Punjab News: ਪੰਜਾਬ ਵਿੱਚ ਰਿਸ਼ਵਤ ਲੈਣ (Bribery Case) ਨਾਲ ਜੁੜੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾਂ ਮਾਮਲਾ ਫਤਹਿਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਹੈ ਜਿੱਥੇ ਐਸ.ਡੀ.ਓ. ਨੂੰ 2 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਹ ਸ਼ਿਕਾਇਤ ਤਹਿਸੀਲ ਰਾਜਪੁਰਾ ਦੇ ਪਿੰਡ ਬਸੰਤਪੁਰਾ ਦੇ ਵਾਸੀ ਗੁਰਮੀਤ ਸਿੰਘ ਵੱਲੋਂ ਕੀਤੀ ਗਈ ਹੈ।


COMMERCIAL BREAK
SCROLL TO CONTINUE READING

ਦਰਅਸਲ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ. ਪੰਚਾਇਤੀ ਰਾਜ ਅਮਰਜੀਤ ਕੁਮਾਰ ਨੂੰ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।


ਵਿਜੀਲੈਂਸ ਬਿਊਰੋ  (Punjab Vigilance Bureau)  ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਰਾਜਪੁਰਾ ਦੇ ਪਿੰਡ ਬਸੰਤਪੁਰਾ ਦੇ ਵਾਸੀ ਗੁਰਮੀਤ ਸਿੰਘ ਦੀ ਸ਼ਿਕਾਇਤ 'ਤੇ ਉਕਤ ਐਸ.ਡੀ.ਓ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ (Punjab Vigilance Bureau) , ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਐਸ.ਡੀ.ਓ. ਨੇ ਉਸਦੇ ਪਿੰਡ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ।


ਇਹ ਵੀ ਪੜ੍ਹੋ: PUBG ਖੇਡਦੇ- ਖੇਡਦੇ ਪਾਕਿਸਤਾਨ ਔਰਤ ਨੇ ਸਰਹੱਦ ਕੀਤੀ ਪਾਰ, ਫਿਰ ਹੋਇਆ ਅਜਿਹਾ...

ਬੁਲਾਰੇ ਨੇ ਦੱਸਿਆ ਕਿ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ  (Punjab Vigilance Bureau) ਦੀ ਟੀਮ ਨੇ ਟਰੈਪ ਲੱਗਾ ਕੇ ਉਕਤ ਐਸ.ਡੀ.ਓ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਲੈਂਦਿਆਂ ਮੌਕੇ ਉੱਤੇ ਕਾਬੂ ਕਰ ਲਿਆ।


ਇਸ ਸਬੰਧੀ ਐਸ.ਡੀ.ਓ. ਅਮਰਜੀਤ ਕੁਮਾਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।


ਇਹ ਵੀ ਪੜ੍ਹੋ: Punjab Weather News: ਪੰਜਾਬ 'ਚ ਸਰਗਰਮ ਹੋਇਆ ਮਾਨਸੂਨ; ਭਾਰੀ ਮੀਂਹ ਕਾਰਨ ਤਾਪਮਾਨ 'ਚ ਆਈ ਗਿਰਾਵਟ

(ਫਤਹਿਗੜ੍ਹ ਸਾਹਿਬ ਤੋਂ ਜਗਮੀਤ ਸਿੰਘ ਦੀ ਰਿਪੋਰਟ)