Punjab Police Operation against Most Wanted Gangster Goldy Brar News: ਗੋਲਡੀ ਬਰਾੜ ਦੇ ਕਰੀਬੀ ਗੈਂਗਸਟਰਾਂ ਨੂੰ ਫੜਨ ਲਈ ਪੰਜਾਬ ਪੁਲਿਸ ਵੱਲੋਂ ਇੱਕ ਵੱਡੇ ਆਪਰੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਪੰਜਾਬ ਪੁਲਿਸ ਵੱਲੋਂ ਸਵੇਰੇ 7 ਵਜੇ ਤੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਇਹ ਆਪ੍ਰੇਸ਼ਨ ਦੁਪਹਿਰ 2 ਵਜੇ ਤੱਕ ਜਾਰੀ ਰਹੇਗਾ। 


COMMERCIAL BREAK
SCROLL TO CONTINUE READING

ਇਸ ਆਪਰੇਸ਼ਨ ਦੇ ਤਹਿਤ ਸਾਰੇ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ ਨਾਲ ਹੀ ਸ਼ੱਕੀ ਵਿਅਕਤੀਆਂ ਨੂੰ ਫੜਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਸ਼ਾਮ 5 ਵਜੇ ਏਡੀਜੀਪੀ ਨੂੰ ਰਿਪੋਰਟ ਸੌਂਪੀ ਜਾਵੇਗੀ। 


ਇਸ ਦੌਰਾਨ ਫ਼ਿਰੋਜ਼ਪੁਰ ਪੁਲਿਸ ਵੱਲੋਂ ਗੈਂਗਸਟਰ ਗੋਲਡੀ ਬਰਾੜ ਦੇ ਸਰਗਣਿਆਂ ਦੇ 44 ਟਿਕਾਣਿਆਂ 'ਤੇ ਛਾਪੇਮਾਰੀ ਵੀ ਕੀਤੀ ਗਈ ਅਤੇ ਇਸ ਆਪਰੇਸ਼ਨ ਦੇ ਦੌਰਾਨ ਐਸਪੀ, 4 ਡੀਐਸਪੀ ਅਤੇ 100 ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਤਲਾਸ਼ੀ ਲਈ ਗਈ। ਐਸਐਸਪੀ ਦੀਪਕ ਹਿਲੋਰੀ ਨੇ ਦੱਸਿਆ ਕਿ ਇਸ ਦੌਰਾਨ ਕਈ ਨੌਜਵਾਨਾਂ ਨੂੰ ਘੇਰ ਕੇ ਪੁੱਛਗਿੱਛ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸਵੇਰੇ 7 ਵਜੇ ਤੋਂ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਉਨ੍ਹਾਂ ਸਾਰੀ ਕਾਰਵਾਈ ਗੁਪਤ ਤਰੀਕੇ ਨਾਲ ਚਲਾਈ ਗਈ। 


ਇਸੇ ਤਰ੍ਹਾਂ ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਗੈਂਗਸਟਰਾਂ ਅਤੇ ਗੈਂਗਸਟਰ ਗੋਲਡੀ ਬਰਾੜ ਦੇ ਨਜ਼ਦੀਕੀਆਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ। ਇਸ ਸਬੰਧੀ ਫਰੀਦਕੋਟ ਦੇ ਥਾਣਾ ਸਿਟੀ ਅਤੇ ਸਦਰ ਥਾਣੇ ਦੀ ਪੁਲਿਸ ਸਵੇਰ ਤੋਂ ਹੀ ਛਾਪੇਮਾਰੀ ਕਰਨ 'ਚ ਲੱਗੀ ਗਈ ਸੀ।


ਦੂਜੇ ਪਾਸੇ ਮੋਗਾ ਦੇ ਐਸਐਸਪੀ ਜੇ ਐਲਨਚੇਲੀਅਨ ਨੇ ਦੱਸਿਆ ਕਿ ਮੋਗਾ ਵਿੱਚ ਕੁੱਲ 78 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਉੱਥੇ ਮੁਕਤਸਰ ਸਾਹਿਬ ਵਿਖੇ ਵੀ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੈਂਗਸਟਰ ਗੋਲਡੀ ਬਰਾੜ ਅਤੇ ਉਸਦੇ ਸਾਥੀਆਂ ਦੇ ਨਜ਼ਦੀਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਇਸੇ ਤਰ੍ਹਾਂ ਪੰਜਾਬ ਪੁਲਿਸ ਵੱਲੋਂ ਸਮੁੱਚੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇਹ ਤਲਾਸ਼ੀ ਲਈ ਗਈ। 


ਇਹ ਵੀ ਪੜ੍ਹੋ: NIA Action Against gangsters: ਐਨਆਈਏ ਨੇ ਅੱਤਵਾਦੀ ਹਰਵਿੰਦਰ ਰਿੰਦਾ ਤੇ ਲਖਬੀਰ ਲੰਡਾ 'ਤੇ 10-10 ਲੱਖ ਰੁਪਏ ਦਾ ਇਨਾਮ ਰੱਖਿਆ


ਇਹ ਵੀ ਪੜ੍ਹੋ: International News: ਕੈਨੇਡਾ 'ਚ ISI ਕਰ ਰਿਹੈ ਖ਼ਾਲਿਸਤਾਨੀ ਗਤੀਵਿਧੀਆਂ ਦੀ ਪੁਸ਼ਤਪਨਾਹੀ!