Cyber ​​Crime: ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅੰਤਰ-ਰਾਜੀ ਸਾਈਬਰ ਵਿੱਤੀ ਫਰਾਡ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਵਿਅਕਤੀ ਕਾਬੂ
Advertisement
Article Detail0/zeephh/zeephh2394310

Cyber ​​Crime: ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅੰਤਰ-ਰਾਜੀ ਸਾਈਬਰ ਵਿੱਤੀ ਫਰਾਡ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਵਿਅਕਤੀ ਕਾਬੂ

Cyber ​​Crime: ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ  ਤਿੰਨ ਮੋਬਾਈਲ ਫ਼ੋਨ, ਇੱਕ ਲੈਪਟਾਪ ਅਤੇ 30,900 ਰੁਪਏ ਦੀ ਨਕਦੀ ਬਰਾਮਦ ਕੀਤੀ; ਧੋਖਾਧੜੀ ਨਾਲ ਜੁਟਾਈ ਰਾਸ਼ੀ ਚੋਂ 5.22 ਲੱਖ ਰੁਪਏ ਕੀਤੇ ਫਰੀਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

 

Cyber ​​Crime: ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅੰਤਰ-ਰਾਜੀ ਸਾਈਬਰ ਵਿੱਤੀ ਫਰਾਡ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਵਿਅਕਤੀ ਕਾਬੂ

Cyber ​​Crime: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੱਛਮੀ ਬੰਗਾਲ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਤਿੰਨ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਏਡੀਜੀਪੀ ਸਾਈਬਰ ਕ੍ਰਾਈਮ ਡਵੀਜਨ ਵੀ. ਨੀਰਜਾ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ  ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ੋਵਨ ਸਾਹਾ, ਅਭਿਸ਼ੇਕ ਕੁਮਾਰ ਸਿੰਘ ਅਤੇ ਪਰਵੀਨ ਕੁਮਾਰ ਰਾਏ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਮੋਬਾਈਲ ਫ਼ੋਨ, ਇੱਕ ਲੈਪਟਾਪ ਅਤੇ 30,900 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ:  Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 

ਜਾਣਕਾਰੀ ਅਨੁਸਾਰ ਪੰਜਾਬ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਨੂੰ 49.60 ਲੱਖ ਰੁਪਏ ਦੀ ਸਾਈਬਰ ਧੋਖਾਧੜੀ ਦੀ ਸ਼ਿਕਾਇਤ ਮਿਲੀ ਸੀ, ਜਿਸ ਵਿੱਚ ਸਾਈਬਰ ਧੋਖਾਧੜੀ ਕਰਨ ਵਾਲੇ ਨੇ ਕੰਪਨੀ ਦੇ ਅਕਾਊਂਟੈਂਟ ਨੂੰ ਮਾਲਕ, ਜੋ ਮੋਹਾਲੀ ਅਧਾਰਤ ਰੀਅਲਟਰ ਹੈ, ਦੀ ਡਿਸਪਲੇਅ ਪਿਕਚਰ ਦੀ ਵਰਤੋਂ ਕਰਕੇ ਇੱਕ ਵਟਸਐਪ ਮੈਸੇਜ ਭੇਜਿਆ ਸੀ।  ਕਿਉਂਕਿ ਉਸ ਵਕਤ ਕੰਪਨੀ ਦਾ ਮਾਲਕ ਕਿਸੇ ਮੀਟਿੰਗ ਵਿੱਚ ਸੀ ਇਸ ਲਈ ਸੰਦੇਸ਼ ਦੀ ਸੱਚਾਈ ਦੀ ਪੁਸ਼ਟੀ ਨਹੀਂ  ਹੋ ਸਕਦੀ ਸੀ । ਜਿਸ ਕਰਕੇ ਕਰਮਚਾਰੀ ਨੇ ਇਹ ਮੰਨ ਲਿਆ ਕਿ ਸੰਦੇਸ਼ ਕੰਪਨੀ ਦੇ ਮਾਲਕ ਦਾ ਹੀ ਹੈ ਅਤੇ ਉਸਨੇ ਧੋਖੇਬਾਜ਼ ਵੱਲੋਂ ਦਿੱਤੇ ਬੈਂਕ ਖਾਤੇ ਵਿੱਚ ਪੈਸੇ ਟਰਾਂਸਫਰ ਕਰ ਦਿੱਤੇ।

