Punjab News: ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ 'ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ
Advertisement
Article Detail0/zeephh/zeephh2376421

Punjab News: ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ 'ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

Punjab News: ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ 'ਤੇ 1778 ਵਿਅਕਤੀਆਂ ਦੀ ਲਈ ਤਲਾਸ਼ੀ, ਪਾਰਕ ਕੀਤੇ 1851 ਵਾਹਨਾਂ ਦੀ ਚੈਕਿੰਗ ਕੀਤੀ।

 

Punjab News: ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ 'ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

Punjab News(ਨਕੁਲ ਅਰੋੜਾ): ਅਗਾਮੀ ਸੁਤੰਤਰਤਾ ਦਿਵਸ-2024 ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। 

ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਮੁਹਿੰਮ ਨੇ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਪ੍ਰਤੀ ਰੇਲਵੇ ਸਟੇਸ਼ਨ ਘੱਟੋ ਘੱਟ ਦੋ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਵਿਅਕਤੀਆਂ ਦੀ ਤਲਾਸ਼ੀ ਲੈਣ ਸਮੇਂ ਉਨ੍ਹਾਂ ਨਾਲ ਨਿਮਰਤਾ ਨਾਲ ਪੇਸ਼ ਆਉਣ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦਿਆਂ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕਰਨ ਲਈ 2000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 250 ਪੁਲਿਸ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ 'ਤੇ ਚਲਾਏ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 1778 ਲੋਕਾਂ ਦੀ ਚੈਕਿੰਗ ਕੀਤੀ, ਜਦਕਿ 31 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੀਪੀਜ਼/ਐਸਐਸਪੀਜ਼ ਨੂੰ ਵਾਹਨ ਐਪ ਦੀ ਵਰਤੋਂ ਕਰਕੇ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ, ਖਾਸ ਤੌਰ ‘ਤੇ ਤਿੰਨ ਦਿਨਾਂ ਤੋਂ ਵੱਧ ਸਮੇਂ ਤੋਂ ਪਾਰਕ ਕੀਤੇ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ਵਿੱਚ ਖੜ੍ਹੇ ਕੁੱਲ 1851 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ 'ਚੋਂ 628 ਵਾਹਨ ਤਿੰਨ ਦਿਨਾਂ ਤੋਂ ਵੱਧ ਸਮੇਂ ਤੋਂ ਪਾਰਕ ਕੀਤੇ ਗਏ ਸਨ।

Trending news