Punjab Police Operation CASO news: ਪੰਜਾਬ ਪੁਲਿਸ ਵੱਲੋਂ ਅੱਜ ਯਾਨੀ ਸੋਮਵਾਰ ਨੂੰ ਬਠਿੰਡਾ ਵਿੱਚ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਆਪਰੇਸ਼ਨ CASO ਦੇ ਤਹਿਤ ਪੰਜਾਬ ਪੁਲਿਸ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਹੋਟਲਾਂ ਸਣੇ ਸੰਵੇਦਨਸ਼ੀਲ ਥਾਵਾਂ 'ਤੇ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਕਰੇਗੀ।


COMMERCIAL BREAK
SCROLL TO CONTINUE READING

ਇਸ ਦੌਰਾਨ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਦੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸ਼ਰਾਰਤੀ ਅਨਸਰਾਂ ਨੂੰ ਫੜ੍ਹਨ ਲਈ ਪੰਜਾਬ ਪੁਲਿਸ ਵੱਲੋਂ ਸਮੇਂ-ਸਮੇਂ 'ਤੇ ਇਹ ਕਾਰਵਾਈ ਕੀਤੀ ਜਾਂਦੀ ਹੈ।  


ਇਸ ਦੌਰਾਨ ਵੱਖ-ਵੱਖ ਇਲਾਕਿਆਂ 'ਚ ਪੁਲਿਸ ਵੱਲੋਂ ਰੇਡ ਮਾਰੀ ਜਾ ਰਹੀ ਹੈ ਅਤੇ ਨਾਲ ਹੀ ਲੋਕਾਂ ਨੂੰ ਸੁਚੇਤ ਵੀ ਕੀਤਾ ਜਾ ਰਿਹਾ ਹੈ।  ਰੇਲਵੇ ਸਟੇਸ਼ਨ, ਬਸ ਸਟੈਂਡ ਤੇ ਭੀੜ ਭਾੜ ਵਾਲੇ ਇਲਾਕਿਆਂ 'ਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਲੋਕਾਂ ਤੋਂ ਅਪੀਲ ਵੀ ਕੀਤੀ ਜਾ ਰਹੀ ਹੈ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਰੰਗੇ ਹੱਥੀਂ ਫੜਿਆ ਜਾ ਸਕੇ। 


Punjab Police Operation CASO: 



ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਪੰਜਾਬ ਪੁਲਿਸ ਵੱਲੋਂ Operation CASO ਚਲਾਇਆ ਗਿਆ ਹੈ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਪੁਲਿਸ ਵੱਲੋਂ ਨਿਰੰਤਰ ਅਜਿਹੇ ਉਪਰਾਲੇ ਕੀਤੇ ਜਾਂਦੇ ਹਨ।   


ਅਜਿਹੀ ਕਾਰਵਾਈ ਦੇ ਤਹਿਤ ਕਈ ਸ਼ਰਾਰਤੀ ਅੰਸਾਰ ਫੜੇ ਵੀ ਗਏ ਹਨ ਲਿਹਾਜ਼ਾ ਅਜਿਹੀ ਕਾਰਵਾਈ ਦੇ ਵਧੀਆ ਨਤੀਜੇ ਅਕਸਰ ਦੇਖਣ ਨੂੰ ਮਿਲਦੇ ਹਨ। 


ਇਸ ਮੁਹਿੰਮ ਦਾ ਮੁੱਖ ਟੀਚਾ ਹੈ ਸੂਬੇ 'ਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣਾ।  ਜ਼ਿਕਰਯੋਗ ਹੈ ਕਿ ਇਹ ਮੁਹਿੰਮ ਸਿਰਫ ਬਠਿੰਡਾ 'ਚ ਹੀ ਨਹੀਂ ਸਗੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀ ਚਲਾਇਆ ਜਾ ਰਿਹਾ ਹੈ। 


ਇਹ ਵੀ ਪੜ੍ਹੋ: Kapurthala news: ਕਪੂਰਥਲਾ 'ਚ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ, ਮਿ੍ਤਕ ਦੀ ਮਾਤਾ ਦਾ ਕਹਿਣਾ, "ਅੰਨ੍ਹੇਵਾਹ ਵਿਕ ਰਿਹਾ ਨਸ਼ਾ" 


ਇਹ ਵੀ ਪੜ੍ਹੋ: Punjab News: ਅੱਜ ਪੰਜਾਬ ਦੇ ਸਰਕਾਰੀ ਸਕੂਲੀ ਬੱਚਿਆਂ ਨੂੰ ਮੁਫ਼ਤ ਬੱਸ ਸੇਵਾ ਦੇਣ ਬਾਰੇ ਹੋਵੇਗੀ ਵਿਚਾਰ ਚਰਚਾ


(For more news apart from Punjab Police Operation CASO news, stay tuned to Zee PHH)