Punjab Crime News: ਉਹ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਸਨ। ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
Trending Photos
Punjab Crime News: ਪੰਜਾਬ ਵਿੱਚ ਅਪਰਾਧ ਅਤੇ ਗੈਂਗਸਟਰਵਾਦ ਉੱਤੇ ਨੱਥ ਪਾਉਣ ਲਈ ਪੰਜਾਬ ਪੁਲਿਸ ਲਗਾਤਾਰ ਜੁਟੀ ਹੋਈ ਹੈ। ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ 9 ਗੈਰ-ਕਾਨੂੰਨੀ ਪਿਸਤੌਲਾਂ ਸਮੇਤ 4 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਡੀ.ਜੀ.ਪੀ ਗੌਰਵ ਯਾਦਵ ਦਾ ਟਵੀਟ
ਪੰਜਾਬ ਪੁਲਿਸ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਹਾਲ ਹੀ ਵਿੱਚ ਟਵੀਟ ਕੀਤਾ ਅਤੇ ਲਿਖਿਆ ਹੈ ਕਿ ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਦਰਅਸਲ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ 9 ਗੈਰ-ਕਾਨੂੰਨੀ ਪਿਸਤੌਲਾਂ ਸਮੇਤ 4 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।
In a major breakthrough the Internal Security Wing of @PunjabPoliceInd has busted a major illegal arms smuggling ring from #MadhyaPradesh and arrested 4 smugglers along with 9 illegal pistols
They were involved in supplying weapons to criminal gangs. FIR has been registered and… pic.twitter.com/9Ew8aFoZMX
— DGP Punjab Police (@DGPPunjabPolice) March 31, 2024
ਇਹ ਵੀ ਪੜ੍ਹੋ: Jalandhar News: ਜਲੰਧਰ ਵਿੱਚ ਵਿੱਕੀ ਗੌਂਡਰ ਗੈਂਗ ਦੇ 4 ਗੁਰਗੇ ਕੀਤੇ ਗ੍ਰਿਫ਼ਤਾਰ, 6 ਪਿਸਤੌਲ ਬਰਾਮਦ
ਉਹ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਸਨ। ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਵਿੱਚ ਸ਼ਾਮਲ ਸਾਰੇ ਲੋਕਾਂ ਖਿਲਾਫ ਸਖਤ ਕਾਰਵਾਈ ਕਰੇਗੀ।
ਗੌਰਤਲਬ ਹੈ ਕਿ ਬੀਤੇ ਦਿਨੀ ਪੰਜਾਬ ਦੇ ਜਲੰਧਰ ਦੇ ਸੰਘਣੀ ਆਬਾਦੀ ਵਾਲੇ ਖੇਤਰ ਅਬਾਦਪੁਰਾ ਵਿੱਚ ਸਿਟੀ ਪੁਲਿਸ ਵੱਲੋਂ ਕੀਤੇ ਗਏ ਮੁਕਾਬਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਦੇ ਪ੍ਰੇਮਾ ਲਾਹੌਰੀਆ ਅਤੇ ਵਿੱਕੀ ਗੌਂਡਰ ਗੈਂਗ ਨਾਲ ਸਬੰਧ ਸਨ। ਮੁਲਜ਼ਮਾਂ ਨੇ ਜਲੰਧਰ ਵਿੱਚ ਗੈਂਗ ਵਿਰੋਧੀ ਗੈਂਗਸਟਰ ਸੈਪ ਅਤੇ ਮੈਨੀ ਦਾ ਕਤਲ ਕਰਨਾ ਸੀ। ਇਸ ਦੇ ਲਈ ਮੁਲਜ਼ਮ ਝਾਰਖੰਡ ਅਤੇ ਯੂਪੀ ਤੋਂ ਹਥਿਆਰ ਲੈ ਕੇ ਆਏ ਸਨ।
ਇਹ ਵੀ ਪੜ੍ਹੋ: Muktsar Sahib Accident News: ਬਰੇਕ ਮਾਰਨ 'ਤੇ ਹੋ ਗਈ ਰੇਸ, ਕਾਰ ਤੇ ਮੋਟਰਸਾਈਕਲ ਦਾ ਭਿਆਨਕ ਹਾਦਸਾ