Punjab News: ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਸ਼ਾਮ ਖੇੜਾ ਦੇ ਨਸ਼ਾ ਤਕਸਰ ਦੇ ਘਰ ਨੂੰ ਕੀਤਾ ਗਿਆ ਸੀਲ
Advertisement
Article Detail0/zeephh/zeephh1889921

Punjab News: ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਸ਼ਾਮ ਖੇੜਾ ਦੇ ਨਸ਼ਾ ਤਕਸਰ ਦੇ ਘਰ ਨੂੰ ਕੀਤਾ ਗਿਆ ਸੀਲ

Punjab News:ਉੱਥੇ ਹੀ ਨਾਕਾਬੰਦੀ ਕਰ ਏਰੀਏ ਨੂੰ ਸੀਲ ਕਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਨਸ਼ੇ ਵੇਚਣ ਵਾਲੀਆਂ ਨੂੰ ਫੜ ਕੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਿਨ੍ਹਾਂ ਨਸ਼ਾ ਤਸਕਰਾਂ ਖਿਲਾਫ ਹੈਵੀ ਕਾਮਰਸ਼ੀਅਲ ਮਾਤਰਾ ਦੇ ਐਨ.ਡੀ.ਪੀ.ਐਸ ਐਕਟ ਦੇ ਮੁਕੱਦਮੇ ਦਰਜ ਹਨ। 

 

Punjab News: ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਸ਼ਾਮ ਖੇੜਾ ਦੇ ਨਸ਼ਾ ਤਕਸਰ ਦੇ ਘਰ ਨੂੰ ਕੀਤਾ ਗਿਆ ਸੀਲ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਜੀ ਵੱਲੋਂ ਸੂਬੇ ਅੰਦਰ ਚਲਾਈ ਨਸ਼ਿਆਂ ਖਿਲਾਫ਼ ਮੁਹਿੰਮ ਤਹਿਤ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਵੱਲੋਂ ਪੁਲਿਸ ਦੀਆ ਵੱਖ-ਵੱਖ ਟੀਮਾਂ ਬਣਾ ਕੇ ਜਿੱਥੇ ਪਿੰਡਾਂ/ਸ਼ਹਿਰਾਂ ਵਿੱਚ ਸ਼ੱਕੀ ਪੁਰਸ਼ਾਂ ਦੇ ਟਿਕਾਣਿਆ ਤੇ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ। 

ਉੱਥੇ ਹੀ ਨਾਕਾਬੰਦੀ ਕਰ ਏਰੀਏ ਨੂੰ ਸੀਲ ਕਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਨਸ਼ੇ ਵੇਚਣ ਵਾਲੀਆਂ ਨੂੰ ਫੜ ਕੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਿਨ੍ਹਾਂ ਨਸ਼ਾ ਤਸਕਰਾਂ ਖਿਲਾਫ ਹੈਵੀ ਕਾਮਰਸ਼ੀਅਲ ਮਾਤਰਾ ਦੇ ਐਨ.ਡੀ.ਪੀ.ਐਸ ਐਕਟ ਦੇ ਮੁਕੱਦਮੇ ਦਰਜ ਹਨ ਤੇ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਪਾਸ ਭੇਜਿਆ ਜਾ ਰਿਹਾ ਹੈ। 

ਇਸੇ ਤਹਿਤ ਹੀ ਜਸਪਾਲ ਸਿੰਘ ਡੀ.ਐਸ.ਪੀ (ਸਬ ਡਵੀਜ਼ਨ ਲੰਬੀ ) ਅਤੇ ਐਸ.ਆਈ ਸੁਖਦੇਵ ਸਿੰਘ ਮੁੱਖ ਅਫਸਰ ਥਾਣਾ ਕਬਰਵਾਲਾ ਵੱਲੋਂ ਕਾਰਵਾਈ ਕਰਦੇ ਹੋਏ ਕਮਰਸ਼ੀਅਲ ਮਾਤਰਾ ਦੇ ਮੁਜ਼ਲਮ ਦਾ ਘਰ ਸੀਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Jammu kashmir News: ਅਨੰਤਨਾਗ 'ਚ ਹੋਇਆ ਜ਼ਬਰਦਸਤ ਧਮਾਕਾ, 8 ਕਰਮਚਾਰੀ ਝੁਲਸੇ, ਹਸਪਤਾਲ 'ਚ  ਚੱਲ ਰਿਹਾ ਇਲਾਜ

ਇਸ ਮੋਕੇ ਜਸਪਾਲ ਸਿੰਘ ਡੀ.ਐਸ.ਪੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇੱਕ ਨਾਮੀ ਨਸ਼ਾ ਤਸਕਰ ਛਿੰਦਰਪਾਲ ਸਿੰਘ ਉਰਫ਼ ਛਿੰਦੂ ਪੁੱਤਰ ਜੀਤ ਸਿੰਘ ਜੋ ਪਿੰਡ ਸ਼ਾਮ ਖੇੜਾ ਦਾ ਵਾਸੀ ਹੈ, ਜਿਸ ਦੇ ਖਿਲਾਫ ਐਨ.ਡੀ.ਪੀ.ਐਸ ਐਕਟ ਦੇ 9 ਮੁਕੱਦਮੇ ਦਰਜ਼ ਹਨ ਅਤੇ ਪਾਸੋ ਕਾਮਰਸ਼ੀਅਲ ਮਾਤਰਾ ਵਿੱਚ ਹੈਰੋਇਨ ਅਤੇ ਨਸ਼ੀਲ਼ੀਆਂ ਗੋਲੀਆਂ ਬ੍ਰਾਮਦ ਹੋਈਆ ਸਨ ਜਿਸਦੇ ਘਰ ਦੀ ਪ੍ਰਾਪਰਟੀ ਜਿਸ ਦੀ ਕੀਮਤ 37,94367 ਰੁਪਏ ਬਣਦੀ ਹੈ ਉਸ ਦੀ ਪ੍ਰਾਪਰਟੀ ਨੂੰ ਅਟੈਚਮੈਂਟ ਲਈ 68 ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਘਰ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ।

ਡੀ.ਐਸ.ਪੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ, ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

(ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ)

ਇਹ ਵੀ ਪੜ੍ਹੋ: Punjab News: ਪਾਤੜਾਂ ਦੀ ਅਨਾਜ ਮੰਡੀ 'ਚ ਫੜ ਛੋਟਾ ਹੋਣ ਕਰਕੇ ਕਿਸਾਨ ਅਤੇ ਆੜਤੀ ਪਰੇਸ਼ਾਨ

Trending news