Punjab News: ਨਾਭਾ ਬਲਾਕ ਦੇ ਪਿੰਡ ਖੋਖ ਵਿਖੇ ਨਸ਼ੇ ਦੀ ਹਾਲਤ ਵਿੱਚ ਨੌਜਵਾਨ ਵੱਲੋਂ ਪਹਿਲਾਂ ਆਪਣੇ ਪਰਿਵਾਰਕ ਮੈਂਬਰਾਂ ਦੀ ਕੁੱਟ ਮਾਰ ਕੀਤੀ ਅਤੇ ਫਿਰ ਘਰ ਨੂੰ ਅੱਗ ਲੱਗਾ ਦਿੱਤੀ ਅਤੇ ਤਿੰਨ ਕਮਰਿਆਂ ਵਿੱਚ ਪਿਆ ਸਾਮਾਨ ਸੜ ਕੇ ਰਾਖ ਕਰ ਦਿੱਤਾ। ਪਰਿਵਾਰਕ ਮੈਂਬਰਾਂ ਦੇ ਵੱਲੋਂ ਗੁਆਂਢੀਆਂ ਦੇ ਘਰ ਦਾਖਲ ਹੋ ਕੇ ਆਪਣੀ ਜਾਨ ਬਚਾਈ। ਪਰਿਵਾਰਕ ਮੈਂਬਰਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਅਤੇ ਗ਼ਰੀਬ ਪਰਿਵਾਰਕ ਮੈਂਬਰ ਇਨਸਾਫ ਦੀ ਗੁਹਾਰ ਲਗਾਈ ਹੈ। ਦੂਜੇ ਪਾਸੇ ਨਾਭਾ ਸਦਰ ਪੁਲਿਸ ਦੇ ਵੱਲੋਂ ਆਰੋਪੀ ਵਿਅਕਤੀ ਦੇ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

ਇਹ ਤਸਵੀਰਾਂ ਨਾਭਾ ਬਲਾਕ ਦੇ ਪਿੰਡ ਖੋਖ ਦੇ ਗ਼ਰੀਬ ਪਰਿਵਾਰ ਦੀਆਂ ਹਨ। ਬੇਖੌਫ ਹੋ ਕੇ ਨਸ਼ੇ ਦੀ ਹਾਲਤ ਵਿੱਚ ਗੁਰਪ੍ਰੀਤ ਸਿੰਘ ਦੇ ਵੱਲੋਂ ਅੱਗ ਲਗਾਉਣ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਗੁਰਪ੍ਰੀਤ ਸਿੰਘ ਦੇ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਵੀ ਕੀਤੀ। ਅੱਗ ਦੀ ਘਟਨਾਂ ਤੋਂ ਬਾਅਦ ਵਿੱਚ ਘਰ ਵਿੱਚ ਪਿਆ ਸਾਰਾ ਸਮਾਨ ਜਲ ਕੇ ਰਾਖ ਹੋ ਗਿਆ। ਪਰਿਵਾਰ ਆਪਣਾ ਪਾਲਣ-ਪੋਸ਼ਣ ਦਿਹਾੜੀ-ਦੱਪਾ ਕਰਕੇ ਘਰ ਦਾ ਗੁਜ਼ਾਰਾ ਕਰਦਾ ਹੈ ਪਰ ਗਰੀਬ ਪਰਿਵਾਰ ਦਾ ਘਰ ਵਿੱਚ ਪਿਆ ਕੀਮਤੀ ਸਮਾਨ ਸੜ ਕੇ ਸਵਾਹ ਹੋ ਗਿਆ ਹੈ। 


