Punjab Police Recruitment 2023: ਪੰਜਾਬ ਪੁਲਿਸ ‘ਚ ਕਾਂਸਟੇਬਲ ਦੇ ਅਹੁਦੇ ਲਈ ਨਿਕਲੀਆਂ ਭਰਤੀਆਂ
Advertisement
Article Detail0/zeephh/zeephh1561960

Punjab Police Recruitment 2023: ਪੰਜਾਬ ਪੁਲਿਸ ‘ਚ ਕਾਂਸਟੇਬਲ ਦੇ ਅਹੁਦੇ ਲਈ ਨਿਕਲੀਆਂ ਭਰਤੀਆਂ

ਇਸਦੀ ਅਰਜ਼ੀ ਦੀ ਪ੍ਰਕਿਰਿਆ 15 ਫਰਵਰੀ ਤੋਂ ਸ਼ੁਰੂ ਹੋਣਗੀਆਂ ਅਤੇ ਕਾਂਸਟੇਬਲ ਦੇ ਅਹੁਦੇ ਲਈ ਅਰਜ਼ੀ ਫਾਰਮ 8 ਮਾਰਚ, 2023 ਤੱਕ ਭਰੇ ਜਾ ਸਕਦੇ ਹਨ।

Punjab Police Recruitment 2023: ਪੰਜਾਬ ਪੁਲਿਸ ‘ਚ ਕਾਂਸਟੇਬਲ ਦੇ ਅਹੁਦੇ ਲਈ ਨਿਕਲੀਆਂ ਭਰਤੀਆਂ

Punjab Police Recruitment and Jobs 2023 news: ਪੰਜਾਬ ਪੁਲਿਸ 'ਚ ਨੌਕਰੀ ਕਰਨ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਿਭਾਗ ‘ਚ ਬੰਪਰ ਭਰਤੀਆਂ ਨਿਕਲੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਭਰਤੀਆਂ ਕਾਂਸਟੇਬਲ ਦੇ ਅਹੁਦੇ ਲਈ ਹਨ। 

ਪੰਜਾਬ ਪੁਲਿਸ ਭਰਤੀ ਬੋਰਡ ਵੱਲੋਂ ਪੰਜਾਬ ਪੁਲਿਸ ਦੇ ਜ਼ਿਲ੍ਹਾ ਪੁਲਿਸ ਕਾਡਰ ਵਿੱਚ 1746 ਕਾਂਸਟੇਬਲ ਅਸਾਮੀਆਂ ‘ਤੇ ਉਮੀਦਵਾਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਦੱਸ ਦਈਏ ਕਿ ਇਸਦੀ ਅਰਜ਼ੀ ਦੀ ਪ੍ਰਕਿਰਿਆ 15 ਫਰਵਰੀ ਤੋਂ ਸ਼ੁਰੂ ਹੋਣਗੀਆਂ ਅਤੇ ਕਾਂਸਟੇਬਲ ਦੇ ਅਹੁਦੇ ਲਈ ਅਰਜ਼ੀ ਫਾਰਮ 8 ਮਾਰਚ, 2023 ਤੱਕ ਭਰੇ ਜਾ ਸਕਦੇ ਹਨ। ਇਸ ਦੌਰਾਨ ਉਮੀਦਵਾਰ ਪੰਜਾਬ ਪੁਲਿਸ ਦੀ ਅਧਿਕਾਰਤ ਵੈੱਬਸਾਈਟ punjabpolice.gov.in ਤੋਂ ਇਸ ਭਰਤੀ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ।  

ਪੰਜਾਬ ਪੁਲਿਸ ਭਰਤੀ ਬੋਰਡ ਇਸ ਪ੍ਰਕਿਰਿਆ ਰਾਹੀਂ ਕਾਂਸਟੇਬਲ ਦੀਆਂ ਕੁੱਲ 1746 ਖਾਲੀ ਅਸਾਮੀਆਂ ਨੂੰ ਭਰੇਗਾ। ਇਨ੍ਹਾਂ ਵਿੱਚੋਂ 570 ਅਸਾਮੀਆਂ ਮਹਿਲਾ ਉਮੀਦਵਾਰਾਂ ਲਈ ਰੱਖੀਆਂ ਗਈਆਂ ਹਨ।

Punjab Police Recruitment and Jobs 2023 news: 

ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੇ ਅਹੁਦੇ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਬੋਰਡ ਜਾਂ ਯੂਨੀਵਰਸਿਟੀ ਤੋਂ 12ਵੀਂ ਪਾਸ ਜਾਂ ਇਸ ਦੇ ਬਰਾਬਰ ਦੀ ਯੋਗਤਾ ਹੋਣੀ ਲਾਜ਼ਮੀ ਹੈ। ਸਾਬਕਾ ਸੈਨਿਕ ਉਮੀਦਵਾਰਾਂ ਲਈ ਘੱਟੋ-ਘੱਟ ਵਿਦਿਅਕ ਯੋਗਤਾ 10ਵੀਂ ਹੋਣੀ ਚਾਹੀਦੀ ਹੈ। ਇਸਦੇ ਨਾਲ ਹੀ ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 28 ਸਾਲ ਹੋਣੀ ਚਾਹੀਦੀ ਹੈ। 

ਇਸ ਦੌਰਾਨ ਯੋਗ ਉਮੀਦਵਾਰਾਂ ਦੀ ਚੋਣ ਲਈ ਚੋਣ ਪ੍ਰਕਿਰਿਆ ਦਾ ਆਯੋਜਨ ਕੀਤਾ ਜਾਵੇਗਾ ਅਤੇ ਇਹ ਪ੍ਰੀਖਿਆ ਤਿੰਨ ਪੜਾਵਾਂ ਵਿੱਚ ਹੋਣਗੀਆਂ। ਪਹਿਲਾ ਪੜਾਅ ਕੰਪਿਊਟਰ ਆਧਾਰਿਤ ਹੋਵੇਗਾ, ਜਿਸ ਵਿੱਚ ਦੋ ਪੇਪਰ ਹੋਣਗੇ ਅਤੇ ਦੋਵਾਂ ਵਿੱਚ ਬਹੁ-ਚੋਣ ਵਾਲੇ ਸਵਾਲ ਪੁੱਛੇ ਜਾਣਗੇ। 

ਦੂਜੇ ਪੜਾਅ ਦੇ ਤਹਿਤ ਸਰੀਰਕ ਮਾਪ ਟੈਸਟ (PMT) ਅਤੇ ਸਰੀਰਕ ਸਕ੍ਰੀਨਿੰਗ ਟੈਸਟ ਹੋਵੇਗਾ ਅਤੇ ਤੀਜਾ ਪੜਾਅ ਦਸਤਾਵੇਜ਼ਾਂ ਦੀ ਪੜਤਾਲ ਦਾ ਹੋਵੇਗਾ।

ਇਹ ਵੀ ਪੜ੍ਹੋ: Punjab Police Recruitment 2023: ਪੰਜਾਬ ਪੁਲਿਸ ‘ਚ ਭਰਤੀ ਹੋਣ ਵਾਲਿਆਂ ਲਈ ਵੱਡੀ ਖ਼ਬਰ!
 

Trending news