Punjab news: ਲੁਧਿਆਣਾ ਦੇ ਸੁਭਾਸ਼ ਨਗਰ ਵਿੱਚ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰੈਲੀ ਹੋਣੀ ਸੀ ਉੱਥੇ ਝੰਡੇ ਲਗਾਉਂਦੇ ਸਮੇਂ ਇੱਕ ਵਰਕਰ ਹਾਈ ਵੋਲਟੇਜ ਤਾਰਾਂ ਦੀ ਚਪੇਟ ਦੇ ਵਿੱਚ ਆ ਗਿਆ ਜਿਸ ਦੌਰਾਨ ਉੱਥੇ ਧਮਾਕਾ ਵੀ ਹੋਇਆ। ਤੁਰੰਤ ਕਾਂਗਰਸੀ ਵਰਕਰ ਨੂੰ ਹਸਪਤਾਲ ਦੇ ਵਿੱਚ ਲਿਜਾਇਆ ਗਿਆ। ਵੜਿੰਗ ਨੇ ਆਪਣੇ ਸੋਸ਼ਲ ਅਕਾਊਂਟ ਉੱਤੇ ਇਕ ਪੋਸਟ ਸਾਂਝੀ ਕੀਤੀ ਜਿਸ ਵਿੱਚ ਆਪਣੇ ਵਰਕਰਾਂ ਲਈ ਚਿੰਤਤ ਦਿਖੇ। 


COMMERCIAL BREAK
SCROLL TO CONTINUE READING

ਇਸ ਦੌਰਾਨ ਕਿਹਾ ਕਿ ਓਹਨਾਂ ਦੇ ਵਰਕਰਾਂ ਨੂੰ ਬਿਜਲੀ ਦਾ ਕਰੰਟ ਲੱਗਣ ਕਾਰਨ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਤੇ ਇਸ ਚੁਣੌਤੀਪੂਰਨ ਸਮੇਂ ਵਿੱਚ ਮੇਰੇ ਵਿਚਾਰ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਨ ਤੇ ਕਿਹਾ ਕਿ ਅਸੀਂ ਇਸ ਸਥਿਤੀ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ ਅਤੇ ਇਹ ਸੁਨਿਸ਼ਚਿਤ ਕਰ ਰਹੇ ਹਾਂ ਕਿ ਵਰਕਰਾਂ ਨੂੰ ਵਧਿਆ ਡਾਕਟਰੀ ਦੇਖਭਾਲ ਮਿਲੇ, ਤੇ ਕਿਹਾ ਪਰਿਵਾਰ ਨੂੰ ਪੂਰਾ ਸਮਰਥਨ ਦਿੰਦੇ ਹਾਂ ਅਤੇ ਜਲਦੀ ਠੀਕ ਹੋਣ ਦੀ ਉਮੀਦ ਕਰਦੇ ਹਾਂ।


ਇਹ ਵੀ ਪੜ੍ਹੋ: Lok sabha elections 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਨੌਜਵਾਨ ਵੋਟਰਾਂ ਲਈ ਸਨੈਪਚੈਟ ‘ਤੇ ਨਵਾਂ ਫੀਚਰ ਜਾਰੀ