Ludhiana Patwaris Protest News: ਪਟਵਾਰੀਆਂ ਦੀ ਚੱਲ ਰਹੀ ਹੜਤਾਲ ਨੂੰ ਲੈ ਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਤਹਿਤ ਕਿਹਾ ਗਿਆ ਹੈ ਕਿ ਜੇਕਰ ਕਿਸੇ ਥਾਂ 'ਤੇ ਕੋਈ ਪਟਵਾਰੀ ਨਹੀਂ ਹੈ ਤਾਂ ਉਸ ਦੇ ਕੰਮਕਾਰ ਹੋਰ ਅਧਿਕਾਰੀਆਂ ਨੂੰ ਦਿੱਤਾ ਗਿਆ ਹੈ ਅਤੇ ਉਸ ਨੂੰ ਵੱਖ-ਵੱਖ ਕੰਮਾਂ ਲਈ ਪਟਵਾਰੀ ਦਾ ਕੰਮ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਵੱਖ-ਵੱਖ ਕੰਮਾਂ ਲਈ ਪਟਵਾਰੀ ਦੀ ਪਾਵਰ ਵੱਖ-ਵੱਖ ਅਧਿਕਾਰੀਆਂ ਨੂੰ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

ਜੇਕਰ ਕੋਈ ਸਰਟੀਫਿਕੇਟ ਤਸਦੀਕ ਕਰਵਾ ਲੈਂਦਾ ਹੈ ਤਾਂ ਉਹ ਨੰਬਰ ਪੰਚਾਇਤ ਸਕੱਤਰ, ਸਕੂਲ ਦੇ ਪ੍ਰਿੰਸੀਪਲ ਹੈੱਡਮਾਸਟਰ ਅਤੇ ਸਰਕਾਰੀ ਗਜ਼ਟਿਡ ਅਫਸਰ ਤੋਂ ਕਰਵਾ ਸਕਦਾ ਹੈ। ਇਸ ਦੇ ਨਾਲ ਹੀ ਬਾਕੀ ਦੇ ਕੰਮਾਂ ਲਈ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ।



ਇਹ ਵੀ ਪੜ੍ਹੋ: Punjab Patwaris News: ਪੰਜਾਬ ਦੇ 710 ਪਟਵਾਰੀਆਂ ਨੂੰ ਅੱਜ ਮਿਲਣਗੇ ਨਿਯੁਕਤੀ ਪੱਤਰ, ਜਲਦ ਜਾਰੀ ਹੋਣਗੇ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ

ਦੂਜੇ ਪਾਸੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 8 ਸਤੰਬਰ ਨੂੰ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ (Punjab Patwaris) ਨੂੰ ਨਿਯੁਕਤੀ ਪੱਤਰ ਦੇਣਗੇ। ਦੱਸ ਦਈਏ ਕਿ ਬੀਤੇ ਦਿਨੀ ਪੰਜਾਬ ਭਰ ਦੇ ਪਟਵਾਰੀਆਂ ਤੇ ਕਾਨੂੰਗੋ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰ ਦਿੱਤਾ ਹੈ, ਜਿਸ ਕਾਰਨ ਪੰਜਾਬ ਭਰ ਦੇ ਪਟਵਾਰੀਆਂ ਨੇ ਅਸਤੀਫੇ ਦੇਣੇ ਸ਼ੁਰੂ ਕਰ ਦਿੱਤੇ ਹਨ।


ਦੱਸਿਆ ਜਾ ਰਿਹਾ ਹੈ ਕਿ ਪੰਜਾਬ ਭਰ ਦੇ ਕਰੀਬ 19 ਪਟਵਾਰੀਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਰਿਪੋਰਟ ਅਨੁਸਾਰ ਠੇਕੇ 'ਤੇ ਰੱਖੇ ਗਏ ਜਲੰਧਰ ਦੇ 17 ਸੇਵਾਮੁਕਤ ਪਟਵਾਰੀਆਂ ਨੇ ਅਸਤੀਫ਼ੇ ਦੇ ਦਿੱਤੇ ਹਨ ਅਤੇ ਅੰਮ੍ਰਿਤਸਰ ਵਿੱਚ ਵੀ ਦੋ ਪਟਵਾਰੀਆਂ ਨੇ ਅਸਤੀਫਾ ਦੇ ਦਿੱਤਾ ਹੈ। 


ਇਹ ਵੀ ਪੜ੍ਹੋ: Patwaris Resign In Punjab: ਪੰਜਾਬ ਭਰ 'ਚ ਪਟਵਾਰੀਆਂ ਦਾ ਸੰਘਰਸ਼ ਤੇਜ਼, 19 ਨੇ ਦਿੱਤੇ ਅਸਤੀਫੇ