Brampton Accident News: ਫਗਵਾੜਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਮੌਤ; ਪਰਿਵਾਰ `ਤੇ ਟੁੱਟਿਆ ਦੁੱਖਾਂ ਦਾ ਪਹਾੜ
Brampton Accident News: ਕੈਨੇਡਾ ਦੇ ਬਰੈਂਪਟਨ ਵਿੱਚ ਸੜਕ ਹਾਦਸੇ ਵਿੱਚ ਫਗਵਾੜਾ ਦੇ ਨੌਜਵਾਨ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ।
Brampton Accident News: ਫਗਵਾੜਾ ਦੇ ਪ੍ਰੀਤ ਨਗਰ ਦੇ ਰਹਿਣ ਵਾਲਾ ਨੌਜਵਾਨ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਬਰੈਂਪਟਨ ਦੀ ਧਰਤੀ ਉਤੇ ਆਪਣੇ ਚੰਗੇ ਭਵਿੱਖ ਲਈ ਮਿਹਨਤ ਕਰ ਰਿਹਾ ਸੀ ਅਤੇ ਜਦੋਂ ਬੀਤੇ ਦਿਨੀਂ ਉਹ ਆਪਣੇ ਘਰ ਤੋਂ ਕਾਰ ਵਿੱਚ ਸਵਾਰ ਹੋ ਕੇ ਕੰਮ ਲਈ ਨਿਕਲਿਆ ਤਾਂ ਉਸਦੀ ਰਸਤੇ ਵਿੱਚ ਇੱਕ ਟਰੱਕ ਨਾਲ ਭਿਆਨਕ ਟੱਕਰ ਹੋ ਗਈ।
ਇਸ ਹਾਦਸੇ ਵਿੱਚ ਨੌਜਵਾਨ ਦੀ ਮੌਕੇ ਉਤੇ ਹੀ ਮੌਤ ਹੋ ਗਈ। ਇਹ ਦੁਖਦਾਇਕ ਖਬਰ ਪੰਜਾਬ ਪੁੱਜੀ ਤਾ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਮਿਲੀ ਜਾਣਕਾਰੀ ਅਨੁਸਾਰ ਫਗਵਾੜਾ ਦੇ ਪ੍ਰੀਤ ਨਗਰ ਦਾ ਰਹਿਣ ਵਾਲਾ ਰਜਤ ਕੁਮਾਰ ਪੁੱਤਰ ਵਰਿੰਦਰ ਕੁਮਾਰ ਉਮਰ ਕਰੀਬ 26 ਸਾਲ ਜੋ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਚੰਗੇ ਭਵਿੱਖ ਲਈ ਕੈਨੇਡਾ ਦੇ ਬਰੈਂਪਟਨ ਜਾ ਵਸਿਆ ਜੋ ਕਿ ਪਿਛਲੇ ਕਰੀਬ ਪੰਜ ਸਾਲਾਂ ਤੋਂ ਕੈਨੇਡਾ ਦੀ ਧਰਤੀ ਉਤੇ ਰਹਿ ਰਿਹਾ ਸੀ ਜਿਸ ਦੀ ਬੀਤੇ ਦਿਨੀਂ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ ਹੈ।
ਰਜਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸਦੀ ਮੌਤ ਦੀ ਖਬਰ ਨਾਲ ਪੂਰਾ ਪਰਿਵਾਰ ਸਦਮੇ ਵਿੱਚ ਹੈ ਅਤੇ ਇਲਾਕੇ ਵਿੱਚ ਵੀ ਸੋਗ ਦੀ ਲਹਿਰ ਹੈ। ਰਜਤ ਦੇ ਰਿਸ਼ਤੇਦਾਰ ਅਤੇ ਆਸ ਪਾਸ ਦੇ ਲੋਕਾਂ ਨੇ ਦੱਸਿਆ ਕਿ ਰਜਤ ਪਿਛਲੇ ਕਰੀਬ ਪੰਜ ਸਾਲਾਂ ਤੋਂ ਕੈਨੇਡਾ ਦੇ ਬਰੈਂਪਟਨ ਵਿੱਚ ਰਹਿ ਰਿਹਾ ਸੀ ਜੋ ਕਿ ਜਦੋਂ ਸਵੇਰ ਆਪਣੇ ਕੰਮ ਲਈ ਨਿਕਲਿਆ ਤਾਂ ਉਸਦੀ ਕਾਰ ਦੀ ਇੱਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ ਜਿਸ ਕਾਰਨ ਰਜਤ ਕੁਮਾਰ ਦੀ ਘਟਨਾ ਸਥਾਨ ਉਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : Punjab Assembly Monsoon Session Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਉਨ੍ਹਾਂ ਨੇ ਦੱਸਿਆ ਕਿ ਰਜਤ ਕੁਮਾਰ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਪੁੱਤਰ ਦੀ ਮੌਤ ਦੀ ਖਬਰ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਜਤ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇਗਾ ਅਤੇ ਫਗਵਾੜਾ ਵਿੱਚ ਹੀ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Nabha News: ਵਿਧਾਨ ਸਭਾ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਦਾ ਪੁੱਤਰ ਸਕੂਲ ਚੋਂ ਹੋਇਆ ਲਾਪਤਾ