Summer Holidays In Punjab Schools 2023:  ਪੰਜਾਬ ਵਿੱਚ ਗਰਮੀਆਂ ਦੀਆਂ ਛੁੱਟੀਆਂ (Summer Vacation in Punjab 2023) ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿਚਾਲੇ ਕਿਹਾ ਗਿਆ ਹੈ ਕਿ ਸ਼ਹਿਰ ਦੇ ਸਰਕਾਰੀ ਸਕੂਲਾਂ ਵਿੱਚ ਮਿਤੀ 1 ਜੂਨ ਤੋਂ 2 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਹੋਣਗੀਆਂ। ਵਧਦੀ ਗਰਮੀ ਅਤੇ ਹੀਟ ਸਟ੍ਰੋਕ ਦੇ ਪ੍ਰਕੋਪ ਦੇ ਮੱਦੇਨਜ਼ਰ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। 


COMMERCIAL BREAK
SCROLL TO CONTINUE READING

ਦੱਸਣਯੋਗ ਹੈ ਕਿ ਸਰਕਾਰ ਵੱਲੋਂ ਇਸ ਸਾਲ 2023 ਦੌਰਾਨ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਗਰਮੀਆਂ ਦੀਆ ਛੁੱਟੀਆਂ ਲਈ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Gauahar Khan News: ਡਿਲੀਵਰੀ ਦੇ 18 ਦਿਨਾਂ ਦੇ ਅੰਦਰ ਸੁਪਰ-ਫਿੱਟ ਹੋਈ ਗੌਹਰ ਖਾਨ, ਵਜ਼ਨ ਘਟਾਉਣ ਬਾਰੇ ਕੀਤਾ ਵੱਡਾ ਖੁਲਾਸਾ

ਇਸ ਪੱਤਰ ਮੁਤਾਬਿਕ ਪੰਜਾਬ ਵਿੱਚ ਹੁਣ 1 ਜੂਨ ਤੋਂ 2 ਜੁਲਾਈ ਤੱਕ (Summer Vacation in Punjab 2023) ਛੁੱਟੀਆਂ ਹੋਣਗੀਆਂ। ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਸਨ। ਸੂਬੇ ਦੇ ਸਾਰੇ ਸਕੂਲ 1 ਜੂਨ ਤੋਂ 2 ਜੁਲਾਈ ਤੱਕ  ਗਰਮੀਆਂ ਦੀਆਂ ਛੁੱਟੀਆਂ ਕਰ ਕੇ ਬੰਦ ਰਹਿਣਗੇ।