ਇਸ ਮੌਕੇ ਤੇ ਆਰੋਪੀ ਵਿਅਕਤੀ ਦੀ ਭਰਜਾਈ ਹਰਜਿੰਦਰ ਕੌਰ, ਪਤਨੀ ਸੰਦੀਪ ਕੌਰ ਤੇ ਮਾਤਾ ਰਾਣੋ ਨੇ ਕਿਹਾ ਕਿ ਮੇਰਾ ਘਰ ਵਾਲਾ ਨਸ਼ੇ ਦਾ ਆਦੀ ਹੈ ਜੋ ਸਾਡੇ ਨਾਲ ਪਿਛਲੇ ਲੰਮੇ ਸਮੇਂ ਤੋਂ ਸਾਡੀ ਕੁੱਟਮਾਰ ਕਰਦਾ ਹੈ। ਦੂਜੇ ਦਿਨ ਉਸਦੇ ਵੱਲੋਂ ਪੈਟਰੋਲ ਪਾ ਕੇ ਸਾਰੇ ਘਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਅਸੀਂ ਆਪਣੇ ਸਾਰੇ ਪਰਵਾਰ ਨੇ ਗੁਆਂਢੀਆਂ ਦੇ ਘਰ ਜਾ ਕੇ ਜਾਨ ਬਚਾਈ। 


ਇਹ ਵੀ ਪੜ੍ਹੋ: Weather Update Today: ਫਿਰ ਬਦਲ ਜਾਵੇਗਾ ਮੌਸਮ! ਹਿਮਾਚਲ 'ਚ ਬਰਫ਼ਬਾਰੀ ਹੋਣ ਕਰਕੇ IMD ਨੇ ਸੂਬਿਆਂ 'ਚ ਜਾਰੀ ਕੀਤਾ ਅਲਰਟ

ਅੱਗ ਲਗਾਉਣ ਤੋਂ ਪਹਿਲਾਂ ਸਾਰੇ ਪਰਿਵਾਰ ਦੀ ਕੁੱਟਮਾਰ ਵੀ ਕੀਤੀ। ਇਸ ਘਟਨਾ ਦੌਰਾਨ ਸਾਡਾ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਸਾਡਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅਸੀਂ ਪੁਲਿਸ ਪ੍ਰਸ਼ਾਸ਼ਨ ਤੋਂ ਇਸ ਮੌਕੇ ਤੇ ਪਿੰਡ ਖੋਖ ਦੇ ਸਰਪੰਚ ਭਜਨ ਸਿੰਘ ਨੇ ਦੱਸਿਆ ਕਿ ਘਰਾਂ ਦੇ ਵਿੱਚ ਛੋਟੀਆਂ ਛੋਟੀਆਂ ਲੜਾਈਆਂ ਦਾ ਹੁੰਦੀਆਂ ਰਹਿੰਦੀਆਂ ਹਨ ਪਰ ਜੋ ਵਿਅਕਤੀ ਵੱਲੋਂ ਘਰ ਨੂੰ ਅੱਗ ਦੇ ਹਵਾਲੇ ਕਰਕੇ ਲੱਖਾਂ ਰੁਪਏ ਦਾ ਨੁਕਸਾਨ ਕੀਤਾ ਜੋ ਬਹੁਤ ਹੀ ਮੰਦਭਾਗੀ ਗੱਲ ਹੈ।


ਇਸ ਮੌਕੇ ਨਾਭਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਭਿੰਡਰ ਨੇ ਕਿਹਾ ਕਿ ਅਸੀਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਆਰੋਪੀ ਗੁਰਪ੍ਰੀਤ ਸਿੰਘ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਆਰੋਪੀ ਦੀ ਭਾਲ ਜਾਰੀ ਹੈ। ਆਰੋਪੀ ਵਿਅਕਤੀ ਦੇ ਵੱਲੋਂ ਨਸ਼ੇ ਦੀ ਹਾਲਤ ਵਿੱਚ ਘਰ ਨੂੰ ਅੱਗ ਦੇ ਹਵਾਲੇ ਕਰ ਕੇ ਲੱਖਾਂ ਰੁਪਏ ਦਾ ਨੁਕਸਾਨ ਕਰ ਦਿੱਤਾ।


(ਹਰਮੀਤ ਸਿੰਘ ਦੀ ਰਿਪੋਰਟ)