Patiala Murder News: ਕੁਝ ਸਮਾਂ ਉਹ ਪਟਿਆਲਾ ਰਹਿੰਦਿਆਂ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦਾ ਸੀ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Trending Photos
Patiala Murder News: ਪਟਿਆਲਾ ਵਿੱਚ ਇੱਕ ਨੌਜਵਾਨ ਵੱਲੋਂ ਆਪਣੇ ਦੋਸਤ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 18 ਸਾਲਾ ਰਾਜਕੁਮਾਰ ਵਜੋਂ ਹੋਈ ਹੈ, ਜੋ ਮੂਲ ਰੂਪ ਤੋਂ ਸਹਾਰਨਪੁਰ (ਯੂਪੀ) ਦਾ ਰਹਿਣ ਵਾਲਾ ਹੈ। ਕੁਝ ਸਮਾਂ ਉਹ ਪਟਿਆਲਾ ਰਹਿੰਦਿਆਂ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦਾ ਸੀ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਥਾਣਾ ਸਿਵਲ ਲਾਈਨ ਦੇ ਇੰਚਾਰਜ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਪੁਲਿਸ ਨੂੰ ਥਾਪਰ ਯੂਨੀਵਰਸਿਟੀ ਨੇੜੇ ਇਕ ਪਾਰਕ ਕੋਲ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਤਾਂ ਸਾਹਮਣੇ ਆਇਆ ਕਿ ਨੌਜਵਾਨ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਹੈ। ਬਾਅਦ 'ਚ ਮ੍ਰਿਤਕ ਦੀ ਪਛਾਣ ਰਾਜਕੁਮਾਰ ਵਜੋਂ ਹੋਈ, ਜੋ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦਾ ਸੀ ਅਤੇ ਫੁੱਟਪਾਥ 'ਤੇ ਰਹਿੰਦਾ ਸੀ। ਪੁਲਿਸ ਮੁਤਾਬਕ ਹੁਣ ਤੱਕ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਰਾਜਕੁਮਾਰ ਦੇ ਦੋਸਤ ਸੂਰਜ ਦੇ ਸਾਲੇ ਦੀ ਕੁਝ ਮਹੀਨੇ ਪਹਿਲਾਂ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: Australia News: ਪੰਜਾਬ ਦੇ ਨੌਜਵਾਨ ਨੂੰ ਵਿਦੇਸ਼ 'ਚ ਹੋਈ 22 ਸਾਲ ਦੀ ਸਜ਼ਾ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਜਾਣੋ ਪੂਰਾ ਮਾਮਲਾ
ਸੂਰਜ ਨੇ ਆਪਣੇ ਜੀਜੇ ਦੀ ਮੌਤ ਲਈ ਆਪਣੇ ਦੋਸਤ ਰਾਜਕੁਮਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ਕਾਰਨ ਦੋਵਾਂ ਦੋਸਤਾਂ ਵਿਚਾਲੇ ਝਗੜਾ ਹੋ ਗਿਆ। ਸ਼ਨੀਵਾਰ ਸਵੇਰੇ ਦੋਸ਼ੀ ਸੂਰਜ ਨੇ ਰਾਜਕੁਮਾਰ ਨੂੰ ਪਾਰਕ ਦੇ ਕੋਲ ਗੱਲ ਕਰਨ ਲਈ ਬੁਲਾਇਆ ਅਤੇ ਉੱਥੇ ਗੱਲਬਾਤ ਦੌਰਾਨ ਦੋਹਾਂ 'ਚ ਝਗੜਾ ਹੋ ਗਿਆ। ਇਸ ਦੌਰਾਨ ਸੂਰਜ ਨੇ ਰਾਜਕੁਮਾਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪੁਲਿਸ ਮੁਤਾਬਕ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਸੀ ਪਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਦੂਜੇ ਪਾਸੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਦੇ ਬਿਆਨ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Punjabi Youth Death In Canada: ਵਿਦੇਸ਼ੀ ਧਰਤੀ 'ਤੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ; 16 ਦਿਨਾਂ ਬਾਅਦ ਘਰ ਪਹੁੰਚੀ ਮ੍ਰਿਤਕ ਦੇਹ