Amritsar News: ਪੁੁਲਿਸ ਨੇ ਅੰਮ੍ਰਿਤਸਰ `ਚ ਸਰਹੱਦ ਪਾਰ ਨਾਰਕੋਟਿਕ ਨੈਟਵਰਕ ਦਾ ਕੀਤਾ ਪਰਦਾਫਾਸ਼
Amritsar News: ਅੰਮ੍ਰਿਤਸਰ `ਚ ਨਸ਼ਾ ਤਸਕਰਾਂ ਕੋਲੋਂ ਕਰੋੜਾਂ ਰੁਪਏ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਪਾਕਿਸਤਾਨ ਤੋਂ ਭੇਜੀ ਜਾ ਰਹੀ ਸੀ। ਇਸ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ।
Amritsar News: ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖ਼ਿਲਾਫ਼ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਉਸਦੇ ਕਬਜ਼ੇ ਵਿੱਚੋਂ 2.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ।
ਫੜੇ ਗਏ ਮੁਲਜ਼ਮ ਦੀ ਪਛਾਣ ਸੋਹੇਲ ਵਾਸੀ ਲੋਹਗੜ੍ਹ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ। ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੋਹੇਲ ਸਿੱਧੇ ਤੌਰ 'ਤੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ 'ਚ ਸੀ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ। ਸੀਪੀ ਨੇ ਕਿਹਾ ਕਿ ਇੱਕ ਪੇਸ਼ੇਵਰ ਜਾਂਚ ਵਿੱਚ ਤਕਨੀਕੀ ਲੀਡਾਂ ਵਿਕਸਿਤ ਕੀਤੀਆਂ ਗਈਆਂ ਸਨ ਤੇ ਐਨਡੀਪੀਐਸ ਐਕਟ ਦੇ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ।
ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਛੇਹਰਟਾ ਦੀ ਟੀਮ ਨੂੰ ਇੱਕ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਸੋਹੇਲ ਨੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ ਤੇ ਉਹ ਇਸ ਨੂੰ ਕਪੂਰਗੜ੍ਹ, ਛੇਹਰਟਾ ਖੇਤਰ ਵਿੱਚ ਪਹੁੰਚਾਉਣ ਜਾ ਰਿਹਾ ਹੈ।
ਡੀਸੀਪੀ ਸਿਟੀ ਅੰਮ੍ਰਿਤਸਰ ਅਭਿਮਨਿਊ ਰਾਣਾ ਆਈਪੀਐਸ, ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਏਸੀਪੀ ਵੈਸਟ ਸ਼ਿਵਦਰਸ਼ਨ ਸਿੰਘ ਦੀ ਸਮੁੱਚੀ ਨਿਗਰਾਨੀ ਹੇਠ ਥਾਣਾ ਛੇਹਰਟਾ ਅੰਮ੍ਰਿਤਸਰ ਦੀ ਪੁਲਿਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਜਾਲ ਵਿਛਾ ਕੇ ਮੁਲਜ਼ਮ ਨੂੰ ਕਪੂਰਗੜ੍ਹ, ਬਾਈਪਾਸ ਮੋੜ, ਛੇਹਰਟਾ ਤੋਂ ਗ੍ਰਿਫ਼ਤਾਰ ਕਰ ਲਿਆ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਨਸ਼ਾ ਤਸਕਰ ਤੇ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਦੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਫੜੇ ਗਏ ਵਿਅਕਤੀ ਨਸ਼ੇ ਦੀ ਖੇਪ ਪਹੁੰਚਾਉਣ ਵਾਲੇ ਸਨ। ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਬੀ, 27 (ਏ) ਤਹਿਤ ਮੁਕੱਦਮਾ ਨੰਬਰ 193, ਮਿਤੀ 21/10/2024 ਦਰਜ ਕੀਤਾ ਗਿਆ ਹੈ।
ਇੱਕ ਹੋਰ ਮਾਮਲੇ ਵਿੱਚ ਡੀਸੀਪੀ ਸਿਟੀ ਅੰਮ੍ਰਿਤਸਰ ਅਭਿਮਨਿਊ ਰਾਣਾ ਆਈਪੀਐਸ, ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਏਸੀਪੀ ਨਾਰਥ ਮਨਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਚਾਰ ਮੁਲਜ਼ਮ ਅਵਤਾਰ ਸਿੰਘ, ਸਮੀਰ ਸਿੰਘ, ਅਰਸ਼ਦੀਪ ਸਿੰਘ ਅਤੇ ਯੁਵਰਾਜ ਸਾਰੇ ਵਾਸੀ ਸਰਾਏ ਅਮਾਨਤ ਖਾਂ, ਨੌਸ਼ਹਿਰਾ, ਜ਼ਿਲ੍ਹਾ ਤਰਨ ਤਾਰਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 516 ਗ੍ਰਾਮ ਹੈਰੋਇਨ ਅਤੇ 35,000 ਰੁਪੈ ਬਰਾਮਦ ਹੋਏ।
ਫੜੇ ਗਏ ਮੁਲਜ਼ਮ ਸਿੱਧੇ ਤੌਰ 'ਤੇ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਸਨ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਸਦਰ ਦੀ ਟੀਮ ਨੂੰ ਇੱਕ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਉਪਰੋਕਤ ਚਾਰ ਮੁਲਜ਼ਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ ਹੈ ਤੇ ਉਹ ਇਸ ਸਮੇਂ ਹੋਟਲ ਬਿਕਰਮ ਬੀ ਐਂਡ ਬੀ, ਪੁਰਾਣੀ ਲੱਕੜ ਮੰਡੀ ਨੇੜੇ ਜਲਿਆਂਵਾਲਾ ਬਾਗ, ਖੜ੍ਹੇ ਹਨ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪਿਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਇੱਕ ਕੇਸ ਐਫਆਈਆਰ ਨੰ. 235 ਮਿਤੀ 22/10/2024 ਨੂੰ ਥਾਣਾ ਸਦਰ, ਅੰਮ੍ਰਿਤਸਰ ਕਮਿਸ਼ਨਰੇਟ ਵਿਖੇ 22 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕੀਤਾ ਗਿਆ ਹੈ।