Punjab News: ਇਸ ਮਾਮਲੇ ਵਿੱਚ ਇੱਕ ਸਬ-ਇੰਸਪੈਕਟਰ (ਐਸਆਈ) ਅਤੇ ਇੱਕ ਪੱਤਰਕਾਰ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਪਟਿਆਲਾ ਦੇ ਰਹਿਣ ਵਾਲੇ ਪ੍ਰਦੀਪ ਸਿੰਘ ਦੀ ਸ਼ਿਕਾਇਤ 'ਤੇ ਕੀਤੀ ਹੈ।
Trending Photos
Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਈਬਰ ਸੈੱਲ, ਪਟਿਆਲਾ ਵਿਖੇ ਤਾਇਨਾਤ ਹੌਲਦਾਰ ਕਰਮਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਮਾਮਲੇ ਵਿੱਚ ਇੱਕ ਸਬ-ਇੰਸਪੈਕਟਰ (ਐਸਆਈ) ਅਤੇ ਇੱਕ ਪੱਤਰਕਾਰ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਪਟਿਆਲਾ ਦੇ ਰਹਿਣ ਵਾਲੇ ਪ੍ਰਦੀਪ ਸਿੰਘ ਦੀ ਸ਼ਿਕਾਇਤ 'ਤੇ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਓਰੋ, ਪਟਿਆਲਾ ਵਿਖੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ (ਪ੍ਰਦੀਪ) ਅਤੇ ਉਸ ਦੀ ਪਤਨੀ ਦਾ ਆਪਸ ਵਿੱਚ ਲੜਾਈ ਚੱਲ ਰਹੀ ਸੀ, ਜਿਸ ਦੀ ਸਾਈਬਰ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸੈੱਲ, ਪਟਿਆਲਾ ਦਾ ਚਾਰਜ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਸੌਂਪਿਆ ਗਿਆ।
ਸ਼ਿਕਾਇਤਕਰਤਾ ਅਨੁਸਾਰ ਉਸ ਨੇ ਪ੍ਰਿਤਪਾਲ ਸਿੰਘ ਨਾਲ ਪ੍ਰੈੱਸ ਰਿਪੋਰਟਰ ਦੁਆਰਾ ਐੱਸ. ਆਈ. ਪ੍ਰਿਤਪਾਲ ਨੇ ਉਸ ਨੂੰ ਆਪਣੇ ਨਾਲ ਤਾਇਨਾਤ ਹੌਲਦਾਰ ਕਰਮਬੀਰ ਸਿੰਘ ਕੋਲ ਪੁੱਜ ਕੇ ਸਾਰੇ ਮਾਮਲੇ ਦੀ ਜਾਣਕਾਰੀ ਦੇਣ ਲਈ ਕਿਹਾ। ਇਸ ਤੋਂ ਬਾਅਦ ਜਦੋਂ ਸ਼ਿਕਾਇਤਕਰਤਾ ਕਰਮਬੀਰ ਸਿੰਘ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਪੋਰਟ ਤਿਆਰ ਕਰਨ ਦੀ ਬਜਾਏ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ।
ਇਹ ਵੀ ਪੜ੍ਹੋ: Ludhiana News: 35 ਸਾਲਾਂ ਮਹਿਲਾ ਨੇ ਕੀਤਾ ਸੁਸਾਈਡ, ਇਲਾਕੇ 'ਚ ਦਹਿਸ਼ਤ ਦਾ ਮਾਹੌਲ, ਪੁਲਿਸ ਹਰ ਪੱਖੋਂ ਕਰ ਰਹੀ ਜਾਂਚ
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਕਾਂਸਟੇਬਲ ਕਰਮਬੀਰ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ 10,000 ਰੁਪਏ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।
ਬੀਤੇ ਦਿਨੀ ਵੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹਾ ਜਲੰਧਰ ਦੇ ਤਹਿਸੀਲਦਾਰ ਨਕੋਦਰ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ (ਆਰ.ਸੀ.) ਪ੍ਰਸ਼ਾਂਤ ਜੋਸ਼ੀ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਨਕੋਦਰ ਤਹਿਸੀਲ ਦੇ ਪਿੰਡ ਸੇਹਮ ਦੇ ਰਹਿਣ ਵਾਲੇ ਰਣਵੀਰ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।