Punjab Police and BSF Joint Operation Against Drugs News: ਪੰਜਾਬ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਵੱਲੋਂ ਸਰਹੱਦ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖ਼ਿਲਾਫ਼ ਇੱਕ ਖ਼ੁਫ਼ੀਆ ਅਭਿਆਨ ਦੀ ਅਗਵਾਈ ਕੀਤੀ ਗਈ। ਇਸ ਦੌਰਾਨ ਇੱਕ ਸਾਂਝੇ ਆਪ੍ਰੇਸ਼ਨ ਵਿੱਚ 29.26 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ ਅਤੇ 2 ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। (Two Pakistani arrested with drugs in Punjab)


COMMERCIAL BREAK
SCROLL TO CONTINUE READING

ਦੱਸ ਦਈਏ ਕਿ ਇਸ ਆਪ੍ਰੇਸ਼ਨ ਦੇ ਦੌਰਾਨ ਸੁਰੱਖਿਆ ਬਲਾਂ ਨਾਲ ਗੋਲੀਬਾਰੀ ਹੋਈ ਅਤੇ ਇੱਕ ਪਾਕਿਸਤਾਨੀ ਨਾਗਰਿਕ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਦੇ ਮੁਤਾਬਕ ਇਸ ਮਾਮਲੇ ਵਿੱਚ ਐਸਐਸਓਸੀ ਫਾਜ਼ਿਲਕਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਹੈ। 


ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਕਿਹਾ ਗਿਆ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਵਿਰੁੱਧ ਜੰਗ ਵਿੱਚ ਪੂਰੀ ਤਰ੍ਹਾਂ ਵਚਨਬੱਧ ਹੈ। 


ਇਹ ਵੀ ਪੜ੍ਹੋ: Punjab News: ਲੱਦਾਖ ‘ਚ ਸ਼ਹੀਦ ਹੋਏ ਨਾਇਬ ਸੂਬੇਦਾਰ ਦੇ ਪਰਿਵਾਰ ਨੇ ਪਤਨੀ ਲਈ ਨੌਕਰੀ ਦੀ ਕੀਤੀ ਮੰਗ 


(For more news apart from Punjab Police and BSF Joint Operation Against Drugs News, Two Pakistani arrested, stay tuned to Zee PHH)