Punjab News: ਆਰਥਿਕ ਤੰਗੀ ਤੇ ਘਰੇਲੂ ਕਲੇਸ਼ ਨੇ ਲਈ ਦੋ ਔਰਤਾਂ ਦੀ ਜਾਨ
Punjab News: ਤਿੰਨ ਬੱਚਿਆਂ ਦੀ ਮਾਂ 40 ਸਾਲਾ ਔਰਤ ਨੇ ਸ਼ਨੀਵਾਰ ਦੇਰ ਸ਼ਾਮ ਘਰ `ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ `ਤੇ ਪਹੁੰਚ ਕੇ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ `ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab News: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰਹਿਣ ਵਾਲੀ ਇੱਕ ਔਰਤ ਨੇ ਆਪਣੇ ਪੁੱਤਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਹੈ। ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੇ ਮੁਲਜ਼ਮ ਪੁੱਤਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਤੋਸ਼ ਕੁਮਾਰ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਸ ਦਾ ਵੱਡਾ ਲੜਕਾ ਵਿਸ਼ਾਲ ਕੁਮਾਰ ਉਰਫ਼ ਸੰਨੀ ਉਸ ਦੀ ਮਾਂ ਰਜਨੀ ਨੂੰ ਅਕਸਰ ਤੰਗ ਪ੍ਰੇਸ਼ਾਨ ਕਰਦਾ ਸੀ।
ਉਹ ਉਸ ਤੋਂ ਜ਼ਬਰਦਸਤੀ ਪੈਸੇ ਦੀ ਮੰਗ ਕਰਦਾ ਸੀ। ਇਨਕਾਰ ਕਰਨ 'ਤੇ ਰੋਜਾਨਾ ਕੁੱਟਦਾ ਸੀ। ਉਸ ਦੀ ਪਤਨੀ ਨੇ ਕਈ ਵਾਰ ਕਿਹਾ ਸੀ ਕਿ ਉਹ ਸੰਨੀ ਤੋਂ ਨਾਰਾਜ਼ ਸੀ। ਸ਼ਨੀਵਾਰ ਦੇਰ ਸ਼ਾਮ ਵੀ ਸੰਨੀ ਦੀ ਆਪਣੀ ਮਾਂ ਨਾਲ ਲੜਾਈ ਹੋ ਗਈ। ਇਸ ਦੌਰਾਨ ਵੀ ਉਸਨੇ ਰੁਪਏ ਦੀ ਮੰਗ ਕੀਤੀ। ਇਸ ਤੋਂ ਦੁਖੀ ਹੋ ਕੇ ਉਸ ਦੀ ਪਤਨੀ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ: PM Modi Security Breach: PM ਮੋਦੀ ਦੀ ਸੁਰੱਖਿਆ 'ਚ ਕੁਤਾਹੀ! ਰੋਡ ਸ਼ੋਅ ਦੌਰਾਨ ਵਿਅਕਤੀ ਨੇ ਫੁੱਲ ਨਾਲ ਸੁੱਟਿਆ ਮੋਬਾਈਲ
ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਅਜੇ ਫਰਾਰ ਹੈ। ਦੂਜੇ ਪਾਸੇ ਜਲਾਲਾਬਾਦ ਸਬ-ਡਵੀਜ਼ਨ ਦੇ ਪਿੰਡ ਚੂਹੜੀ ਵਾਲਾ ਧੰਨਾ ਦੀ ਵਸਨੀਕ ਜਿਸਨੇ ਸ਼ਨੀਵਾਰ ਦੇਰ ਸ਼ਾਮ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਇੱਥੋਂ ਦਾ ਰਹਿਣ ਵਾਲਾ ਦੇਵੀ ਲਾਲ ਪਿੰਡ ਵਿੱਚ ਹੀ ਇੱਕ ਆਟਾ ਚੱਕੀ ’ਤੇ ਕੰਮ ਕਰਦਾ ਹੈ, ਜਦੋਂਕਿ ਉਸ ਦੀ ਪਤਨੀ ਸਰੋਜ ਰਾਣੀ ਪਿੰਡ ਦੇ ਹੀ ਸਰਕਾਰੀ ਸਕੂਲ ਵਿੱਚ ਬੱਚਿਆਂ ਲਈ ਮਿਡ-ਡੇਅ ਮੀਲ ਤਿਆਰ ਕਰਦੀ ਸੀ। ਘਰ ਵਿੱਚ ਆਰਥਿਕ ਤੰਗੀ ਕਾਰਨ ਸਰੋਜ ਰਾਣੀ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਜਿਸ ਤੋਂ ਇੱਕ ਦਿਨ ਉਸਨੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।