Punjab Police Recruitment 2023: ਪੰਜਾਬ ਪੁਲਿਸ ‘ਚ ਭਰਤੀ ਹੋਣ ਵਾਲਿਆਂ ਲਈ ਵੱਡੀ ਖ਼ਬਰ!
ਇਸ ਦੌਰਾਨ ਤੁਸੀਂ ਪੰਜਾਬ ਪੁਲਿਸ ਦੀ ਅਧਿਕਾਰਿਤ ਵੈੱਬਸਾਈਟ ‘ਤੇ ਜਾ ਕੇ ਇਸ ਅਹੁਦੇ ਲਈ ਅਪਲਾਈ ਕਰ ਸਕਦੇ ਹੋ ਅਤੇ ਵਧੇਰੀ ਜਾਣਕਾਰੀ ਹਾਸਿਲ ਕਰ ਸਕਦੇ ਹੋ।
Punjab Police Jobs Recruitment 2023 news: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਜਿਹੜੇ ਨੌਜਵਾਨ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦਾ ਸੁਪਨਾ ਦੇਖਦੇ ਹਨ ਉਨ੍ਹਾਂ ਲਈ ਕਾਂਸਟੇਬਲ ਅਤੇ ਸਬ-ਇੰਸਪੈਕਟਰ ਦੀ ਭਰਤੀ ਕੱਢੀ ਗਈ ਹੈ।
ਦੱਸਣਯੋਗ ਹੈ ਕਿ ਸਬ-ਇੰਸਪੈਕਟਰ ਦੀ ਨੌਕਰੀ ਲਈ ਉਮੀਦਵਾਰ 7 ਫਰਵਰੀ ਤੋਂ 28 ਫਰਵਰੀ ਤੱਕ ਅਪਲਾਈ ਕਰ ਸਕਦੇ ਹਨ। ਇਸੇ ਤਰ੍ਹਾਂ ਕਾਂਸਟੇਬਲ ਦੇ ਅਹੁਦੇ ਲਈ ਨੌਜਵਾਨ 15 ਫਰਵਰੀ ਤੋਂ 8 ਮਾਰਚ ਤੱਕ ਅਪਲਾਈ ਕਰ ਸਕਦੇ ਹਨ।
ਦੱਸ ਦੱਈਏ ਹੈ ਕਿ ਸਬ-ਇੰਸਪੈਕਟਰ ਲਈ ਉਮੀਦਵਾਰ ਨੂੰ ਘੱਟੋ-ਘੱਟ ਗ੍ਰੈਜੂਏਟ ਹੋਣਾ ਲਾਜ਼ਮੀ ਹੈ। ਦੂਜੇ ਪਾਸੇ ਕਾਂਸਟੇਬਲ ਦੀ ਭਰਤੀ ਲਈ ਘੱਟੋ-ਘੱਟ 12ਵੀਂ ਪਾਸ ਹੋਣਾ ਜ਼ਰੂਰੀ ਹੈ। Punjab Police ਵੱਲੋਂ Jobs Recruitment 2023 ਸਬੰਧੀ ਨੋਟੀਫੀਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਇਸ ਦੌਰਾਨ ਤੁਸੀਂ ਪੰਜਾਬ ਪੁਲਿਸ ਦੀ ਅਧਿਕਾਰਿਤ ਵੈੱਬਸਾਈਟ ‘ਤੇ ਜਾ ਕੇ ਇਸ ਅਹੁਦੇ ਲਈ ਅਪਲਾਈ ਕਰ ਸਕਦੇ ਹੋ ਅਤੇ ਵਧੇਰੀ ਜਾਣਕਾਰੀ ਹਾਸਿਲ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਹੈਲਪ ਡੈਸਕ ਨੰਬਰ 02261306245 'ਤੇ ਵੀ ਸੰਪਰਕ ਕਰਕੇ ਜਾਣਕਾਰੀ ਲੈ ਸਕਦੇ ਹੋ।
ਇਹ ਵੀ ਪੜ੍ਹੋ: Pakistan News: ਪਾਕਿਸਤਾਨ ਵਿੱਚ ਸਥਾਨਕ ਮੁਸਲਮਾਨਾਂ ਵੱਲੋਂ ਇੱਕ ਸਿੱਖ ਤੇ ਉਸਦੀ ਧੀ ਨੂੰ ਜਾਨੋ ਮਾਰਨ ਦੀ ਧਮਕੀ
Punjab Police Jobs Recruitment 2023 news: ਤਨਖ਼ਾਹ ਕਿੰਨੀ ਹੋਵੇਗੀ?
ਮਿਲੀ ਜਾਣਕਾਰੀ ਮੁਤਾਬਕ ਕਾਂਸਟੇਬਲ ਨੂੰ ਤਨਖਾਹ ਸਕੇਲ 29-12-2020 ਦੇ ਮੁਤਾਬਕ 19,900 ਪ੍ਰਤੀ ਮਹੀਨਾ ਮਿਲੇਗੀ। ਇਨ੍ਹਾਂ ਭਰਤੀਆਂ ਲਈ 18 ਤੋਂ 28 ਸਾਲ ਤੱਕ ਦੇ ਨੌਜਵਾਨ ਅਪਲਾਈ ਕਰ ਸਕਦੇ ਹਨ। ਇਸ ਦੌਰਾਨ ਪੁਰਸ਼ਾਂ ਦਾ ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ ਅਤੇ ਔਰਤਾਂ ਦਾ ਕੱਦ 5 ਫੁੱਟ 2 ਇੰਚ ਹੋਣਾ ਲਾਜ਼ਮੀ ਹੈ।
ਇਹ ਵੀ ਪੜ੍ਹੋ: Chris Gayle Punjab visit: ਪੰਜਾਬ ਦੇ ਜਲੰਧਰ ਪਹੁੰਚੇ ਅੰਤਰਰਾਸ਼ਟਰੀ ਕ੍ਰਿਕਟ ਖਿਡਾਰੀ ਕ੍ਰਿਸ ਗੇਲ!