Amritsar News: ਮਾਰਕਿਟ ਕਮੇਟੀ ਤੋਂ ਸੇਵਾ ਮੁਕਤ ਵਿਅਕਤੀ ਦੀ ਗੋਲੀ ਵੱਜਣ ਨਾਲ ਮੌਤ
Advertisement
Article Detail0/zeephh/zeephh2111431

Amritsar News: ਮਾਰਕਿਟ ਕਮੇਟੀ ਤੋਂ ਸੇਵਾ ਮੁਕਤ ਵਿਅਕਤੀ ਦੀ ਗੋਲੀ ਵੱਜਣ ਨਾਲ ਮੌਤ

Punjab News:  ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਿਵਾਲਵਰ ਸਾਫ ਕਰਦੇ ਸਮੇਂ ਗੋਲੀ ਲੱਗਣ ਦੇ ਨਾਲ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ

Amritsar News: ਮਾਰਕਿਟ ਕਮੇਟੀ ਤੋਂ ਸੇਵਾ ਮੁਕਤ ਵਿਅਕਤੀ ਦੀ ਗੋਲੀ ਵੱਜਣ ਨਾਲ ਮੌਤ

Amritsar News: ਜੰਡਿਆਲਾ ਗੁਰੂ ਸ਼ਹਿਰ ਦੀ ਜੋਤੀਸਰ ਕਲੋਨੀ ਵਿਖੇ ਇੱਕ ਵਿਅਕਤੀ ਦੀ ਗੋਲੀ ਵੱਜਣ ਨਾਲ ਮੌਤ ਹੋ ਗਈ ਹੈ। ਜੰਡਿਆਲਾ ਗੁਰੂ ਪੁਲਿਸ ਚੌਂਕੀ ਇੰਚਾਰਜ ਰਾਜਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਰਕੀਟ ਕਮੇਟੀ ਤੋਂ ਸੇਵਾ ਮੁਕਤ ਹੋਏ ਕੁਲਦੀਪ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਦੀ ਲਾਇਸੰਸੀ ਪਿਸਟਲ 32 ਬੋਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ। 

ਉਹਨਾਂ ਦੱਸਿਆ ਕਿ ਘਰਦਿਆਂ ਦੇ ਬਿਆਨਾਂ ਮੁਤਾਬਿਕ ਆਪਣੀ ਪਿਸਤੌਲ ਦੀ ਸਫ਼ਾਈ ਕਰ ਰਹੇ ਸਨ ਕਿ ਅਚਾਨਕ ਆਪਣੀ ਪਿਸਤੌਲ ਵਿੱਚ ਗੋਲੀ ਲੱਗਣ ਨਾਲ ਮੌਕੇ ਉੱਤੇ ਮੌਤ ਹੋ ਗਈ ਜਿਸ ਦੀ 174 ਦੀ ਕਾਰਵਾਈ ਕਰਕੇ ਮਿਰਤਕ ਦੀ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Kisan Andolan: ਕਿਸਾਨਾਂ ਦੇ ਹੱਕ 'ਚ ਨਿੱਤਰੇ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ, ਪੰਜਾਬ 'ਚ ਅੱਜ ਹੋ ਸਕਦੀ ਪੈਟਰੋਲ-ਡੀਜ਼ਲ ਦੀ ਕਿੱਲਤ
 

 

 

Trending news