Ajnala Violence case: ਅਜਨਾਲਾ ਕਾਂਡ `ਚ ਅੰਤਿਮ ਪੜਾਅ `ਤੇ ਪੰਜਾਬ ਪੁਲਿਸ ਦੀ ਜਾਂਚ, ਮੁਲਜ਼ਮਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਆਈ ਸਾਹਮਣੇ
ਅਜਨਾਲਾ ਕਾਂਡ ਤੋਂ ਬਾਅਦ ਪੁਲਿਸ ਵੱਲੋਂ ਗ੍ਰਿਫਤਾਰ ਤੂਫਾਨ ਸਿੰਘ ਨੂੰ ਕਲੀਨ ਚਿੱਟ ਦੇ ਕੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ।
Punjab Police investigation in Ajnala Violence case news: ਅਜਨਾਲਾ ਥਾਣੇ 'ਤੇ ਅਮ੍ਰਿਤਪਾਲ ਸਿੰਘ (Amritpal Singh news) ਦੇ ਸਮਰਥਕਾਂ ਵੱਲੋਂ ਕੀਤੀ ਗਏ ਹਮਲੇ ਦੇ ਮਾਮਲੇ 'ਚ ਪੰਜਾਬ ਪੁਲਿਸ ਦੀ ਜਾਂਚ ਲਗਭਗ ਅੰਤਿਮ ਪੜਾਅ 'ਤੇ ਪਹੁੰਚ ਗਈ ਹੈ। ਇਸ ਦੌਰਾਨ ਪੁਲਿਸ ਵੱਲੋਂ ਹਮਲੇ ਵਿੱਚ ਸ਼ਾਮਲ 30 ਮੁਲਜ਼ਮਾਂ ਦੀਆਂ ਤਸਵੀਰਾਂ ਸਣੇ ਘਟਨਾ ਨਾਲ ਸੰਬੰਧਿਤ 46 ਵੀਡੀਓਜ਼ ਦੀ ਜਾਂਚ ਪੂਰੀ ਕਰ ਲਈ ਗਈ ਹੈ।
23 ਫਰਵਰੀ ਨੂੰ ਹੋਏ ਇਸ ਹਮਲੇ ਦੌਰਾਨ ਬਣਾਈਆਂ ਗਈਆਂ 150 ਤੋਂ ਵੱਧ ਵੀਡੀਓਜ਼ ਨੂੰ ਸਕੈਨ ਕਰਨ ਤੋਂ ਬਾਅਦ ਪੁਲਿਸ ਵੱਲੋਂ ਠੋਸ ਸਬੂਤ ਇਕੱਠੇ ਕੀਤੇ ਗਏ ਹਨ। ਹਾਲਾਂਕਿ ਪੁਲਿਸ ਦੇ ਉੱਚ ਅਧਿਕਾਰੀ ਇਸ ਮਾਮਲੇ 'ਚ ਚੁੱਪੀ ਧਾਰੀ ਬੈਠੇ ਹਨ।
ਜਾਂਚ ਦੀ ਰਿਪੋਰਟ 'ਚ ਅਜਨਾਲਾ ਥਾਣੇ ਦੇ ਬਾਹਰ ਪੁਲਿਸ ਮੁਲਾਜ਼ਮਾਂ 'ਤੇ ਹੋਏ ਹਮਲੇ ਦੇ ਪੂਰੇ ਵੇਰਵੇ ਹਨ। ਅਗਵਾ ਅਤੇ ਕੁੱਟਮਾਰ ਦੇ ਮਾਮਲੇ ਵਿੱਚ ਪੁਲਿਸ ਸ਼ਿਕਾਇਤਕਰਤਾ ਪੀੜਤ ਵਰਿੰਦਰ ਸਿੰਘ ਦੇ ਬਿਆਨ ਮੁੜ ਦਰਜ ਕਰਨ ਦੀ ਤਿਆਰੀ ਕਰ ਰਹੀ ਹੈ। ਪੁਲਿਸ ਨੇ 16 ਫਰਵਰੀ ਨੂੰ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਖ਼ਿਲਾਫ਼ ਕੁੱਟਮਾਰ, ਅਗਵਾ ਤੇ ਲੁੱਟ-ਖੋਹ ਦਾ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ: ਦੁਬਈ ਜਾਣ ਦੀ ਤਿਆਰੀ 'ਚ ਸੀ ਮਨਕੀਰਤ ਔਲਖ, NIA ਨੇ ਚੰਡੀਗੜ੍ਹ ਏਅਰਪੋਰਟ 'ਤੇ ਰੋਕਿਆ, ਜਾਣੋ ਪੂਰਾ ਮਾਮਲਾ
ਪੁਲਿਸ ਨੇ ਕਾਰਵਾਈ ਕਰਦਿਆਂ ਲਵਪ੍ਰੀਤ ਸਿੰਘ ਉਰਫ ਤੂਫਾਨ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਦੇ ਵਿਰੋਧ ਵਿੱਚ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh news) ਨੇ ਥਾਣਾ ਅਜਨਾਲਾ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਭੀੜ ਨੇ ਥਾਣੇ 'ਤੇ ਹਮਲਾ ਕੀਤਾ ਸੀ ਜਿਸ ਵਿੱਚ ਐਸਪੀ ਜੁਗਰਾਜ ਸਿੰਘ ਸਣੇ 6 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਅੰਮ੍ਰਿਤਪਾਲ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਵਜੋਂ ਵਰਤ ਕੇ ਥਾਣੇ 'ਤੇ ਹਮਲਾ ਕਰਨ ਦਾ ਦੋਸ਼ ਵੀ ਹੈ।
ਹਾਲਾਂਕਿ ਅਜਨਾਲਾ ਕਾਂਡ ਤੋਂ ਬਾਅਦ ਪੁਲਿਸ ਵੱਲੋਂ ਗ੍ਰਿਫਤਾਰ ਤੂਫਾਨ ਸਿੰਘ ਨੂੰ ਕਲੀਨ ਚਿੱਟ ਦੇ ਕੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਅੰਮ੍ਰਿਤਪਾਲ ਸਿੰਘ 'ਤੇ ਹਮਲੇ ਦੀ ਸੰਭਾਵਨਾ ਨੂੰ ਲੈ ਕੇ ਅਲਰਟ ਕੀਤੇ ਜਾਣ ਤੋਂ ਬਾਅਦ ਸੂਬੇ 'ਚ ਸੁਰੱਖਿਆ ਵਿਵਸਥਾ ਮਜ਼ਬੂਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਨੂੰ ਵੀ ਵਧਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਅਜਨਾਲਾ ਕਾਂਡ 'ਤੇ ਅੰਮ੍ਰਿਤਪਾਲ ਸਿੰਘ ਦਾ ਬਿਆਨ, ਕਿਹਾ "ਝੁਕਣ ਲਈ ਤਿਆਰ ਹਾਂ, ਪਰ ਪਹਿਲਾਂ ਕੋਈ ਸਾਬਿਤ ਕਰੇ ਕੀ..."
(For more news apart from Punjab Police investigation in Ajnala Violence case, stay tuned to Zee PHH)