Kapurthala News: ਪੰਜਾਬ ਵਿੱਚ ਕਤਲ, ਚੋਰੀ ਅਤੇ ਨਸ਼ਿਆਂ ਨਾਲ ਜੁੜੀਆਂ ਵਾਰਦਾਤਾਂ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਦੋ ਨੌਜਵਾਨਾਂ ਦੀਆਂ ਭੇਦਭਰੇ ਹਾਲਾਤਾਂ ਵਿੱਚ ਲਾਸ਼ਾਂ ਮਿਲੀਆਂ ਹਨ। ਸੂਤਰਾਂ ਮੁਤਾਬਿਕ ਨਸ਼ੇ ਦੀ ਉਵਰ ਡੋਜ ਦਾ ਵੀ ਸ਼ੱਕ ਜਿਤਾਇਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਇਹਨਾਂ 2 ਨੌਜਵਾਨਾਂ ਦੀਆਂ ਲਾਸ਼ਾਂ ਹਲਕਾ ਭੁਲੱਥ ਦੇ ਪਿੰਡ ਹਮੀਰਾ ਵਿਖੇ ਪੁਲ ਹੇਠ ਬਰਾਮਦ ਹੋਈਆਂ ਹਨ। ਮਿਲੀ ਜਾਣਕਾਰੀ ਦੇ ਮੁਤਾਬਿਕ ਇੱਕ ਨੋਜਵਾਨ ਦਾ ਨਸ਼ਾ ਛੁਡਾਊ ਕੇਂਦਰ ਦਾ ਕਾਰਡ ਬਣਿਆ ਹੋਇਆ ਸੀ। ਦੋਨੋਂ ਨੌਜਵਾਨ ਹਲਕਾ ਭੁਲੱਥ ਦੇ ਪਿੰਡ ਰਾਏਪੁਰ ਪੀਰਬਖਸ਼ ਦੇ ਰਹਿਣ ਵਾਲੇ ਸਨ। ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ 'ਚ ਲੈਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


ਇਹ ਵੀ ਪੜ੍ਹੋ: Rajpura News: 17 ਸਾਲਾਂ ਲੜਕੀ ਨੂੰ ਅਗ਼ਵਾ ਕਰਕੇ ਕੀਤਾ ਜਬਰ ਜਨਾਹ

ਦੱਸਣਯੋਗ ਹੈ ਕਿ ਪੰਜਾਬ 'ਚ ਆਏ ਦਿਨ ਨਸ਼ੇ ਕਰਕੇ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਬੀਤੇ ਦਿਨੀ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਥਾਣਾ ਅਧੀਨ ਪੈਂਦੇ ਪਿੰਡ ਮੋਠਾਂਵਾਲ ਤੋਂ ਆਇਆ ਹੈ ਜਿੱਥੇ ਕੁਝ ਨੌਜਵਾਨਾਂ ਨਾਲ ਕਥਿਤ ਤੌਰ 'ਤੇ ਨਸ਼ੇ ਦੀ ਓਵਰਡੋਜ਼ ਲੈਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ । 


ਇਹ ਵੀ ਪੜ੍ਹੋ: Rajpura News: 17 ਸਾਲਾਂ ਲੜਕੀ ਨੂੰ ਅਗ਼ਵਾ ਕਰਕੇ ਕੀਤਾ ਜਬਰ ਜਨਾਹ


ਕਪੂਰਥਲਾ ਦੇ ਪਿੰਡ ਮੋਠਾਂਵਾਲ ਵਿੱਚ ਮੋਟਰ ਦੇ ਕੋਲ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਲਾਸ਼ ਦੇ ਨੇੜਿਓਂ ਇੱਕ ਸਰਿੰਜ ਵੀ ਮਿਲੀ ਹੈ। ਸੂਤਰਾਂ ਦੀ ਮੰਨੀਏ ਤਾਂ ਨੌਜਵਾਨ ਆਪਣੇ ਸਾਥੀਆਂ ਨਾਲ ਨਸ਼ਾ ਕਰਨ ਗਿਆ ਸੀ। ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।


ਉਧਰ, ਮ੍ਰਿਤਕ ਦੇ ਪਰਿਵਾਰ ਨੇ ਨਸ਼ੇ ਦੀ ਗੱਲ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤਾ। ਇਸ ਦੇ ਨਾਲ ਹੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਮਾਤਾ ਦੇ ਬਿਆਨਾਂ 'ਤੇ 2 ਭਰਾਵਾਂ ਸਮੇਤ 3 ਦੇ ਖਿਲਾਫ ਧਾਰਾ 304 ਅਤੇ 34 ਆਈ.ਪੀ.ਸੀ.