Amritsar News: ਜੰਡਿਆਲਾ ਗੁਰੂ ਸ਼ਹਿਰ ਦੀ ਜੋਤੀਸਰ ਕਲੋਨੀ ਵਿਖੇ ਇੱਕ ਵਿਅਕਤੀ ਦੀ ਗੋਲੀ ਵੱਜਣ ਨਾਲ ਮੌਤ ਹੋ ਗਈ ਹੈ। ਜੰਡਿਆਲਾ ਗੁਰੂ ਪੁਲਿਸ ਚੌਂਕੀ ਇੰਚਾਰਜ ਰਾਜਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਰਕੀਟ ਕਮੇਟੀ ਤੋਂ ਸੇਵਾ ਮੁਕਤ ਹੋਏ ਕੁਲਦੀਪ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਦੀ ਲਾਇਸੰਸੀ ਪਿਸਟਲ 32 ਬੋਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ। 


COMMERCIAL BREAK
SCROLL TO CONTINUE READING

ਉਹਨਾਂ ਦੱਸਿਆ ਕਿ ਘਰਦਿਆਂ ਦੇ ਬਿਆਨਾਂ ਮੁਤਾਬਿਕ ਆਪਣੀ ਪਿਸਤੌਲ ਦੀ ਸਫ਼ਾਈ ਕਰ ਰਹੇ ਸਨ ਕਿ ਅਚਾਨਕ ਆਪਣੀ ਪਿਸਤੌਲ ਵਿੱਚ ਗੋਲੀ ਲੱਗਣ ਨਾਲ ਮੌਕੇ ਉੱਤੇ ਮੌਤ ਹੋ ਗਈ ਜਿਸ ਦੀ 174 ਦੀ ਕਾਰਵਾਈ ਕਰਕੇ ਮਿਰਤਕ ਦੀ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Kisan Andolan: ਕਿਸਾਨਾਂ ਦੇ ਹੱਕ 'ਚ ਨਿੱਤਰੇ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ, ਪੰਜਾਬ 'ਚ ਅੱਜ ਹੋ ਸਕਦੀ ਪੈਟਰੋਲ-ਡੀਜ਼ਲ ਦੀ ਕਿੱਲਤ