Akal Takhat Ultimatum News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅਲਟੀਮੇਟਮ ਮਗਰੋਂ 348 ਨੌਜਵਾਨ ਰਿਹਾਅ- ਸੂਤਰ
Akal Takhat Sahib Jathedar Ultimatum News: ਸੂਤਰਾਂ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਹੁਣ ਪੁਲਿਸ ਨੇ `ਵਾਰਿਸ ਪੰਜਾਬ ਦੇ` ਜਥੇਬੰਦੀ ਖਿਲਾਫ਼ ਚਲਾਈ ਮੁਹਿੰਮ ਦੌਰਾਨ ਫੜੇ ਨੌਜਵਾਨਾਂ ਨੂੰ ਛੱਡਣਾ ਸ਼ੁਰੂ ਕਰ ਦਿੱਤਾ। ਹੁਣ ਤੱਕ 348 ਨੌਜਵਾਨ ਰਿਹਾਅ ਕਰ ਦਿੱਤੇ ਗਏ ਹਨ।
Akal Takhat Sahib Jathedar Ultimatum News: ਪੰਜਾਬ 'ਚ ਸ਼ੁਰੂ ਹੋਏ 'ਆਪ੍ਰੇਸ਼ਨ ਅੰਮ੍ਰਿਤਪਾਲ ਸਿੰਘ' ਨੂੰ ਲੈ ਕੇ ਵੱਖ ਵੱਖ ਆਗੂਆਂ ਵੱਲੋਂ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਖਾਲਿਸਤਾਨ ਸਮਰਥਕਾਂ ਵੱਲੋਂ ਆਏ ਦਿਨ ਅੰਮ੍ਰਿਤਪਾਲ ਸਿੰਘ ਦੇ ਪੱਖ ਵਿੱਚ ਪੰਜਾਬ ਸਰਕਾਰ ਦੇ ਵਿਰੋਧ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਖ਼ਤ ਰਵਈਏ ਮਗਰੋਂ ਪੰਜਾਬ ਸਰਕਾਰ ਤੇ ਪੁਲਿਸ ਨਰਮ ਹੋ ਗਈ ਹੈ।
ਸੂਤਰਾਂ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਹੁਣ ਪੁਲਿਸ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ਼ ਚਲਾਈ ਮੁਹਿੰਮ ਦੌਰਾਨ ਫੜੇ ਨੌਜਵਾਨਾਂ ਨੂੰ ਛੱਡਣਾ ਸ਼ੁਰੂ ਕਰ ਦਿੱਤਾ। ਹੁਣ ਤੱਕ 348 ਨੌਜਵਾਨ ਰਿਹਾਅ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ: Punjab Weather Update: ਪੰਜਾਬ ਦੇ 4 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ! ਕਿਸਾਨਾਂ ਦੀ ਮੁੜ ਵਧੀ ਚਿੰਤਾ
ਦੱਸ ਦੇਈਏ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Akal Takht Jathedar Giani Harpreet Singh) ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਸੀ ਕਿ ਸਰਕਾਰ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰੇ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਦਾਰ ਦੇ ਅਲਟੀਮੇਟਮ 'ਤੇ ਪ੍ਰਤੀਕ੍ਰਿਆ ਦਿੱਤੀ ਗਈ ਸੀ।
ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਇਹ ਵੀ ਅਲਟੀਮੇਟਮ ਦਿੱਤਾ ਸੀ ਕਿ ਸਿੱਖਾਂ ਦੀ ਆਵਾਜ਼ ਚੁੱਕਣ ਵਾਲੇ ਯੂ ਟਿਊਬ ਚੈਨਲਾਂ 'ਤੇ ਲੱਗਿਆ ਬੈਨ ਹਟਾਇਆ ਜਾਵੇ।