ਸਿੱਧੂ ਮੂਸੇਵਾਲਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦੇਹਰਾਦੂਨ ਤੋਂ 5 ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ
ਦੇਹਰਾਦੂਨ ਪੁਲਿਸ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਨੇ ਗੱਡੀ ਦਾ ਪਿੱਛਾ ਕਰਕੇ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਹਾਲਾਂਕਿ ਸਥਾਨਿਕ ਪੁਲਿਸ ਨੂੰ ਇਸ ਬਾਰੇ ਬਹੁਤੀ ਜਾਣਕਾਰੀ ਨਹੀਂ ਹੈ, ਪੰਜਾਬ ਪੁਲਿਸ ਨੌਜਵਾਨਾਂ ਨੂੰ ਆਪਣੇ ਨਾਲ ਲੈ ਕੇ ਗਈ ਹੈ।
ਚੰਡੀਗੜ੍ਹ: ਪੁਲਿਸ ਸੂਤਰਾਂ ਤੋਂ ਖ਼ਬਰ ਆ ਰਹੀ ਹੈ ਕਿ ਪੰਜਾਬ ਪੁਲਿਸ ਨੇ ਦਿੱਲੀ ਤੇ ਉੱਤਰਾਖੰਡ ਪੁਲਿਸ ਨਾਲ ਮਿਲ ਕੇ ਇੱਕ ਅਪਰੇਸ਼ਨ ਤਹਿਤ ਵੱਡੀ ਲੀਡ ਹਾਸਿਲ ਕੀਤੀ ਹੈ। ਪੁਲਿਸ ਨੇ ਦੇਹਰਾਦੂਨ ਤੋਂ ਪੰਜ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਦੇਹਰਾਦੂਨ ਪੁਲਿਸ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਨੇ ਗੱਡੀ ਦਾ ਪਿੱਛਾ ਕਰਕੇ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਹਾਲਾਂਕਿ ਸਥਾਨਿਕ ਪੁਲਿਸ ਨੂੰ ਇਸ ਬਾਰੇ ਬਹੁਤੀ ਜਾਣਕਾਰੀ ਨਹੀਂ ਹੈ, ਪੰਜਾਬ ਪੁਲਿਸ ਨੌਜਵਾਨਾਂ ਨੂੰ ਆਪਣੇ ਨਾਲ ਲੈ ਕੇ ਗਈ ਹੈ।
ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਪੁਲਿਸ ਨੌਜਵਾਨਾਂ ਦੀ ਗੱਡੀ ਨੂੰ ਘੇਰ ਕੇ ਹਿਰਾਸਤ ਵਿਚ ਲੈ ਰਹੀ ਹੈ। ਪੰਜਾਬ ਪੁਲਿਸ ਇੱਕ ਗੱਡੀ ਦਾ ਪਿੱਛਾ ਕਰਦੇ ਹੋਏ ਇਥੇ ਪਹੁੰਚੀ ਸੀ। ਪੁਲਿਸ ਨੇ ਗੱਡੀ ਨੂੰ ਘੇਰ ਕੇ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਤੇ ਹਿਰਾਸਤ ਵਿਚ ਲੈ ਲਿਆ ਹੈ।
ਇਨ੍ਹਾਂ ਸਭ ਵਿਚ ਸ਼ਾਮਲ ਇੱਕ ਸਿੱਖ ਨੌਜਵਾਨ 'ਤੇ ਇਸ ਕਤਲ ਦੀ ਸਾਜ਼ਿਸ਼ ਦਾ ਸ਼ੱਕ ਹੈ ਕਿਉਂਕਿ ਨੌਜਵਾਨ ਨੇ ਕਥਿਤ ਤੌਰ ਉਤੇ ਕੁਝ ਦਿਨ ਪਹਿਲਾਂ ਉਸੇ ਗੱਡੀ ਦੀ ਵਰਤੋਂ ਕੀਤੀ ਸੀ ਜਿਸ ਵਿਚ ਹਮਲਾਵਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਸ ਨੇ ਮੁਲਜ਼ਮਾਂ ਨੂੰ ਲੌਜਿਸਟਿਕ ਸਪੋਰਟ ਦਿੱਤੀ ਸੀ ਅਤੇ ਉਸ ਤੋਂ ਬਾਅਦ ਉਹ ਆਪਣੇ ਸਾਥੀਆਂ ਨਾਲ ਹੇਮਕੁੰਟ ਆਇਆ ਸੀ। ਹਿਰਾਸਤ ਵਿੱਚ ਲਏ ਗਏ ਇਸ ਵਿਅਕਤੀ ਦਾ ਅਪਰਾਧਿਕ ਹਿਸਟਰੀ ਹੈ।
ਨਿਊਜ਼ 18 'ਚ ਲੱਗੀ ਖ਼ਬਰ ਮੁਤਾਬਿਕ ਗੱਡੀ ਵਿੱਚ ਸਵਾਰ ਪੰਜ ਵਿਅਕਤੀਆਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਦੇਹਰਾਦੂਨ ਪੁਲਿਸ ਨਾਲ ਮਿਲ ਕੇ ਕੀਤਾ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਧਰ, ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਨਵੇਂ ਖੁਲਾਸੇ ਹੋ ਰਹੇ ਹਨ। ਸਿੱਧੂ ਮੂਸੇਵਾਲਾ ਦਾ ਕਤਲ ਕਰਨ ਲਈ ਦੋ ਕਾਰਾਂ ਵਿੱਚ ਸੱਤ ਜਣੇ ਆਏ ਸਨ। ਹਮਲਾਵਰਾਂ ਨੇ ਮੂਸੇਵਾਲਾ ਦੀ ਥਾਰ ਦੇ ਟਾਇਰਾਂ ਵਿੱਚ ਗੋਲੀਆਂ ਮਾਰੀਆਂ ਤੇ ਥਾਰ ਦਾ ਸੰਤੁਲਨ ਵਿਗੜ ਗਿਆ। ਇਸ ਤੋਂ ਬਾਅਦ ਦੋਵਾਂ ਕਾਰਾਂ ਵਿੱਚੋਂ ਸੱਤ ਜਣੇ ਬਾਹਰ ਆਏ ਤੇ ਇੱਕ ਜਣੇ ਨੇ ਤੀਹ ਦੇ ਕਰੀਬ ਫਾਇਰ ਮੂਸੇਵਾਲਾ ’ਤੇ ਕੀਤੇ ਤੇ ਬਾਕੀ ਛੇ ਜਣਿਆਂ ਨੇ ਘੇਰਾ ਪਾ ਲਿਆ। ਜਦ ਗੋਲੀਆਂ ਦੀ ਆਵਾਜ਼ ਸੁਣ ਕੇ ਲੋਕ ਬਾਹਰ ਆਏ ਤਾਂ ਹਮਲਾਵਰਾਂ ਨੇ ਲਲਕਾਰ ਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ। ਇਹ ਖੁਲਾਸਾ ਘਟਨਾ ਦੇ ਚਸ਼ਮਦੀਦ ਨੇ ਕੀਤਾ ਹੈ।