Punjab On Red Alert: ਪੰਜਾਬ `ਚ ਰੈੱਡ ਅਲਰਟ ਜਾਰੀ, ਜਾਣੋ ਕਿਉਂ
G20 Summit 2023: ਇਸ ਸੰਬੰਧੀ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ, ਆਈਪੀਐਸ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ।
Punjab On Red Alert ahead of G20 Summit 2023: ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਸਦੇ ਤਹਿਤ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ, ਆਈਪੀਐਸ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਦਿੱਲੀ ਵਿੱਚ ਹੋਣ ਵਾਲੇ ਜੀ-20 ਸੰਮੇਲਨ 2023 ਦੇ ਮੱਦੇਨਜ਼ਰ ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ "ਸੂਬੇ ਭਰ ਵਿੱਚ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ ਅਤੇ ਉਨ੍ਹਾਂ 'ਤੇ ਨਿਗਰਾਨੀ ਰੱਖੀ ਜਾ ਸਕੇ।"
ਉਨ੍ਹਾਂ ਅੱਗੇ ਕਿਹਾ ਕਿ "ਇਸੇ ਤਰ੍ਹਾਂ ਪੰਜਾਬ ਭਰ 'ਚ 822 ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਅੱਜ ਵੀ ਪੰਜਾਬ 'ਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਫਲੈਗ ਮਾਰਚ ਵੀ ਕੀਤਾ ਜਾ ਰਿਹਾ ਹੈ ਅਤੇ ਸ਼ੱਕੀ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ।"
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ 'ਤੇ ਬੀਤੇ ਦਿਨ ਵੱਡੇ ਪੱਧਰ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਹਿਯੋਗੀਆਂ/ਸਰਗਰਮ ਸਮਰਥਕਾਂ ਦੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਬੀਤੇ ਦਿਨ ਸਵੇਰੇ 7 ਵਜੇ ਤੋਂ ਲੈ ਕੇ 11 ਵਜੇ ਤੱਕ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਸੀ ਅਤੇ ਇਸ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਨਾਲ ਜੁੜੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਸੀ।
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਸੀ ਕਿ ਸਾਰੇ ਸੀਪੀਜ਼ ਅਤੇ ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਇੰਸਪੈਕਟਰਾਂ ਤੇ ਸਬ-ਇੰਸਪੈਕਟਰਾਂ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ।
ਇਹ ਵੀ ਪੜ੍ਹੋ: Morocco Earthquake Today: ਮੋਰੱਕੋ ਵਿੱਚ ਭੂਚਾਲ, ਘੱਟੋ-ਘੱਟ 632 ਲੋਕਾਂ ਦੀ ਮੌਤ