Punjab News (Rohit Bansal): ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ ਹੈ। ਦਰਅਸਲ ਪੰਜਾਬ ਦੇ ਟੋਲ ਪਲਾਜ਼ੇ ਅੱਜ ਫ੍ਰੀ ਰਹਿਣਗੇ। ਕਿਹਾ ਜਾ ਰਿਹਾ ਹੈ ਕਿ ਫਿਰ ਤੋਂ ਧਰਨਾ ਲੱਗਣ ਜਾ ਰਿਹਾ ਹੈ।  ਮੁਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ 'ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਪਿਛਲੇ ਇੱਕ ਸਾਲ ਤੋਂ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ। 6 ਜਨਵਰੀ 2024 ਨੂੰ ਕੌਮੀ ਇਨਸਾਫ਼ ਮੋਰਚੇ ਨੂੰ ਲੱਗੇ ਇੱਕ ਸਾਲ ਵੀ ਪੂਰਾ ਹੋ ਗਿਆ ਹੈ ਪਰ ਸਰਕਾਰਾਂ ਵੱਲੋਂ ਪ੍ਰਦਰਸ਼ਨਕਾਰੀਆਂ ਦੀ ਮੰਗ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ ਜਿਸ ਨੂੰ ਲੈ ਕੇ ਧਰਨਾਕਾਰੀਆਂ ਵਿੱਚ ਰੋਸ ਲਗਾਤਾਰ ਹੋਰ ਵੀ ਵੱਧ ਰਿਹਾ ਹੈ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਸੀ। ਮੋਰਚੇ ਨੇ ਐਲਾਨ ਕੀਤਾ ਹੈ ਕਿ ਸ਼ਨੀਵਾਰ ਨੂੰ ਮੋਰਚਾ ਵਰਕਰ ਰੋਸ ਵਜੋਂ ਪੰਜਾਬ ਭਰ ਦੇ ਹਰ ਟੋਲ ਪਲਾਜ਼ਾ ਨੂੰ ਤਿੰਨ ਘੰਟੇ ਲਈ ਮੁਫ਼ਤ ਕਰ ਦੇਣਗੇ। 


ਇਹ ਵੀ ਪੜ੍ਹੋ: Mohali News: ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ


ਕੌਮੀ ਇਨਸਾਫ਼ ਮੋਰਚੇ ਨੇ ਆਪਣੀਆਂ ਮੰਗਾ ਪੂਰੀਆਂ ਕਰਵਾਉਣ ਦੇ ਲਈ ਨਵੀਂ ਰਣਨੀਤੀ ਤਿਆਰ ਕਰ ਲਈ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਨਾ ਮੋਦੀ ਸਰਕਾਰ ਤੇ ਨਾ ਹੀ ਪੰਜਾਬ ਸਰਕਾਰ ਹੱਲ ਕਰ ਰਹੀ। ਜਿਸ ਦੇ ਮੱਦੇਨਜ਼ਰ ਸਰਕਾਰਾਂ ਦੇ ਕੰਨਾਂ ਤੱਕ ਆਪਣੀ ਅਵਾਜ਼ ਪਹੁੰਚਾਉਣ ਦੇ ਲਈ 20 ਜਨਵਰੀ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 14 ਤੋਂ ਵੱਧ ਟੋਲ ਪਲਾਜ਼ਿਆਂ ਨੂੰ 11 ਵਜੇ ਤੋਂ ਲੈ ਕੇ 2 ਵਜੇ ਤੱਕ 3 ਘੰਟਿਆਂ ਲਈ ਫ੍ਰੀ ਕਰਵਾਇਆ ਜਾਵੇਗਾ।


ਇਹ ਵੀ ਪੜ੍ਹੋ : Swachh Survekshan: ਸਵੱਛਤਾ ਮੁਹਿੰਮ ਵਿੱਚ ਫ਼ਰੀਦਕੋਟ ਜ਼ਿਲ੍ਹਾ ਪੱਛੜਿਆ, ਸ਼ਹਿਰ 'ਚ ਗੰਦਗੀ ਦਾ ਬੋਲ-ਬਾਲਾ


ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨੇ ਵੀ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਵੱਖਰੀ ਮੀਟਿੰਗ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ’ਤੇ ਸੱਦੀ ਗਈ ਹੈ। ਮੀਟਿੰਗ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਕਰਨ ਅਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਕੋਲ ਕੀਤੀ ਰਹਿਮ ਦੀ ਅਪੀਲ ਸਬੰਧੀ ਫੈਸਲਾ ਲਿਆ ਜਾਵੇਗਾ।