Punjab Police transfers 2023: ਪੰਜਾਬ ‘ਚ 10 IPS ਸਣੇ 13 ਪੁਲਿਸ ਅਧਿਕਾਰੀਆਂ ਦੇ ਤਬਾਦਲੇ
Advertisement
Article Detail0/zeephh/zeephh1573649

Punjab Police transfers 2023: ਪੰਜਾਬ ‘ਚ 10 IPS ਸਣੇ 13 ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਇਨ੍ਹਾਂ 13 ਅਧਿਕਾਰੀਆਂ ਵਿੱਚੋਂ 10 ਭਾਰਤੀ ਪੁਲਿਸ ਸੇਵਾ (Indian Police Service) ਦੇ ਅਤੇ ਦੋ ਪੰਜਾਬ ਪੁਲਿਸ (Punjab Police) ਦੇ ਹਨ।

Punjab Police transfers 2023: ਪੰਜਾਬ ‘ਚ 10 IPS ਸਣੇ 13 ਪੁਲਿਸ ਅਧਿਕਾਰੀਆਂ ਦੇ ਤਬਾਦਲੇ

Punjab Police transfers posting 2023 news: ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ 10 ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਫਸਰਾਂ ਸਣੇ 13 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਇਨ੍ਹਾਂ 13 ਅਧਿਕਾਰੀਆਂ ਵਿੱਚੋਂ 10 ਭਾਰਤੀ ਪੁਲਿਸ ਸੇਵਾ (Indian Police Service) ਦੇ ਅਤੇ ਦੋ ਪੰਜਾਬ ਪੁਲਿਸ (Punjab Police) ਦੇ ਹਨ। ਮਿਲੀ ਜਾਣਕਾਰੀ ਮੁਤਾਬਕ ਨਵਨੀਤ ਸਿੰਘ ਬੈਂਸ ਦੀ ਥਾਂ ਆਈਪੀਐਸ ਅਧਿਕਾਰੀ ਰਾਜਪਾਲ ਸਿੰਘ ਨੂੰ ਕਪੂਰਥਲਾ ਦਾ ਸੀਨੀਅਰ ਪੁਲਿਸ ਕਪਤਾਨ ਬਣਾਇਆ ਹੈ।

ਇਸੇ ਤਰ੍ਹਾਂ ਨਵਨੀਤ ਸਿੰਘ ਬੈਂਸ ਨੂੰ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ ਵਜੋਂ ਨਿਯੁਕਤ ਕੀਤਾ ਗਿਆ ਹੈ।

ਜਾਰੀ ਕੀਤੇ ਗਏ ਹੁਕਮਾਂ ਦੇ ਮੁਤਾਬਕ ਜੇ ਇਲਨਚੇਜੀਅਨ ਨੂੰ ਮੋਗਾ ਦਾ ਐਸਐਸਪੀ ਅਤੇ ਗੁਲਨੀਤ ਸਿੰਘ ਖੁਰਾਣਾ ਨੂੰ ਬਠਿੰਡਾ ਦਾ ਐਸਐਸਪੀ ਬਣਾਇਆ ਗਿਆ ਹੈ।

ਇਸ ਦੇ ਨਾਲ ਹੀ, 7ਵੀਂ ਬਟਾਲੀਅਨ ਪੀਏਪੀ, ਜਲੰਧਰ ਦੇ ਕਮਾਂਡੈਂਟ ਹਰਮੰਦਰ ਸਿੰਘ ਗਿੱਲ ਨੂੰ ਐਸਐਸਪੀ ਮੁਕਤਸਰ ਸਾਹਿਬ ਵਜੋਂ ਤਬਦੀਲ ਕੀਤਾ ਗਿਆ ਹੈ, ਅਤੇ ਐਸਓ ਡੀਜੀਪੀ ਅਸ਼ਵਨੀ ਗੋਟਿਆਲ, ਜੋ ਏਆਈਜੀ ਐਚਆਰਡੀ ਪੰਜਾਬ ਦਾ ਵਾਧੂ ਚਾਰਜ ਵੀ ਸੰਭਾਲ ਰਹੇ ਸਨ, ਉਨ੍ਹਾਂ ਨੂੰ ਹੁਣ ਐਸਐਸਪੀ ਬਟਾਲਾ ਦਾ ਵਾਧੂ ਚਾਰਜ ਦੇ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ਪ੍ਰਸ਼ਾਸਨ ਨੇ 18 ਫਰਵਰੀ ਨੂੰ ਛੁੱਟੀ ਦਾ ਕੀਤਾ ਐਲਾਨ! ਜਾਣੋ ਕਿਉਂ

 

fallback

ਦੂਜੇ ਪਾਸੇ ਖੰਨਾ ਦੇ SSP ਦਾਇਮਾ ਹਰੀਸ਼ ਕੁਮਾਰ ਓਮਪ੍ਰਕਾਸ਼ ਨੂੰ ਐੱਸਐੱਸਪੀ ਗੁਰਦਾਸਪੁਰ ਬਣਾਇਆ ਗਿਆ ਹੈ ਅਤੇ ਗੁਰਦਾਸਪੁਰ ਦੇ ਮੌਜੂਦਾ ਐੱਸਐੱਸਪੀ ਦੀਪਕ ਹਿਲੋਰੀ ਨੂੰ ਡੀਜੀਪੀ ਪੰਜਾਬ ਦੇ ਸਟਾਫ਼ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਬਟਾਲਾ ਦੇ ਮੌਜੂਦਾ ਐੱਸਐੱਸਪੀ ਸਤਿੰਦਰ ਸਿੰਘ ਨੂੰ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ, ਫ਼ਾਜ਼ਿਲਕਾ ਦੇ ਐੱਸਐੱਸਪੀ ਭੁਪਿੰਦਰ ਸਿੰਘ ਨੂੰ ਮਲੇਰਕੋਟਲਾ ਭੇਜ ਦਿੱਤਾ ਗਿਆ ਹੈ ਅਤੇ ਮਲੇਰਕੋਟਲਾ ਦੀ ਮੌਜੂਦਾ ਐਸਐਸਪੀ ਅਵਨੀਤ ਕੌਰ ਸਿੱਧੂ ਨੂੰ ਤਬਦੀਲ ਕਰਦਿਆਂ ਫਾਜ਼ਿਲਕਾ ਦਾ ਐਸਐਸਪੀ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਧੀ ‘ਨਿੱਕੀ ਹੇਲੀ ਨੇ ਕੀਤਾ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਦੀ ਚੋਣ ਲੜਨ ਦਾ ਐਲਾਨ

(For more news apart from Punjab Police transfers posting 2023, stay tuned to Zee PHH)

Trending news