Punjab News: ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਲਾਈ ਝਾੜ, ਕਿਹਾ `ਪੁਲਿਸ ਦੀ ਮਿਲੀ ਭੁਗਤ ਨਾਲ ਚੱਲ ਰਹੀ ਹੈ ਮਾਈਨਿੰਗ`
High Court slams Punjab Police: ਹਾਈਕੋਰਟ ਨੇ ਇਹ ਵੀ ਕਿਹਾ ਕਿ ਕੇਵਲ ਟਿਪਰ ਅਤੇ ਜੇਸੀਬੀ ਡਰਾਈਵਰ ਨੂੰ ਹੀ ਮੁਲਜ਼ਮ ਬਣਿਆ ਜਾ ਰਿਹਾ ਹੈ।
Punjab News Today, High Court slams Punjab Police over mining: ਪੰਜਾਬ ਤੋਂ ਇਸ ਸਮੇਂ ਤੋਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਪੁਲਿਸ ਨੂੰ ਝਾੜ ਲਾਈ ਗਈ ਹੈ ਅਤੇ ਕਿਹਾ ਗਿਆ ਹੈ ਕਿ ਪੁਲਿਸ ਦੀ ਮਿਲੀ ਭੁਗਤ ਨਾਲ ਮਾਈਨਿੰਗ ਚੱਲ ਰਹੀ ਹੈ।
ਮਿਲੀ ਜਾਣਕਾਰੀ ਦੇ ਮੁਤਾਬਕ ਆਜਮ ਦੀਨ ਨਾਮ ਦੇ ਵਿਅਕਤੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਟਿੱਪਣੀਆਂ ਕੀਤੀਆਂ।
ਅਦਾਲਤ ਨੇ ਕਿਹਾ ਕਿ ਕੇਵਲ ਗਰੀਬ ਡਰਾਇਵਰਾਂ ਖ਼ਿਲਾਫ਼ ਹੀ ਕੇਸ ਕਿਉਂ ਦਰਜ ਕੀਤੇ ਜਾ ਰਹੇ ਹਨ ਅਤੇ ਸਵਾਲ ਵੀ ਕੀਤਾ ਕਿ ਮਾਈਨਿੰਗ ਕਰਵਾਉਣ ਵਾਲਿਆਂ ਨੂੰ ਪੁਲਿਸ ਵੱਲੋਂ ਬਚਾਇਆ ਜਾ ਰਿਹਾ ਹੈ।
ਇਸ ਦੌਰਾਨ ਮਾਣਯੋਗ ਅਦਾਲਤ ਨੇ ਕਿਹਾ ਕਿ ਪੁਲਿਸ ਦੀ ਮਿਲੀ ਭੁਗਤ ਨਾਲ ਚੱਲ ਰਹੀ ਹੈ ਮਾਈਨਿੰਗ। ਇਸਦੇ ਨਾਲ ਹੀ ਹਾਈਕੋਰਟ ਵੱਲੋਂ ਰੋਪੜ ਦੇ ਐਸਐਸਪੀ ਤੋਂ ਰਿਪੋਰਟ ਤਲਬ ਕੀਤੀ ਗਈ ਅਤੇ ਨੰਗਲ ਪੁਲਿਸ ਸਟੇਸ਼ਨ ਦੇ ਐਸ ਐਚ ਓ ਨੂੰ ਕੋਰਟ ਵਿੱਚ ਹਾਜ਼ਰ ਰਹਿਣ ਦੇ ਹੁਕਮ ਵੀ ਦਿੱਤੇ।
ਇਸ ਸੁਣਵਾਈ ਦੇ ਦੌਰਾਨ ਹਾਈਕੋਰਟ ਨੇ ਇਹ ਵੀ ਕਿਹਾ ਕਿ ਕੇਵਲ ਟਿਪਰ ਅਤੇ ਜੇਸੀਬੀ ਡਰਾਈਵਰ ਨੂੰ ਹੀ ਮੁਲਜ਼ਮ ਬਣਿਆ ਜਾ ਰਿਹਾ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਹ ਵੀ ਕਿਹਾ ਕਿ ਪੁਲਿਸ ਛੋਟੇ ਲੋਕਾਂ ਜਿਵੇਂ ਕਿ ਡਰਾਈਵਰਾਂ ਅਤੇ ਹੋਰ ਸਟਾਫ਼ 'ਤੇ ਹੀ ਕੇਸ ਦਰਜ ਕਰ ਰਹੀ ਹੈ, ਪਰ ਇਸ 'ਚ ਵੱਡੇ ਪੱਧਰ 'ਤੇ ਸ਼ਾਮਲ ਲੋਕਾਂ 'ਤੇ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਵੱਡੇ ਲੋਕਾਂ 'ਤੇ ਕੇਸ ਦਰਜ ਨਹੀਂ ਕਰਦੇ, ਇੰਝ ਜਾਪਦਾ ਹੈ ਜਿਵੇਂ ਪੁਲਿਸ ਇਨ੍ਹਾਂ ਲੋਕਾਂ ਨਾਲ ਮਿਲ ਕੇ ਕੰਮ ਕਰਵਾ ਰਹੀ ਹੈ।
ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 14 ਸਤੰਬਰ ਨੂੰ ਹੋਵੇਗੀ ਅਤੇ ਇਸ ਸਬੰਧੀ ਐਸਐਸਪੀ ਰੋਪੜ ਤੋਂ ਜਵਾਬ ਵੀ ਮੰਗਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਨੰਗਲ ਦੇ ਐਸਐਸਪੀ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: HSGPC President News: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਭੁਪਿੰਦਰ ਸਿੰਘ ਅਸੰਧ ਨੂੰ ਮਿਲੀ ਪ੍ਰਧਾਨ ਦੀ ਜ਼ਿੰਮੇਵਾਰੀ
ਇਹ ਵੀ ਪੜ੍ਹੋ: Transport Tender Scam news: ਟਰਾਂਸਪੋਰਟ ਟੈਂਡਰ ਘੁਟਾਲੇ 'ਚ ਭਗੌੜੇ ਠੇਕੇਦਾਰ ਜਗਰੂਪ ਸਿੰਘ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