Sangrur News: ਪੰਜਾਬ ਦੇ ਸੁਨਾਮ ਵਿੱਚ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।  ਕਤਲ ਦਾ ਦੋਸ਼ ਮ੍ਰਿਤਕ ਦੇ ਦੋਸਤ 'ਤੇ ਲਗਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਹਾਸੇ ਮਖੌਲ ਦੌਰਾਨ ਦੋਵਾਂ ਵਿਚਾਲੇ ਮਾਮੂਲੀ ਤਕਰਾਰ ਹੋ ਗਈ ਸੀ। ਇਸ ਤੋਂ ਬਾਅਦ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਸ ਦਾ ਦੋਸਤ ਮੌਕੇ ਤੋਂ ਫਰਾਰ ਹੋ ਗਿਆ। 


COMMERCIAL BREAK
SCROLL TO CONTINUE READING

ਦੱਸਿਆ ਜਾ ਰਿਹਾ ਹੈ ਕਿ ਸੁਨਾਮ ਦੇ ਸਥਾਨਕ ਪਟਿਆਲਾ ਰੋਡ 'ਤੇ ਸੁਨਾਮ ਸੰਗਰੂਰ ਕੈਂਚੀਆਂ ਨੇੜੇ ਪਿੰਡ ਸਿੰਘਪੁਰਾ ਦੇ ਨੌਜਵਾਨ ਦਾ ਉਸਦੇ ਦੋਸਤ ਵੱਲੋ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਸ ਦਾ ਦੋਸਤ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਅੱਧੀ ਰਾਤ ਦੀ ਦੱਸੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸੁਨਾਮ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ।


ਕਿਹਾ ਜਾ ਰਿਹਾ ਹੈ ਕਿ ਖੇਡ ਮੇਲੇ ਵਿੱਚ ਦੋਵਾਂ ਵਿੱਚ ਕਿਸੇ ਗੱਲ(Man Shot Dead, Quarrel With Friend) ਨੂੰ ਲੈ ਕੇ ਬਹਿਸ ਹੋ ਗਈ ਸੀ। ਇਸ ਕਾਰਨ ਦੋਸਤ ਨੇ ਦੋਸਤ ਦਾ ਹੀ ਕਤਲ ਕਰ ਦਿੱਤਾ।


ਇਹ ਵੀ ਪੜ੍ਹੋ:  50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ASI ਬਲਬੀਰ ਸਿੰਘ ਤੇ 1 ਹੋਰ 'ਤੇ ਮਾਮਲਾ ਦਰਜ

ਜਾਣਕਾਰੀ  ਅਨੁਸਾਰ ਪੁਲਿਸ ਨੂੰ ਵਿਅਕਤੀ ਦੀ ਲਾਸ਼ ਜ਼ਮੀਨ 'ਤੇ ਪਈ ਮਿਲੀ। ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਉਸ ਦੇ ਕੱਪੜੇ ਖੂਨ ਨਾਲ ਲੱਥਪੱਥ ਸਨ। ਸਰੀਰ 'ਤੇ ਗੋਲੀ ਦਾ ਨਿਸ਼ਾਨ ਸੀ। ਆਲੇ-ਦੁਆਲੇ ਦੇ ਲੋਕਾਂ ਨੇ ਦੱਸਿਆ ਕਿ ਕਤਲ ਉਸ (Man Shot Dead, Quarrel With Friend) ਦੇ ਦੋਸਤ ਨੇ ਕੀਤਾ ਹੈ। ਪੁਲਿਸ ਜਾਂਚ ਦੇ ਨਾਲ-ਨਾਲ ਉਸ ਦੋਸਤ ਨੂੰ ਵੀ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਵਿੱਚ ਜੁੱਟ ਗਈ ਹੈ।