Punjab Police operation against Amritpal Singh latest news: 'ਭਗੌੜੇ' ਖਾਲਿਸਤਾਨੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਅਲਰਟ 'ਤੇ ਹੈ। ਇਸ ਦੌਰਾਨ ਸਰਹੱਦੀ ਜ਼ਿਲ੍ਹਿਆਂ ਸਣੇ ਸਮੁਚੇ ਪੰਜਾਬ ਵਿੱਚ ਵਿਸ਼ੇਸ਼ ਨਾਕੇਬੰਦੀ ਕਰਕੇ ਆਉਣ-ਜਾਣ ਵਾਲੇ ਹਰੇਕ ਵਾਹਨ ਅਤੇ ਵਿਅਕਤੀ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਚਲਾਏ ਜਾ ਰਹੇ ਇਸ ਵਿਸ਼ੇਸ਼ ਚੈਕਿੰਗ ਅਭਿਆਨ ਅਤੇ ਨਾਕਾਬੰਦੀ ਦਾ ਜਾਇਜ਼ਾ ਲੈਣ ਲਈ ਡੀ.ਆਈ.ਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਬਟਾਲਾ ਪਹੁੰਚੇ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਬਟਾਲਾ ਵਿੱਚ ਚੈਕਿੰਗ ਦੌਰਾਨ ਕਿਹਾ ਕਿ ਵਿਸਾਖੀ ਦੇ ਤਿਉਹਾਰ ਨੂੰ ਲੈ ਕੇ ਪੰਜਾਬ ਪੁਲਿਸ ਹਾਈ ਅਲਰਟ 'ਤੇ ਹੈ ਅਤੇ ਅੰਮ੍ਰਿਤਪਾਲ ਸਿੰਘ ਅਤੇ ਹੋਰ ਲੋੜੀਂਦੇ ਵਿਅਕਤੀਆਂ ਦੀ ਹਰ ਥਾਂ ਤਲਾਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਤੌਰ 'ਤੇ ਅੰਤਰ-ਰਾਸ਼ਟਰੀ ਅਤੇ ਸੂਬਾ ਸਰਹੱਦ 'ਤੇ ਇਲਾਕੇ 'ਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਸਮਾਜ ਵਿਰੋਧੀ ਅਨਸਰ ਪੰਜਾਬ ਦਾ ਮਾਹੌਲ ਖਰਾਬ ਨਾ ਕਰ ਸਕੇ। 


ਕੁਝ ਅਜਿਹੇ ਲੋਕ ਹਨ ਜਿਨ੍ਹਾਂ ਦੀ ਪੁਲਿਸ ਨੂੰ ਤਲਾਸ਼ ਹੈ ਅਤੇ ਉਨ੍ਹਾਂ ਦੀ ਭਾਲ ਲਈ ਪੰਜਾਬ ਪੁਲਿਸ ਵੱਲੋਂ ਪਹਿਲਾਂ ਹੀ ਕਈ ਜ਼ਿਲ੍ਹਿਆਂ ਵਿੱਚ ਪੋਸਟਰ ਲਗਾਏ ਜਾ ਚੁੱਕੇ ਹਨ ਅਤੇ ਪੰਜਾਬ ਪੁਲਿਸ ਇਨ੍ਹਾਂ ਦੀ ਭਾਲ ਵਿੱਚ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਤੱਕ ਪੰਜਾਬ ਭਰ ਵਿੱਚ ਇਹ ਵਿਸ਼ੇਸ਼ ਚੈਕਿੰਗ ਅਤੇ ਨਾਕਾਬੰਦੀ ਜਾਰੀ ਰਹੇਗੀ।


