Punjab Police recruitment news: ਪੰਜਾਬ ਕੈਬਿਨੇਟ ਵੱਲੋਂ ਅੱਜ (December 12) ਕੀਤੀ ਗਈ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਇਸ ਦੌਰਾਨ ਪੰਜਾਬ ਦੇ ਕੈਬਿਨਟ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਹੁਣ ਹਰ ਸਾਲ ਪੰਜਾਬ ਵਿੱਚ 1800 ਸਿਪਾਹੀ ਭਰਤੀ ਕੀਤੇ ਜਾਣਗੇ। ਦੱਸ ਦਈਏ ਕਿ ਪੰਜਾਬ ਪੁਲਿਸ ਦੀਆਂ ਭਰਤੀਆਂ ਲਈ ਇਹ ਪ੍ਰਕਿਰਿਆ ਪਹਿਲਾਂ 4 ਸਾਲ ਬਾਅਦ ਹੁੰਦੀ ਸੀ ਪਰ ਹੁਣ ਇਹ ਪ੍ਰਕਿਰਿਆ ਹਰ ਸਾਲ ਹੋਵੇਗੀ।


COMMERCIAL BREAK
SCROLL TO CONTINUE READING

ਜੀ ਹਾਂ! ਪੰਜਾਬ ਪੁਲਿਸ ‘ਚ ਹੁਣ ਹਰ ਸਾਲ ਭਰਤੀ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੈਬਨਿਟ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਹੁਣ ਹਰ ਸਾਲ ਪੰਜਾਬ ‘ਚ 1800 ਸਿਪਾਹੀ ਭਰਤੀ ਕੀਤੇ ਜਾਣਗੇ।


ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਪਹਿਲਾਂ 4 ਸਾਲ ਬਾਅਦ ਹੁੰਦੀ ਸੀ ਪਰ ਹੁਣ ਇਹ ਹਰ ਸਾਲ ਹੋਵੇਗੀ। ਇਸ ਦੇ ਨਾਲ ਹੀ 300 ਸਬ-ਇੰਸਪੈਕਟਰਾਂ ਦੀ ਵੀ ਹਰ ਸਾਲ ਭਰਤੀ ਹੋਵੇਗੀ। ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਹਰ ਸਾਲ ਪੰਜਾਬ ਪੁਲਿਸ ਦੇ 300 ਸਬ-ਇੰਸਪੈਕਟਰਾਂ ਦੀ ਭਰਤੀ ਵੀ ਕੱਢੀ ਜਾਵੇਗੀ ਅਤੇ ਇਹ ਭਰਤੀ ਵੀ ਉਸੇ ਸਾਲ ‘ਚ ਹੀ ਪੂਰੀ ਕੀਤੀ ਜਾਵੇਗੀ।


ਮੰਤਰੀ ਹਰਪਾਲ ਚੀਮਾ ਨੇ ਜਾਣਕਾਰੀ ਸਾਂਝਾ ਕਰਦਿਆਂ ਦੱਸਿਆ ਕਿ ਹਰ ਸਾਲ ਸਤੰਬਰ ਦੇ ਮਹੀਨੇ ਵਿੱਚ 15 ਤੋਂ 30 ਤਰੀਕ ਤੱਕ ਫਿਜ਼ੀਕਲ ਟੈਸਟ ਹੋਵੇਗਾ ਜਿਸ ਵਿੱਚ ਹਰ ਇੱਕ ਅਸਾਮੀਆਂ ਸ਼ਾਮਿਲ ਹੋਣਗੀਆਂ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਇਸ ਸਬੰਧੀ ਜਲਦ ਹੀ ਇਸ਼ਤਿਹਾਰ ਵੀ ਜਾਰੀ ਕੀਤਾ ਜਾਵੇਗਾ।  


ਹੋਰ ਪੜ੍ਹੋ: 'ਜੱਟ ਦਾ ਮੁਕਾਬਲਾ ਦੱਸ ਮੈਨੂੰ ਕਿੱਥੇ ਐ!' ਸਿੱਧੂ ਮੂਸੇਵਾਲਾ ਦੀ 'ਮੂਸਟੇਪ' ਐਲਬਮ ਨੇ ਰਚਿਆ ਇਤਿਹਾਸ


ਪੰਜਾਬ ਕੈਬਿਨੇਟ ਦੀ ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਰੈਵੀਨਿਊ ਪਟਵਾਰੀਆਂ ਦੀਆਂ 710 ਅਸਾਮੀਆਂ ਨੂੰ ਵੀ ਭਰਿਆ ਜਾਵੇਗਾ। ਹਰਪਾਲ ਚੀਮਾ ਨੇ ਇਹ ਵੀ ਦੱਸਿਆ ਕਿ ਕਈ ਸਾਲਾਂ ਤੋਂ ਬੰਦ ਪਈ ਐਨਸੀਸੀ (NCC) ਵਿੱਚ ਭਰਤੀ ਪ੍ਰਕਿਰਿਆ ਨੂੰ ਵੀ ਬਹਾਲ ਕੀਤਾ ਜਾ ਰਿਹਾ ਹੈ। 


NCC ਵਿੱਚ 203 ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ ਤਾਂ ਜੋ ਸਕੂਲੀ ਅਤੇ ਉਚੇਰੀ ਵਿੱਦਿਆ ਪ੍ਰਾਪਤ ਕਰਨ ਵਾਲੇ ਬੱਚੇ ਆਪਣੇ ਆਪ ਨੂੰ ਫਿੱਟ ਰੱਖ ਕੇ NCC 'ਚ ਹਿੱਸਾ ਲੈ ਸਕਣ।


ਹੋਰ ਪੜ੍ਹੋ: Big Breaking News: ਪੰਜਾਬ ਵਜਾਰਤ ਦੀ ਅਹਿਮ ਬੈਠਕ ਅੱਜ, ਇਨ੍ਹਾਂ ਦੋ ਮੰਤਰੀਆਂ ਦੀ ਹੋ ਸਕਦੀ ਛੁੱਟੀ!


(For more news apart from Punjab Police recruitment, stay tuned to Zee PHH)