ਚੰਡੀਗੜ: ਪੰਜਾਬ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਵਿਚ ਇਕ ਹੋਰ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੰਜਾਬ ਪੁਲਿਸ ਨੇ ਮਹਾਰਾਸ਼ਟਰ ਪੁਲਿਸ ਨਾਲ ਮਿਲ ਕੇ ਮੁੰਬਈ ਦੇ ਸ਼ੇਵਾ ਬੰਦਰਗਾਹ ਤੋਂ 73 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਪੰਜਾਬ ਪੁਲਿਸ ਨੇ ਪਿਛਲੇ ਸੱਤ ਦਿਨਾਂ ਵਿੱਚ 148 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਹੈਰੋਇਨ ਬਰਾਮਦਗੀ ਵਿਚ ਮਹਾਰਾਸ਼ਟਰ ਪੁਲਿਸ ਦੀ ਵੀ ਮਦਦ ਲਈ ਗਈ ਸੀ। ਪੰਜਾਬ ਪੁਲਿਸ ਨੇ ਇਸ ਤੋਂ ਪਹਿਲਾਂ ਗੁਜਰਾਤ ਪੁਲਿਸ ਦੀ ਮਦਦ ਨਾਲ ਮੁੰਦਰਾ ਬੰਦਰਗਾਹ 'ਤੇ 75 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਹੈਰੋਇਨ ਪੰਜਾਬ ਤੋਂ ਗੁਜਰਾਤ ਆਉਣੀ ਸੀ। ਫਿਰ ਇਸ ਨੂੰ ਪੰਜਾਬ ਰਾਹੀਂ ਅੱਗੇ ਭੇਜਿਆ ਜਾਣਾ ਸੀ।


COMMERCIAL BREAK
SCROLL TO CONTINUE READING

 


ਨਸ਼ਿਆਂ ਖਿਲਾਫ਼ ਪੰਜਾਬ ਪੁਲਿਸ ਦੀ ਵੱਡੀ ਲੜਾਈ


ਹੈਰੋਇਨ ਫੜੇ ਜਾਣ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਸੀ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿਚ ਇਹ ਵੱਡੀ ਕਾਮਯਾਬੀ ਹੈ। ਯਾਦਵ ਨੇ ਦੱਸਿਆ ਕਿ ਪੰਜਾਬ ਵਿਚ ਹੈਰੋਇਨ ਕਿਸ ਨੂੰ ਪਹੁੰਚਾਈ ਜਾਣੀ ਸੀ, ਇਸ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਪੁਲਿਸ ਦੀਆਂ ਟੀਮਾਂ ਗੁਜਰਾਤ ਪੁਲਿਸ ਦੀ ਮਦਦ ਨਾਲ ਦੋਸ਼ੀਆਂ ਦੇ ਨਾਵਾਂ ਦਾ ਪਤਾ ਲਗਾ ਰਹੀਆਂ ਹਨ। ਜਲਦ ਹੀ ਇਸ ਮਾਮਲੇ 'ਚ ਗ੍ਰਿਫਤਾਰੀ ਹੋਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਨੂੰ ਪਿਛਲੇ ਦਿਨੀਂ ਫੜੇ ਗਏ ਨਸ਼ਾ ਤਸਕਰਾਂ ਤੋਂ ਪੁੱਛਗਿੱਛ ਦੌਰਾਨ ਇਸ ਖੇਪ ਦੇ ਆਉਣ ਦਾ ਪਤਾ ਲੱਗਾ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਦੀ ਇਕ ਟੀਮ ਗੁਜਰਾਤ ਗਈ। ਉੱਚ ਅਧਿਕਾਰੀਆਂ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਨਾਲ ਤਾਲਮੇਲ ਕੀਤਾ ਗਿਆ ਸੀ।


 


ਪੁਲਿਸ ਲਗਾਤਾਰ ਕਰ ਹੀ ਹੈ ਛਾਪੇਮਾਰੀ


ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਵਿੱਚ 676 ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਫੜਿਆ ਹੈ। ਇਨ੍ਹਾਂ ਗ੍ਰਿਫਤਾਰੀਆਂ ਨੇ ਨਸ਼ਾ ਤਸਕਰਾਂ ਦੇ ਗਠਜੋੜ ਨੂੰ ਕਰਾਰਾ ਝਟਕਾ ਦਿੱਤਾ ਹੈ। ਪੁਲਿਸ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਦੌਰਾਨ 5.57 ਕਿਲੋ ਹੈਰੋਇਨ, 17 ਕਿਲੋ ਅਫੀਮ, 25 ਕਿਲੋ ਗਾਂਜਾ, 7 ਕੁਇੰਟਲ ਭੁੱਕੀ, 2.25 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਪਿਛਲੇ ਇੱਕ ਹਫ਼ਤੇ ਦੌਰਾਨ ਐਨਡੀਪੀਐਸ ਐਕਟ ਤਹਿਤ 559 ਐਫਆਈਆਰ ਦਰਜ ਕੀਤੀਆਂ ਗਈਆਂ ਹਨ।


 


WATCH LIVE TV