Punjab Police Raid: ਪੰਜਾਬ ਪੁਲਿਸ ਵੱਲੋਂ ਹਰੇਕ ਜ਼ਿਲ੍ਹੇ `ਚ ਨਸ਼ਿਆਂ ਦੇ 10 ਹੌਟਸਪੌਟਸ ’ਤੇ ਛਾਪੇਮਾਰੀ, 43 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
Punjab drug Free: ਪੁਲਿਸ ਟੀਮਾਂ ਨੇ 31 ਐਫਆਈਆਰਜ਼ ਦਰਜ ਕਰਕੇ 43 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
Punjab Police Raid News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਸਪਲਾਈ ਨੂੰ ‘ਪੁਆਇੰਟ ਆਫ ਸੇਲ’ (ਮੌਕਾ-ਏ-ਫ਼ਰੋਖ਼ਤ) ’ਤੇ ਹੀ ਰੋਕਣ ਲਈ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਲਗਾਤਾਰ ਚੌਥੇ ਦਿਨ ਵੀ ਨਸ਼ਿਆਂ ਵਿਰੁੱਧ ਆਪਣੀ ਸ਼ਿਕੰਜਾਕਸੀ ਜਾਰੀ ਰੱਖੀ ਅਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਨਸ਼ਿਆਂ ਦੇ 10-10 ਹੌਟਸਪਾਟਸ ’ਤੇ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਭਰ ਵਿੱਚ ਇੱਕੋ ਸਮੇਂ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ।
ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਾਰੀਕੀ ਨਾਲ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਬਾਅਦ ਤਿਆਰ ਕੀਤੀ ਗਈ ਡਰੱਗ ਹੌਟਸਪੌਟਸ ਸੂਚੀ ਸੂਬੇ ਦੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਕਿਹਾ ਗਿਆ ਸੀ ਕਿ ਉਹ ਨਿੱਜੀ ਤੌਰ ’ਤੇ ਇਸ ਵੱਡੇ ਆਪ੍ਰੇਸ਼ਨ ਦੀ ਨਿਗਰਾਨੀ ਕਰਨ ਅਤੇ 10 ਪ੍ਰਮੁੱਖ ਡਰੱਗ ਹੌਟਸਪੌਟਸ ਦੀ ਸ਼ਨਾਖਤ ਕਰਕੇ- ਆਪਣੇ ਸਬੰਧਤ ਜ਼ਿਲਿ੍ਹਆਂ ਵਿੱਚ ਨਸ਼ਾ ਵਿਕਰੀ ਵਾਲੀਆਂ ਥਾਵਾਂ ਜਾਂ ਅਜਿਹੇ ਕੁਝ ਖੇਤਰ, ਜੋ ਨਸ਼ਾ ਤਸਕਰਾਂ ਲਈ ਪਨਾਹਗਾਹ/ਸੁਰੱਖਿਅਤ ਟਿਕਾਣੇ ਬਣ ਗਏ ਹਨ, ਦਾ ਪਤਾ ਲਗਾ ਕੇ ਆਪ੍ਰੇਸ਼ਨ ਨੂੰ ਸਫ਼ਲਤਾਪੂਰਵਕ ਅੰਜਾਮ ਦੇਣ ਲਈ ਵਿਉਂਤਬੰਦੀ ਕਰਨ ਤਾਂ ਜੋ ਨਸ਼ਾ ਤਸਕਰਾਂ ’ਤੇ ਨਕੇਲ ਕਸੀ ਜਾ ਸਕੇ।
ਇਹ ਵੀ ਪੜ੍ਹੋ: Punjab News: ਡਾ. ਬਲਬੀਰ ਸਿੰਘ ਦਾ ਵੱਡਾ ਦਾਅਵਾ- ਪੰਜਾਬ ਦੇ 865 ਪਿੰਡ ਨੇ ਆਪਣੇ ਆਪ ਨੂੰ ਤੰਬਾਕੂ ਮੁਕਤ ਐਲਾਨਿਆ
ਉਨ੍ਹਾਂ ਕਿਹਾ ਕਿ ਐਸ.ਪੀ. ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੂੰ ਅਜਿਹੇ ਸ਼ੱਕੀ ਇਲਾਕਿਆਂ ਦੀ ਘੇਰਾਬੰਦੀ ਕਰਨ ਅਤੇ ਤਲਾਸ਼ੀ ਲੈਣ ਲਈ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਸ਼ੱਕੀ ਵਿਅਕਤੀਆਂ ਦੀ ਜਾਮਾਂ ਤਲਾਸ਼ੀ ਲਈ ਅਤੇ ਪੁਲਿਸ ਫੋਰਸ ਵੱਲੋਂ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਘਰਾਂ ਦੀ ਵੀ ਪੂਰੀ ਤਲਾਸ਼ੀ ਲਈ ਗਈ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ 2500 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ 280 ਡਰੱਗ ਹੌਟਸਪੌਟਸ ਦੀ ਘੇਰਾਬੰਦੀ ਕਰਕੇ ਤਲਾਸ਼ੀ ਲਈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਨੇ 31 ਐਫਆਈਆਰ ਦਰਜ ਕੀਤੀਆਂ ਅਤੇ 43 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ।
ਜ਼ਿਕਰਯੋਗ ਹੈ ਕਿ ਵੱਡੇ ਪੱਧਰ ’ਤੇ ਅਜਿਹੇ ਆਪ੍ਰੇਸ਼ਨ ਨਾ ਸਿਰਫ਼ ਸਮਾਜ ਵਿਰੋਧੀ ਅਨਸਰਾਂ ਵਿੱਚ ਖ਼ੌਫ਼ ਪੈਦਾ ਕਰਨ ਵਿੱਚ ਮਦਦ ਕਰਦੇ ਹਨ, ਸਗੋਂ ਲੋਕਾਂ ਦਾ ਭਰੋਸਾ ਜਿੱਤਣ ਅਤੇ ਖੇਤਰ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਵੀ ਵਧਾਉਂਦੇ ਹਨ।
ਇਹ ਵੀ ਪੜ੍ਹੋ: Punjab News: ਅਮਨ ਅਰੋੜਾ ਨੇ ਕਿਹਾ ਪੰਜਾਬ 'ਚ 7 ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