ਅਨਸਰਾਂ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਪੰਜਾਬ ਪੁਲਿਸ ਹਰ ਵਾਰ ਇਨ੍ਹਾਂ ਅਨਸਰਾਂ ਦੇ ਮਨਸੂਬਿਆਂ 'ਤੇ ਪਾਣੀ ਫੇਰ ਰਹੀ ਹੈ।
ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਖੁਫੀਆਂ ਏਜੰਸੀਆਂ ਵੱਲੋਂ ਇਨਪੁਟਸ ਆਏ ਸਨ ਕਿ ਕਿ ਅੱਤਵਾਦੀਆਂ ਵੱਲੋਂ ਪੰਜਾਬ ਦੀਆਂ ਸਰਕਾਰੀ ਇਮਾਰਤਾਂ ਅਤੇ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਇਸ ਤੋਂ ਬਾਅਦ ਪੰਜਾਬ ਦੇ ਪੁਲਿਸ ਥਾਣਿਆਂ ਸਣੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ।
ਇਸ ਦੌਰਾਨ ਖੁਫੀਆ ਏਜੰਸੀਆਂ ਵੱਲੋਂ ਮੁੜ ਪੰਜਾਬ ਪੁਲਿਸ ਨੂੰ ਚੌਕਸ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਕਈ ਦੇਸ਼ ਵਿਰੋਧੀ ਅਨਸਰ ਥਾਣੇ ਜਾਂ ਹੋਰ ਸਰਕਾਰੀ ਇਮਾਰਤਾਂ 'ਤੇ ਹਮਲਾ ਕਰ ਸਕਦੇ ਹਨ।
ਹੁਣ ਇਸ ਇਨਪੁਟਸ ਤੋਂ ਬਾਅਦ ਜਿਵੇਂ ਖ਼ਤਰਾ ਮੁੜ ਸ਼ੁਰੂ ਹੋ ਗਿਆ ਹੈ, ਤਾਂ ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵੱਲੋਂ ਸਾਰੇ ਥਾਣਿਆਂ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੇ ਉੱਚ ਅਧਿਕਾਰੀਆਂ ਅਤੇ ਥਾਣਾ ਇੰਚਾਰਜਾਂ ਨੂੰ ਚੌਕਸ ਰਹਿਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।
ਹੋਰ ਪੜ੍ਹੋ: Delhi MCD election 2022 results: ਆਪ ਦਾ ਮੁੜ ਚੱਲਿਆ ਝਾੜੂ, ਦਿੱਲੀ ਨਗਰ ਨਿਗਮ ਦੀਆਂ ਚੋਣਾਂ ਵਿੱਚ ਮਿਲੀ ਬਹੁਮਤ
ਸੂਤਰਾਂ ਮੁਤਾਬਕ ਸ਼ਹਿਰ ਦੇ ਬਾਹਰ ਦੇ ਥਾਣਿਆਂ ਵਿੱਚ ਜਾਂ ਹਾਈਵੇ 'ਤੇ ਬਣੇ ਥਾਣਿਆਂ ਵਿਚ ਜ਼ਿਆਦਾ ਚੌਕਸ ਰਹਿਣ ਨੂੰ ਕਿਹਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਅਜਿਹੇ ਥਾਣਿਆਂ ਜਾਂ ਇਮਾਰਤਾਂ 'ਤੇ ਹਮਲਾ ਕਰਕੇ ਭੱਜਣਾ ਆਸਾਨ ਹੋ ਸਕਦਾ ਹੈ, ਇਸ ਕਰਕੇ ਹਾਈਵੇ 'ਤੇ ਥਾਣਿਆਂ ਦੀ ਸੁਰੱਖਿਆ ਵਧਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਸ ਦੌਰਾਨ ਪੁਲਿਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਪੁਖ਼ਤਾ ਕਰ ਦਿੱਤੀ ਗਈ ਹੈ ਅਤੇ ਨਾਲ ਹੀ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਜਾਂਚ ਮਸ਼ੀਨਾਂ ਰਾਹੀਂ ਆਉਣ-ਜਾਣ ਵਾਲੇ ਲੋਕਾਂ 'ਤੇ ਨਜ਼ਰਾਂ ਰੱਖੀਆਂ ਹੋਈਆਂ ਹਨ।
ਹੋਰ ਪੜ੍ਹੋ: ਸੜਕ ਵਿਚਾਲੇ ਪੁਲਿਸ ਮੁਲਾਜ਼ਮਾਂ ਦੀ ਹੋਈ ਜ਼ਬਰਦਸਤ ਲੜਾਈ , ਇਕ-ਦੂਜੇ ਨੂੰ ਕੱਢਦੇ ਰਹੇ ਗਾਲ਼ਾਂ, ਹੋਏ ਹੱਥੋਪਾਈ; ਵੇਖੋ ਵੀਡੀਓ
(Apart from news related to inputs of possible terrorist attack in Punjab, stay tuned to Zee PHH for more updates)