Jalandhar Bypoll News: ਜਲੰਧਰ ਲੋਕ ਸਭਾ ਉਪ-ਚੋਣ ਨੇੜੇ ਆਉਣ ਕਾਰਨ ਪੰਜਾਬ ਪੁਲਿਸ ਨੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਪੰਜਾਬ ਪੁਲਿਸ ਵੱਲੋਂ ਅੱਜ ਸੂਬੇ ਭਰ ਦੇ ਸ਼ਹਿਰੀ ਖੇਤਰਾਂ ਵਿੱਚ ਚੈਕਿੰਗ ਅਭਿਆਨ ਚਲਾਇਆ ਗਿਆ, ਜਿਸ ਤਹਿਤ ਸ਼ਹਿਰਾਂ ਵਿੱਚ ਦਾਖਲ ਹੋਣ ਅਤੇ ਬਾਹਰ ਜਾਣ ਵਾਲੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। 


COMMERCIAL BREAK
SCROLL TO CONTINUE READING

 


ਉਨ੍ਹਾਂ ਅੱਗੇ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਅੰਤਰ-ਰਾਜੀ ਨਾਕੇ ਲਗਾ ਕੇ ਸਰਹੱਦਾਂ ਨੂੰ ਸੀਲ ਕਰਨ ਲਈ ਕਿਹਾ ਗਿਆ ਹੈ ਅਤੇ ਕੋਈ ਵੀ ਵਿਅਕਤੀ ਬਿਨਾਂ ਛਾਣਬੀਣ ਅਤੇ ਚੈਕਿੰਗ ਦੇ ਸੂਬੇ ਵਿੱਚ ਦਾਖਲ ਨਾ ਹੋਣ।


ਜਲੰਧਰ ਵਿੱਚ 10 ਮਈ ਨੂੰ ਲੋਕ ਸਭਾ ਸੀਟ (Jalandhar Lok Sabha Election) ਲਈ ਵੋਟਿੰਗ ਪ੍ਰਕਿਰਿਆ ਹੋਣੀ ਹੈ, ਜਿਸ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਬੀਤੇ ਦਿਨੀ 8 ਮਈ ਨੂੰ ਸ਼ਾਮ 6 ਵਜੇ ਤੋਂ ਲਾਗੂ ਹੋ ਗਿਆ ਹੈ।  


ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ’ਚ 8 ਮਈ ਨੂੰ ਸ਼ਾਮ 6 ਵਜੇ ਤੋਂ 10 ਮਈ ਤੱਕ ਡਰਾਈ ਡੇਅ ਹੋਵੇਗਾ ਤੇ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ। ਵੋਟਾਂ ਦੀ ਗਿਣਤੀ ਵਾਲੇ ਦਿਨ 13 ਮਈ ਨੂੰ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਡਰਾਈ ਡੇ ਦੌਰਾਨ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਤੇ ਹੋਰ ਥਾਵਾਂ ’ਤੇ ਸ਼ਰਾਬ ਦੀ ਵਿਕਰੀ ਅਤੇ ਪਰੋਸਣ ’ਤੇ ਪਾਬੰਦੀ ਰਹੇਗੀ।


ਇਹ ਵੀ ਪੜ੍ਹੋ: Punjab News: ਸ਼ਰਾਬ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ! ਇਸ ਜ਼ਿਲ੍ਹੇ 'ਚ ਦੋ ਦਿਨ ਨਹੀਂ ਮਿਲੇਗੀ ਸ਼ਰਾਬ

ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਵੀ ਇਹ ਛੁੱਟੀ ਐਲਾਨੀ ਗਈ ਹੈ।


ਪੰਜਾਬ ਸਰਾਕਰ ਵਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜਲੰਧਰ ਲੋਕ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 10 ਮਈ, 2023 (ਬੁੱਧਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।