Punjab News: ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ
Punjab News: ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਨਕੋਦਰ ਤਹਿਸੀਲ ਦੇ ਪਿੰਡ ਸੇਹਮ ਦੇ ਰਹਿਣ ਵਾਲੇ ਰਣਵੀਰ ਸਿੰਘ ਦੀ ਸ਼ਿਕਾਇਤ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹਾ ਜਲੰਧਰ ਦੇ ਤਹਿਸੀਲਦਾਰ ਨਕੋਦਰ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ (ਆਰ.ਸੀ.) ਪ੍ਰਸ਼ਾਂਤ ਜੋਸ਼ੀ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਨਕੋਦਰ ਤਹਿਸੀਲ ਦੇ ਪਿੰਡ ਸੇਹਮ ਦੇ ਰਹਿਣ ਵਾਲੇ ਰਣਵੀਰ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਆਰਥਿਕ ਵਿੰਗ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਮੁਲਜ਼ਮ ਕਲਰਕ ਨੇ ਆਮਦਨ ਸਰਟੀਫਿਕੇਟ ਬਣਾਉਣ ਬਦਲੇ ਉਸ ਕੋਲੋਂ 7,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਉਕਤ ਕਲਰਕ ਸ਼ਿਕਾਇਤਕਰਤਾ ਤੋਂ ਪਹਿਲਾਂ ਹੀ 1000 ਰੁਪਏ ਰਿਸ਼ਵਤ ਲੈ ਚੁੱਕਾ ਹੈ।
ਇਹ ਵੀ ਪੜ੍ਹੋ: Domestic flights News: ਭਾਰਤ ਦੇ 28 ਹਵਾਈ ਅੱਡਿਆਂ ਤੋਂ ਸ਼ੁਰੂ ਹੋਣਗੀਆਂ ਘਰੇਲੂ ਉਡਾਣਾਂ, ਪੰਜਾਬ ਦੇ ਇਹ ਜ਼ਿਲ੍ਹੇ ਹਨ ਸ਼ਾਮਿਲ
ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਕਲਰਕ ਪ੍ਰਸ਼ਾਂਤ ਜੋਸ਼ੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਇਸ ਸਬੰਧੀ ਵਿੱਚ ਮੁਲਜ਼ਮ ਕਲਰਕ ਪ੍ਰਸ਼ਾਂਤ ਜੋਸ਼ੀ ਦੇ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 8, ਮਿਤੀ 28-07-2023 ਨੂੰ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਆਰਥਿਕ ਵਿੰਗ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ:Mohali Accident News: ਸ਼ਰਾਬ ਦੇ ਨਸ਼ੇ 'ਚ ਪੁਲਿਸ ਮੁਲਾਜ਼ਮ ਨੇ ਨੌਜਵਾਨ ਨੂੰ ਮਾਰੀ ਟੱਕਰ; ਹੱਥ-ਲੱਤ ਤੇ ਮੋਢੇ 'ਤੇ ਫਰੈਕਚਰ
ਗੌਰਤਲਬ ਹੈ ਕਿ ਪੰਜਾਬ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਹੁਣ ਆਏ ਦਿਨ ਰਿਸ਼ਵਤ ਲੈਣ ਦੇ ਦੋਸ਼ ਹੇਠ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਬੀਤੀ ਦਿਨੀ ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਹੰਡਿਆਇਆ ਵਿਖੇ ਤਾਇਨਾਤ ਪਟਵਾਰੀ ਜਤਿੰਦਰ ਸਿੰਘ ਨੂੰ ਜਸਵਿੰਦਰ ਸਿੰਘ ਵਾਸੀ ਗਰਚਾ ਰੋਡ, ਬਰਨਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਗਰ ਪੰਚਾਇਤ ਮਾਹਿਲਪੁਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸ਼ੀਸ਼ਪਾਲ ਨੂੰ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ।