Punjab News: ਸਮਾਜ ਵਿਰੋਧੀ ਅਨਸਰਾਂ ਖਿਲਾਫ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਵਿੱਚ ਚਲਾਇਆ ਗਿਆ `Operation CASO`
`Operation CASO` News Today: ਇਸ ਆਪਰੇਸ਼ਨ ਦੇ ਤਹਿਤ ਪੁਲਿਸ ਵੱਲੋਂ ਵੱਖ-ਵੱਖ ਥਾਵਾਂ `ਤੇ ਚੈਕਿੰਗ ਕੀਤੀ ਜਾ ਜਾਂਦੀ ਹੈ ਅਤੇ ਇਸ ਦੌਰਾਨ ਸ਼ੱਕੀ ਲੋਕਾਂ ਦੇ ਵਾਹਨਾਂ ਦੀ ਚੈਕਿੰਗ ਕੀਤੀ ਜਾਂਦੀ ਹੈ।
Punjab 'Operation CASO' News Today: ਸਮਾਜ ਵਿਰੋਧੀ ਅਤੇ ਮਾੜੇ ਅਨਸਰਾਂ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ 'Operation CASO' ਚਲਾਇਆ ਜਾ ਰਿਹਾ ਹੈ।
'Operation CASO' ਦੇ ਤਹਿਤ ਐਸਐਸਪੀ ਮੋਗਾ ਜੇ ਏਲੇਨਚੇਲੀਅਨ ਦੀ ਅਗੁਵਾਈ ਵਿੱਚ ਮੋਗਾ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾੜੇ ਅਨਸਰਾਂ ਤੇ ਨਕੇਲ ਕਸਣ ਲਈ ਸਰਚ ਅਪਰੇਸ਼ਨ ਚਲਾਇਆ ਗਿਆ ਅਤੇ ਇਹ ਆਪਰੇਸ਼ਨ ਤੜਕਸਾਰ 6 ਵਜੇ ਸ਼ੁਰੂ ਹੋਇਆ।
ਇਸ ਆਪਰੇਸ਼ਨ ਦੇ ਤਹਿਤ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਜਾ ਜਾਂਦੀ ਹੈ ਅਤੇ ਇਸ ਦੌਰਾਨ ਸ਼ੱਕੀ ਲੋਕਾਂ ਦੇ ਵਾਹਨਾਂ ਦੀ ਚੈਕਿੰਗ ਕੀਤੀ ਜਾਂਦੀ ਹੈ। ਦੱਸ ਦਈਏ ਕਿ ਸ਼ਰਾਰਤੀ ਅਨਸਰਾਂ ਨੂੰ ਫੜ੍ਹਨ ਲਈ ਪੰਜਾਬ ਪੁਲਿਸ ਵੱਲੋਂ ਸਮੇਂ-ਸਮੇਂ 'ਤੇ ਅਜਿਹੀ ਕਾਰਵਾਈ ਕੀਤੀ ਜਾਂਦੀ ਹੈ ਤਾਂ ਜੋ ਸੂਬੇ 'ਚ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਿਆ ਜਾ ਸਕੇ।
ਇਸ ਦੌਰਾਨ ਅੱਜ ਯਾਨੀ ਬੁੱਧਵਾਰ ਨੂੰ ਵੱਖ-ਵੱਖ ਇਲਾਕਿਆਂ 'ਚ ਪੁਲਿਸ ਵੱਲੋਂ ਰੇਡ ਕੀਤੀ ਗਈ ਅਤੇ ਇਸਦੇ ਨਾਲ ਹੀ ਲੋਕਾਂ ਤੋਂ ਅਪੀਲ ਵੀ ਕੀਤੀ ਜਾ ਰਹੀ ਹੈ ਕਿ ਲੋਕ ਉਨ੍ਹਾਂ ਦਾ ਸਮਰਥਨ ਕਰਨ ਤਾਂ ਜੋ ਸਮਾਜ ਵਿਰੋਧੀ ਅਤੇ ਮਾੜੇ ਅਨਸਰਾਂ ਨੂੰ ਫੜਿਆ ਜਾ ਸਕੇ।
ਦੱਸਣਯੋਗ ਹੈ ਕਿ ਪੰਜਾਬ ਦੇ ਡੀ.ਜੀ.ਪੀ.ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕੁਲਵੰਤ ਰਾਏ ਐਸ.ਪੀ.ਐਚ ਦੀ ਅਗਵਾਈ ਹੇਠ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਯਾਨੀ ਬੁੱਧਵਾਰ ਸਵੇਰੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਚ ਅਭਿਆਨ ਚਲਾਇਆ ਗਿਆ।
ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵਲੋਂ ਕੋਟਲੀ ਰੋਡ 'ਤੇ ਚੈਕਿੰਗ ਕੀਤੀ ਗਈ, ਜਿਸ 'ਚ ਪੁਲਿਸ ਮੁਲਾਜ਼ਮਾਂ ਨੇ ਭਾਰੀ ਪੁਲਿਸ ਫੋਰਸ ਸਮੇਤ ਕੋਟਲੀ ਰੋਡ 'ਤੇ ਘਰਾਂ ਦੀ ਤਲਾਸ਼ੀ ਲਈ ਤਾਂ ਜੋ ਨਸ਼ਾ ਤਸਕਰਾਂ ਨੂੰ ਫੜਿਆ ਜਾ ਸਕੇ ਅਤੇ ਪੰਜਾਬ ਨੂੰ ਨਸ਼ਾ ਕਰਨ ਵਾਲੇ ਕਿਸੇ ਵੀ ਨੌਜਵਾਨ ਤੋਂ ਛੁਟਕਾਰਾ ਮਿਲ ਸਕੇ।
ਇਹ ਵੀ ਪੜ੍ਹੋ: Gurbani Telecast: ਸੈਟੇਲਾਈਟ ਚੈਨਲ ਤੋਂ ਬਾਅਦ ਦੂਰਦਰਸ਼ਨ ਰਾਹੀਂ ਵੱਧ ਤੋਂ ਵੱਧ ਸੰਗਤ ਤੱਕ ਗੁਰਬਾਣੀ ਪਹੁੰਚਾਉਣਾ ਚਾਹੁੰਦੀ ਹੈ SGPC
ਇਹ ਵੀ ਪੜ੍ਹੋ: Punjab news: ਤਹਿਸੀਲ ਦਫ਼ਤਰ ਦੇ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਜਾਰੀ, ਵਿਧਾਇਕ ਦਿਨੇਸ਼ ਚੱਢਾ ਦੇ ਖ਼ਿਲਾਫ਼ ਕੀਤੀ ਜਾ ਰਹੀ ਰੈਲੀ