ਏਡੀਜੀਪੀ  ਵੀ. ਨੀਰਜਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿੱਚੋਂ ਦੋ ਫਲਿੱਪਕਾਰਟ ਦੇ ਕਰਮਚਾਰੀ ਹਨ, ਜਿਨ੍ਹਾਂ ਨੇ ਕਮਿਸ਼ਨ ਲਈ ਆਪਣੇ ਬੈਂਕ ਖਾਤੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਕਿਰਾਏ ’ਤੇ ਦਿੱਤੇ ਹੋਏ ਸਨ।

ਉਨ੍ਹਾਂ ਦੱਸਿਆ ,“ ਮੁਹੰਮਦ ਦਿਲੋਵਰ ਗਾਜ਼ੀ ਵਜੋਂ ਪਛਾਣੇ ਗਏ ਇੱਕ ਹੋਰ ਅਹਿਮ ਸ਼ੱਕੀ ਵਿਅਕਤੀ ਦਾ ਵੀ ਪਤਾ ਲਗਾਇਆ ਗਿਆ ਸੀ, ਪਰ ਡਿੱਗਣ ਕਾਰਨ ਉਸਦੇ ਸੱਟਾਂ ਵੱਜੀਆਂ ਸਨ ਅਤੇ ਉਹ ਸਫ਼ਰ ਕਰਨ ਦੀ ਸਥਿਤੀ ਵਿੱਚ ਨਹੀਂ ਸੀ। ਗਾਜ਼ੀ ਬਾਅਦ ਵਿੱਚ ਜਾਂਚ ਵਿੱਚ ਸ਼ਾਮਲ ਹੋਇਆ ਅਤੇ ਉਸਨੇ ਗਿਰੋਹ ਦੇ ਹੋਰ ਮੈਂਬਰਾਂ ਦੇ ਨਾਵਾਂ ਬਾਰੇ ਖੁਲਾਸਾ ਕੀਤਾ।”’’

 ਏਡੀਜੀਪੀ ਨੇ ਦੱਸਿਆ ਕਿ ਹੈਲਪਲਾਈਨ 1930 ਟੀਮ ਦੇ ਯਤਨਾਂ ਸਦਕਾ 44 ਵੱਖ-ਵੱਖ ਬੈਂਕ ਖਾਤਿਆਂ ਵਿੱਚ ਤੀਜੀ ਤੋਂ ਨੌਵੀਂ ਪਰਤ ਤੱਕ 5,22,700 ਰੁਪਏ ਦੀ ਰਕਮ ਫਰੀਜ਼ ਕਰ  ਦਿੱਤੀ ਹੈ। ਇਸ ਤੋਂ ਇਲਾਵਾ, ਇਸ ਮਾਮਲੇ ਵਿਚ ਸਾਈਬਰ ਅਪਰਾਧੀਆਂ ਦੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਦੀ ਆਸ ਹੈ।

ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਐਸ.ਪੀ. ਸਟੇਟ ਸਾਈਬਰ ਕ੍ਰਾਈਮ ਡਵੀਜਨ ਜਸ਼ਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਦੀ ਸੂਚਨਾ 12 ਘੰਟੇ ਬਾਅਦ ਸਟੇਟ ਸਾਈਬਰ ਕ੍ਰਾਈਮ ਨੂੰ ਦਿੱਤੀ ਗਈ ਸੀ ਅਤੇ ਐਨ.ਸੀ.ਆਰ. ਪੋਰਟਲ ’ਤੇ ਰਿਪੋਰਟ ਕਰਨ ਉਪਰੰਤ, ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ ਡਵੀਜ਼ਨ, ਮੋਹਾਲੀ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਸਾਈਬਰ ਧੋਖੇਬਾਜ਼ਾਂ ਵੱਲੋਂ ਵਰਤੇ ਜਾਂਦੇ ਵਟਸਐਪ ਅਕਾਊਂਟ, ਬੈਂਕ ਖਾਤਿਆਂ ਅਤੇ ਮੋਬਾਈਲ ਨੰਬਰਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ ਸੀ, ਜਿਸ ਦੀ ਜਾਂਚ ਕੀਤੀ ਗਈ ਅਤੇ ਇਹ ਪਾਇਆ ਗਿਆ ਕਿ ਪਹਿਲੀ ਅਤੇ ਦੂਜੀ ਪਰਤ ਵਿੱਚ ਰਕਮ ਪੱਛਮੀ ਬੰਗਾਲ ਦੇ ਬੈਂਕ ਖਾਤਾ ਧਾਰਕਾਂ ਨੂੰ ਟਰਾਂਸਫਰ ਕੀਤੀ ਗਈ ਸੀ।

