Muktsar Sahib Crime News/ਅਨਮੋਲ ਸਿੰਘ ਵੜਿੰਗ:  ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ 'ਤੇ ਆਪਣੇ ਹੀ ਪਿੰਡ ਦੇ ਇੱਕ ਵਿਅਕਤੀ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਐਸ ਐਸ ਪੀ ਭਾਗੀਰਥ ਸਿੰਘ ਮੀਨਾ ਨੇ ਪ੍ਰੈਸ ਕਾਨਫਰੰਸ਼ ਕਰਦਿਆ ਦੱਸਿਆ ਕਿ ਪਿੰਡ ਕਾਉਣੀ ਵਾਸੀ ਨਵਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਨੂੰ ਬੀਤੀ 3 ਅਤੇ 4 ਜੁਲਾਈ ਨੂੰ ਫੋਨ ਤੇ ਕਾਲ ਆਈ ਅਤੇ ਫੋਨ ਤੇ ਅੱਗੋਂ ਗੱਲਬਾਤ ਕਰਨ ਵਾਲੇ ਨੇ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਿਆ ਅਤੇ ਕਿਹਾ ਕਿ ਉਹ ਦਿੱਲੀ ਜੇਲ੍ਹ ਤੋਂ ਬੋਲ ਰਿਹਾ ਹੈ। 


COMMERCIAL BREAK
SCROLL TO CONTINUE READING

ਉਸਨੇ ਇੱਕ ਕਰੋੜ 30 ਤੋਲੇ ਸੋਨੇ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਤੇ ਪਰਿਵਾਰ ਨੂੰ ਮਾਰਨ ਦੀਆਂ ਧਮਕੀ ਦਿੱਤੀ। ਇਸ ਸਬੰਧੀ ਪੁਲਿਸ ਨੂੰ ਨਵਦੀਪ ਸਿੰਘ ਵੱਲੋਂ ਸਿਕਾਇਤ ਮਿਲਣ ਤੇ ਆਧੁਨਿਕ ਤਰੀਕਿਆਂ ਨਾਲ ਜਾਂਚ ਕਰਨ ਤੇ ਇਹ ਸਾਹਮਣੇ ਆਇਆ ਕਿ ਕਾਉਣੀ ਪਿੰਡ ਵਾਸੀ ਸੰਦੀਪ ਸਿੰਘ ਵੱਲੋਂ ਹੀ ਇਹ ਫੋਨ ਕੀਤਾ ਗਿਆ ਸੀ।


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 


 ਪੁਲਿਸ ਦੀ ਮੁੱਢਲੀ ਪੁੱਛਗਿੱਛ ਵਿਚ ਸਾਹਮਣੇ ਆਇਆ ਕਿ ਪੈਸਿਆਂ ਦੇ ਲਾਲਚ ਵਿਚ ਸੰਦੀਪ ਨੇ ਅਜਿਹਾ ਕੀਤਾ। ਉਸਨੇ ਇੱਕ ਨਵਾ ਸਿਮ ਲਿਆ ਅਤੇ ਉਸ ਤੋਂ ਕਾਲ ਕੀਤੀ ਅਤੇ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਦੱਸਿਆ।


ਇਹ ਵੀ ਪੜ੍ਹੋ:  Fazilka News: ਨਹਿਰ 'ਚ ਪਾੜ ਪੈਣ ਦੀ ਕਵਰੇਜ ਕਰਨ ਗਏ ਪੱਤਰਕਾਰ ਦੇ ਪੈਰਾਂ ਥੱਲਿਓਂ ਖਿਸਕੀ ਜ਼ਮੀਨ, ਵਾਲ-ਵਾਲ ਹੋਇਆ ਬਚਾਅ