ਤੁਹਾਨੂੰ ਦੱਸ ਦਈਏ ਕਿ ਜ਼ੀ ਮੀਡੀਆ ਨੈੱਟਵਰਕ ਨੇ ਇਸ ਅਲਰਟ ਬਾਰੇ ਪਹਿਲਾਂ ਹੀ ਦੱਸ ਦਿੱਤਾ ਹੈ ਅਤੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇੱਕ ਜਾਂ ਦੂਜੇ ਤਰੀਕੇ ਨਾਲ ਪੁਲਿਸ ਹੁਣ ਅੰਮ੍ਰਿਤਪਾਲ ਨੂੰ ਆਪਣੀ ਸ਼ਿਕੰਜੇ ਵਿੱਚ ਲੈਣਾ ਚਾਹੁੰਦੀ ਹੈ। ਇਸ ਦੌਰਾਨ ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ 'ਤੇ ਵੀ ਉਸ ਲਈ ਲਗਾਤਾਰ ਜਾਰੀ ਹੈ। ਪੁਲਿਸ ਵੱਲੋਂ ਅਪੀਲ ਕੀਤੀ ਗਈ ਹੈ ਕਿ ਉਹ ਕਾਨੂੰਨ ਤੋਂ ਨਾ ਭੱਜੇ। 


ਇਹ ਵੀ ਪੜ੍ਹੋ: Jalandhar Lok Sabha bypoll election 2023: ਭਾਜਪਾ ਨੇ ਜਲੰਧਰ ਜਿਮਨੀ ਚੋਣਾਂ ਲਈ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਐਲਾਨਿਆ ਉਮੀਦਵਾਰ


ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ (Punjab Police operation against Amritpal Singh latest news) ਵੱਲੋਂ ਲਗਾਈਆਂ ਗਈਆਂ ਸ਼ਰਤਾਂ ਨੂੰ ਮੰਨਣ ਲਈ ਤਿਆਰ ਨਹੀਂ ਹੈ ਅਤੇ ਦਾਅਵਾ ਕਰ ਰਹੀ ਹੈ ਕਿ ਉਸ ਨੂੰ ਕਿਸੇ ਵੇਲੇ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ, ਇਸੇ ਕਰਕੇ ਅੰਮ੍ਰਿਤਪਾਲ ਸਿੰਘ ਦੇ ਕਈ ਲੋਕਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਨਵੇਂ ਟਿਕਾਣਿਆਂ ਦਾ ਪਤਾ ਲਗਾਇਆ ਗਿਆ ਹੈ। ਇਸ ਕਰਕੇ ਉਨ੍ਹਾਂ ਨੂੰ ਜਾਂਚ ਏਜੰਸੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ। 


ਸੂਤਰਾਂ ਦੇ ਮੁਤਾਬਕ ਅੰਮ੍ਰਿਤਪਾਲ ਸਿੰਘ ਹੁਣ ਪੁਲਿਸ ਦੇ ਸ਼ਿਕੰਜੇ ਤੋਂ ਦੂਰ ਨਹੀਂ ਹੈ ਅਤੇ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਦੱਸ ਦਈਏ ਕਿ ਸਾਰੇ ਧਾਰਮਿਕ ਸਥਾਨਾਂ 'ਤੇ ਪੁਲਿਸ ਦਾ ਸਖ਼ਤ ਪਹਿਰਾ ਵੀ ਹੈ ਕਿਉਂਕਿ ਅੰਮ੍ਰਿਤਪਾਲ ਸਿੰਘ ਕਿਸੇ ਵੀ ਧਾਰਮਿਕ ਸਥਾਨ 'ਤੇ ਜਾ ਕੇ ਆਤਮ ਸਮਰਪਣ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਇਸ ਲਈ ਸਰਹੱਦੀ ਖੇਤਰ ਖਾਸ ਕਰਕੇ ਰਾਜ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਨਜ਼ਰ ਰੱਖੀ ਜਾ ਰਹੀ ਹੈ। 


ਇਹ ਵੀ ਪੜ੍ਹੋ: Amritpal Singh Latest News: ਅੰਮ੍ਰਿਤਪਾਲ ਸਿੰਘ ਦੇ ਵਕੀਲ ਨੂੰ ਹਾਈ ਕੋਰਟ ਨੇ ਲਗਾਈ ਫਟਕਾਰ