ਐਸ.ਪੀ. ਗਿੱਲ ਨੇ ਦੱਸਿਆ ਕਿ ਇਸ ਉਪਰੰਤ, ਜੁਆਇੰਟ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਟੀਮ (ਜੇਸੀਸੀਟੀ) ਪੱਛਮੀ ਬੰਗਾਲ ਨਾਲ ਤਾਲਮੇਲ ਕਰਨ ਲਈ ਭਾਰਤੀ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (ਆਈ4ਸੀ) ਦੀ ਮਦਦ ਮੰਗੀ ਗਈ ਅਤੇ ਇੰਸਪੈਕਟਰ ਗਗਨ ਪ੍ਰੀਤ ਸਿੰਘ ਅਤੇ ਇੰਸਪੈਕਟਰ ਦੀਪਕ ਭਾਟੀਆ ਦੀ ਅਗਵਾਈ ਵਾਲੀ ਪੁਲਿਸ ਟੀਮ ਤੁਰੰਤ ਕੋਲਕਾਤਾ ਲਈ ਰਵਾਨਾ ਹੋ ਗਈ।  ਉਨ੍ਹਾਂ ਅੱਗੇ ਦੱਸਿਆ ਕਿ ਮਲਟੀਪਲ ਓਪਨ ਸੋਰਸ ਇੰਟੈਲੀਜੈਂਸ (ਓਐਸਆਈਐਨਟੀ) ਤਕਨੀਕਾਂ ਦੀ ਮਦਦ ਅਤੇ ਬੈਂਕ ਦੇ ਨੋਡਲ ਅਫਸਰਾਂ ਦੀ ਮਦਦ ਨਾਲ, ਪਹਿਲੀ ਅਤੇ ਦੂਜੀ ਪਰਤ ਵਿੱਚ ਦੋਸ਼ੀ ਵਿਅਕਤੀਆਂ ਦੇ ਟਿਕਾਣਿਆਂ ਦੀ ਪਛਾਣ ਕੀਤੀ ਗਈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਧੋਖਾਧੜੀ ਕਰਨ ਵਾਲਿਆਂ ਨੇ 9 ਪਰਤਾਂ ਵਿੱਚ 150 ਬੈਂਕ ਖਾਤਿਆਂ ਵਿੱਚ ਰਕਮ ਟਰਾਂਸਫਰ ਕੀਤੀ ਸੀ ਅਤੇ ਇਨ੍ਹਾਂ ਵਿੱਚੋਂ 44 ਖਾਤਿਆਂ ਵਿੱਚ ਪਈ ਰਕਮ ਨੂੰ ਫਰੀਜ਼ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਐਫ.ਆਈ.ਆਰ. ਨੰ. 21 ਮਿਤੀ 01/08/2024 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 318, 319 ਅਤੇ 61 ਅਤੇ ਆਈ.ਟੀ. ਐਕਟ ਦੀਆਂ ਧਾਰਾਵਾਂ 66-ਸੀ ਅਤੇ 66-ਡੀ ਤਹਿਤ ਥਾਣਾ ਸਟੇਟ ਸਾਈਬਰ ਕ੍ਰਾਈਮ ਐਸ.ਏ.ਐਸ. ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ  ਪੰਜਾਬ ਦੇ ਸਾਈਬਰ ਕ੍ਰਾਈਮ ਡਵੀਜ਼ਨ ਵੱਲੋਂ ਦੂਜੇ ਸੂਬਿਆਂ ਦੇ ਸਾਈਬਰ ਅਪਰਾਧੀਆਂ ਨੂੰ ਫੜਨ ਲਈ ਪੁਖ਼ਤਾ ਯਤਨ ਕੀਤੇ ਜਾ ਰਹੇ ਹਨ। ਪਿਛਲੇ ਦੋ ਮਹੀਨਿਆਂ ਦੌਰਾਨ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਦੇ ਸਾਈਬਰ ਕ੍ਰਾਈਮ ਥਾਣਿਆਂ ਵਿੱਚ 100 ਦੇ ਕਰੀਬ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਨ੍ਹਾਂ ਕੇਸਾਂ ਵਿੱਚ ਸਾਈਬਰ ਧੋਖਾਧੜੀ ਦੇ ਸ਼ਿਕਾਰ ਵਿਅਕਤੀਆਂ ਦੇ 23.46 ਕਰੋੜ ਰੁਪਏ ਦੀ ਰਕਮ ਸ਼ੱਕੀ ਵਿਅਕਤੀਆਂ ਦੇ ਖਾਤਿਆਂ ਵਿੱਚ ਫਰੀਜ਼ ਕਰ ਦਿੱਤੀ ਗਈ ਹੈ।

ਆਨਲਾਈਨ ਸੇਵਾਵਾਂ ਦੀ ਵਰਤੋਂ ਕਰਦੇ ਸਮੇਂ ਨਾਗਰਿਕਾਂ ਵੱਲੋਂ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ:
1. ਕੋਈ ਵੀ ਲੈਣ-ਦੇਣ ਕਰਨ ਤੋਂ ਪਹਿਲਾਂ ਹਮੇਸ਼ਾ ਸੋਸ਼ਲ ਮੀਡੀਆ ਅਕਾਊਂਟਾਂ ਦੇ ਅਸਲ ਉਪਭੋਗਤਾਵਾਂ ਦੀ ਪੁਸ਼ਟੀ ਕਰੋ
2. ਹਮੇਸ਼ਾ ਖਾਤਾ ਧਾਰਕਾਂ ਦੀ ਤਸਦੀਕ ਕਰੋ ਜਿਸ ਦੇ ਖਾਤੇ ਵਿੱਚ ਰਕਮ ਜਮ੍ਹਾਂ ਕੀਤੀ ਜਾਣੀ ਹੈ
3. ਵੱਧ ਰਿਟਰਨ ਦੇ ਲਾਲਚ ਵਿੱਚ ਕਦੇ ਵੀ ਕਿਸੇ ਨੂੰ ਆਨਲਾਈਨ ਭੁਗਤਾਨ ਨਾ ਕਰੋ
4. ਅਣਜਾਣ ਸਰੋਤਾਂ ਤੋਂ ਆਏ ਲਿੰਕਾਂ ’ਤੇ ਕਲਿੱਕ ਕਰਨ ਜਾਂ ਫਾਈਲਾਂ ਨੂੰ ਡਾਊਨਲੋਡ ਕਰਨ ਤੋਂ ਬਚੋ
5. ਕਿਸੇ ਵੀ ਐਪਲੀਕੇਸ਼ਨ ’ਤੇ ਕਦੇ ਵੀ ਡੈਬਿਟ/ਕ੍ਰੈਡਿਟ ਕਾਰਡ ਜਾਂ ਬੈਂਕ ਸਬੰਧੀ ਵੇਰਵੇ ਸਾਂਝੇ ਨਾ ਕਰੋ
6. ਛੋਟਾਂ ਅਤੇ ਇਨਾਮਾਂ ਦੀ ਪੇਸ਼ਕਸ਼ ਕਰਨ ਵਾਲੇ ਲਿੰਕਾਂ ’ਤੇ ਕਦੇ ਵੀ ਕਲਿੱਕ ਨਾ ਕਰੋ
7. ਹਰੇਕ ਖਾਤੇ ਲਈ ਅਲੱਗ ਪਾਸਵਰਡ ਰੱਖੋ ਅਤੇ ਇਸਨੂੰ ਅਕਸਰ ਬਦਲਦੇ ਰਹੋ
8. ਸਭ ਤੋਂ ਮਹੱਤਵਪੂਰਨ, ਆਨਲਾਈਨ ਧੋਖਾਧੜੀ ਦਾ ਸ਼ਿਕਾਰ ਹੋਣ ਦੀ ਸੂਰਤ ਵਿੱਚ ਤੁਰੰਤ ਹੈਲਪਲਾਈਨ 1930 ਜਾਂ www.cybercrime.gov.in ’ਤੇ ਰਿਪੋਰਟ ਕਰੋ ਤਾਂ ਜੋ ਪੈਸੇ ਨੂੰ ਸਾਈਬਰ ਧੋਖੇਬਾਜ਼ਾਂ ਕੋਲ ਜਾਣ ਤੋਂ ਬਚਾਇਆ ਜਾ ਸਕੇ।

Trending news